ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ : ਰੇਸ਼ਮ ਸਿੰਘ ਗਿੱਲ 14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ : ਸਮਸ਼ੇਰ ਸਿੰਘ ਢਿੱਲੋਂ ਲਿਖਤੀ ਪੱਤਰ ਅਨੁਸਾਰ ਸਾਰਿਆਂ ਮਸਲਿਆਂ ਦਾ ਕੀਤਾ ਗਿਆ ਹੱਲ : ਹਰਕੇਸ ਕੁਮਾਰ ਵਿਕੀ ਚੰਡੀਗੜ੍ਹ 4 ਅਗਸਤ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11ਵੱਲੋਂ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦ...
ਦਾਊਂ ਪੰਚਾਇਤ ਦੀ ਪਲੇਠੀ ਮੀਟਿੰਗ ਵਿੱਚ ਖੇਡ ਸਟੇਡੀਅਮ ਬਣਾਉਣ ਤੇ ਨਸ਼ਾ ਰੋਕੂ ਮੁਹਿੰਮ ਚਲਾਉਣ ਤੇ ਵਿਚਾਰਾਂ ਐਸ.ਏ.ਐਸ.ਨਗਰ 30 ਨਵੰਬਰ ( ਰਣਜੀਤ ਧਾਲੀਵਾਲ ) : ਐਸ.ਏ.ਐਸ.ਨਗਰ ਜਿਲ੍ਹੇ ਦੀ ਗਰਾਮ ਪੰਚਾਇਤ ਦਾਊਂ ਦੀ ਪਲੇਠੀ ਮੀਟਿੰਗ ਵਿੱਚ ਪਿੰਡ ਦੇ ਵਿਕਾਸ, ਨੋਸ਼ਾ ਰੋਕ ਮੁਹਿੰਮ ਅਤੇ ਖੇਡ ਸਟੀਅਮ ਬਣਾਉਣ ਲਈ ਚਰਚਾ ਹੋਈ। ਗਰਾਮ ਪੰਚਾਇਤ ਦਾਊਂ ਦੀ ਪਹਿਲੀ ਮੀਟਿੰਗ ਸ੍ਰੀ ਮਤੀ ਸੁਖਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਨਵੇਂ ਚੁਣੇ ਪੰਚ ਹਰਪ੍ਰੀਤ ਸਿੰਘ ਲਾਲਾ,ਸੁਖਵਿੰਦਰ ਸਿੰਘ, ਬਲਜਿੰਦਰ ਕੌਰ, ਸਾਹਿਲ ਖਾਨ, ਮਨਪ੍ਰਤੀ ਸਿੰਘ ਅਮਰਜੀਤ ਕੌਰ , ਚਰਨਜੀਤ ਕੌਰ ਅਤੇ ਰਾਨੂੰ ਆਦਿ ਸਾਮਲ ਹੋਏ। ਸਰਪੰਚ ਸੁਖਜੀਤ ਕੌਰ ਦੇ ਪਤੀ ਗੁਰਨਾਮ ਸਿੰਘ ਕਾਲਾ ਨੇ ਦੱਸਿਆ ਕਿ ਪੰਚਾਇਤ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪਿੰਡ ਦਾ ਵਿਕਾਸ ਬਿਨਾਂ ਕਿਸੇ ਪੱਖ ਪਾਤ ਤੋਂ ਕਰਵਾਇਆ ਜਾਵੇਗਾ । ਮੀਟਿੰਗ ਵਿੱਚ ਪਿੰਡ ਦੀ ਧੀ ਨੇਮਤ ਕੌਰ ਵੱਲੋਂ ਪੈਰਾ ਓਲੰਪੀਅਕ ਅੰਤਰਰਾਸਟਰੀ ਪੱਧਰ ਤੇ ਤਾਇਕਵਾਂਡੋਂਸਿਪ ਵਿੱਚ ਚਾਂਦੀ ਦਾ ਤਮਗਾ ਜਿਤਣ ਤੇ ਖੁਸੀ ਪ੍ਰਗਟ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਜਲਦੀ ਹੀ ਖੇਡਾਂ ਨੂੰ ਉਤਸਾਹਿਤ ਕਰਨ ਲਈ ਪੰਚਾਇਤ ਜਮੀਨ ਵਿੱਚ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਜਾਵੇਗੀ¸ਪਿੰਡ ਦੇ ਹਰ ਵਾਰਡ ਵਿੱਚ ਸਬੰਧਤ ਪੰਚ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕਰਕੇ ਸੰਨਥੇਟਿਕ ਨਸੇ ਵਿਰੁਧ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਬਖਸਿਆ ਨਹੀ...