ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ 18ਵੀ ਕੌਮੀ ਕਾਨਫਰੰਸ ਸ਼ਿਰੜੀ ਵਿਖੇ ਸੰਪਨ ਸੁਭਾਸ਼ ਲਾਬਾ ਚੇਅਰਮੈਨ, ਤੀਰਥ ਸਿੰਘ ਬਾਸੀ ਵਾਇਸ ਚੇਅਰਮੈਨ, ਏ.ਸ੍ਰੀ ਕੁਮਾਰ ਜਨਰਲ ਸਕੱਤਰ, ਸ਼ਸ਼ੀਕਾਂਤ ਕੈਸ਼ੀਅਰ, ਕਰਮਜੀਤ ਸਿੰਘ ਬੀਹਲਾ ਅਤੇ ਸੁਖਵਿੰਦਰ ਸਿੰਘ ਚਾਹਲ ਸਮੇਤ 90 ਮੈਂਬਰੀ ਕੇਂਦਰੀ ਕਮੇਟੀ ਚੁਣੀ ਗਈ* ਚੰਡੀਗੜ੍ਹ 30 ਜਨਵਰੀ ( ਰਣਜੀਤ ਧਾਲੀਵਾਲ ) : ਦੇਸ਼ ਦੇ ਕੇਂਦਰੀ ਅਤੇ ਰਾਜਾਂ ਦੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਕੁੱਲ ਹਿੰਦ ਰਾਜ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੀ 18ਵੀਂ ਕੌਮੀ ਕਾਨਫਰੰਸ 23 ਤੋਂ 26 ਜਨਵਰੀ ਤੱਕ ਮਹਾਰਾਸ਼ਟਰ ਦੇ ਇਤਿਹਾਸਿਕ ਸ਼ਹਿਰ ਸਿਰੜੀ ਵਿਖੇ ਆਯੋਜਿਤ ਕੀਤੀ ਗਈ। ਦੇਸ਼ ਦੇ 26 ਰਾਜਾਂ ਤੋਂ ਲਗਭਗ 800 ਡੈਲੀਗੇਟਾ ਨੇ ਇਸ ਕਾਨਫਰੰਸ ਵਿੱਚ ਭਾਗ ਲਿਆ। ਪੰਜਾਬ ਤੋਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ 35 ਡੈਲੀਗੇਟਾਂ ਨੇ ਭਗ ਲਿਆ। ਇਸ ਕਾਨਫਰੰਸ ਦਾ ਉਦਘਾਟਨ ਸੀਟੂ ਆਗੂ ਤਪਨ ਸੇਨ ਨੇ ਕੀਤਾ। ਜਥੇਬੰਦੀ ਦੇ ਝੰਡੇ ਲਹਿਰਾਉਣ ਦੀ ਰਸਮ ਕੌਮੀ ਪ੍ਰਧਾਨ ਸ਼ਭਾਸ਼ ਲਾਂਬਾ ਨੇ ਅਦਾ ਕੀਤੀ। ਇਸ ਚਾਰ ਰੋਜ਼ਾ ਕਾਨਫੰਰਸ ਦੇ ਪਹਿਲੇ ਦਿਨ ਪਬਲਿਕ ਮੀਟਿੰਗ ਰੂਪਕ ਸਰਕਾਰ ਪ੍ਰਧਾਨ ਕਨਫੈਡਰੇਸ਼ਨ ਆਫ ਸੈਂਟਰਲ ਗੌਰਮਿੰਟ ਇੰਪਲਾਈਜ ਐਡ ਵਰਕਰਜ ਦੇ ਐਨੀਮਸ ਮਿਸ਼ਰਾ ਜਨ ਸੈਕਟਰੀ ਬੀ.ਐਸ.ਐਨ.ਐਲ. ਹੈਲੋ ਐਮਪਲਾਈ ਯੂਨੀਅਨ ਕੇਸੀ ਜੇਮਸ ਜਨਰਲ ਸਕੱਤਰ ਆਲ ਇੰਡੀਆ ਲੋਕੋ ਰਨਿਗ ਸਟਾਫ ਪਰਥੋ ਕੋਸ਼ ਐਨਐ...