ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਪੰਜਾਬ ਭਰ ਦੇ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਹੜਤਾਲ
ਵਿਜੀਲੈਂਸ ਵਲੋਂ ਕਾਬੂ ਕੀਤੇ ਗਏ ਤਹਿਸੀਲਦਾਰ ਦੇ ਵਿਰੋਧ ‘ਚ ਧਰਨਾ-ਪ੍ਰਦਰਸ਼ਨ ਜਾਰੀ
ਚੰਡੀਗੜ੍ਹ 28 ਨਵੰਬਰ ( ਰਣਜੀਤ ਧਾਲੀਵਾਲ ) : ਪੰਜਾਬ ਭਰ ਦੇ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਹੜਤਾਲ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਬੀਤੇ ਦਿਨੀ (ਬੁੱਧਵਾਰ ਨੂੰ) ਬਰਨਾਲਾ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਰਜਿਸਟਰੀ ਬਦਲੇ 20 ਹਜ਼ਾਰ ਦੀ ਰਿਸ਼ਵਤ ਦੇ ਇਲਜ਼ਾਮ ਲੱਗੇ ਸਨ। ਇਸ ਦੇ ਵਿਰੋਧ ‘ਚ ਪੰਜਾਬ ਭਰ ’ਚ ਤਾਇਨਾਤ ਤਹਿਸੀਲਦਾਰ, ਸਬ-ਰਜਿਸਟਰਾਰ, ਨਾਇਬ-ਤਹਿਸੀਲਦਾਰਾਂ ਨੇ ਅੱਜ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਅਤੇ ਵਿਜੀਲੈਂਸ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤਹਿਸੀਲਦਾਰ ਖਿਲਾਫ ਕੀਤਾ ਗਿਆ ਪਰਚਾ ਰੱਦ ਨਹੀਂ ਕੀਤਾ ਗਿਆ ਤਾਂ ਰੈਵਨਿਊ ਅਫਸਰਾਂ ਵਲੋਂ ਪੰਜਾਬ ਪੱਧਰ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Comments
Post a Comment