ਈਟੀਟੀ ਕਾਡਰ ਦੀ 5994 ਯੂਨੀਅਨ ਦਾ ਡੀਪੀਆਈ ਦਫ਼ਤਰ ਅੱਗੇ ਧਰਨਾ ਤੀਜੇ ਦਿਨ ਵੀ ਜਾਰੀ
ਐਸ.ਏ.ਐਸ.ਨਗਰ 27 ਨਵੰਬਰ ( ਰਣਜੀਤ ਧਾਲੀਵਾਲ ) : ਜੁਆਇਨਿੰਗ ਦੀ ਮੰਗ ਨੂੰ ਲੈ ਕੇ 25 ਨਵੰਬਰ ਤੋਂ ਡੀਪੀਆਈ ਦਫ਼ਤਰ ਦੇ ਬਾਹਰ ਈਟੀਟੀ ਕਾਡਰ ਦੀ 5994 ਯੂਨੀਅਨ ਅਤੇ 2364 ਯੂਨੀਅਨ ਵੱਲੋਂ ਸ਼ੁਰੂ ਕੀਤਾ ਰੋਸ ਧਰਨਾ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਵੱਡੀ ਗਿਣਤੀ ਪੁਲਿਸ ਫੋਰਸ ਵੀ ਤੈਨਾਤ ਰਹੀ। ਇਸ ਸਬੰਧੀ ਆਗੂਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨਾਲ ਬੈਠਕ ਮੌਕੇ ਉਕਤ 5994 ਅਤੇ 2364 ਭਰਤੀ ਦੇ ਚੁਣੇ ਗਏ, ਉਮੀਦਵਾਰਾਂ ਨੂੰ ਜੁਆਇਨ ਕਰਵਾਉਣ ਸਬੰਧੀ ਦੋ ਦਿਨ ਦਾ ਸਮਾਂ ਮੰਗਿਆ ਸੀ। ਜਿਸ ਤਹਿਤ ਯੂਨੀਅਨ ਨੇ ਡੀਪੀਆਈ ਦਫ਼ਤਰ ਮੂਹਰੇ ਸ਼ਾਂਤਮਈ ਧਰਨਾ ਦੇਣ ਦਾ ਫ਼ੈਸਲਾ ਲਿਆ। ਜਿਸ ਦੇ ਚੱਲਦਿਆਂ ਬੁੱਧਵਾਰ ਨੂੰ ਈਟੀਟੀ ਬੇਰੁਜ਼ਗਾਰ ਅਧਿਆਪਕ ਸ਼ਾਂਤਮਈ ਧਰਨਾ ਦਿੰਦੇ ਰਹੇ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਦੋ ਦਿਨਾਂ ਵਿਚ ਸਾਨੂੰ ਸਕੂਲਾਂ ਵਿਚ ਜੁਆਇਨ ਕਰਵਾਉਣ ਲਈ ਕੋਈ ਸਕਾਰਾਤਮਿਕ ਫ਼ੈਸਲਾ ਨਾ ਲਿਆ ਤਾਂ ਈਟੀਟੀ ਬੇਰੁਜ਼ਗਾਰ ਅਧਿਆਪਕ ਹੋਰ ਤਿੱਖੇ ਅਤੇ ਗੁਪਤ ਐਕਸ਼ਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ।
Comments
Post a Comment