Skip to main content

After Kerala, it will be Punjab for Congress : Warring

After Kerala, it will be Punjab for Congress : Warring Says, BJP won Bengal because of TMC’s failures, SIR, ECI support Jibes, daydreaming Punjab BJP leaders, saying, Punjab is not Bengal Chandigarh 4 May ( Ranjeet Singh Dhaliwal ) : Punjab Congress president Amarinder Singh Raja Warring today said that after the party's impressive victory in Kerala, Punjab will be next where the Congress will form the government in the elections scheduled early next year. In an informal interaction with reporters, Warring said that the Congress has emerged much stronger in Kerala as it had earlier won the parliament and local bodies elections also. Replying to a question on West Bengal, the PCC president said that there were many factors responsible for the TMC’s defeat. He said, besides the partiality shown by the Election Commission of India and the Special Intensive Revision (SIR), the failures of the TMC government were also responsible for its defeat. He said, the BJP, besides misusing its po...

ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ, ਅੱਜ ਵੀ ਹੋਈਆਂ ਰੋਸ ਰੈਲੀਆਂ


ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ, ਅੱਜ ਵੀ ਹੋਈਆਂ ਰੋਸ ਰੈਲੀਆਂ 

ਯੂਨੀਅਨ ਦੇ ਵਫ਼ਦ ਨੇ ਸੈਕਟਰੀ ਇੰਜੀਨੀਅਰਿੰਗ ਨਾਲ ਮੀਟਿੰਗ ਦੌਰਾਨ ਰੱਖਿਆ ਮੁਲਾਜ਼ਮਾਂ ਦਾ ਪੱਖ 

ਚੰਡੀਗੜ੍ਹ 28 ਨਵੰਬਰ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਪ੍ਰਸ਼ਾਸ਼ਨ ਵੱਲੋਂ ਮੁਨਾਫਾ ਕਮਾ ਰਹੇ ਬਿਜਲੀ ਵਿਭਾਗ ਦਾ ਨਿੱਜੀਕਰਨ ਕਰਨ ਦੇ ਵਿਰੋਧ ਵਿੱਚ ਬਿਜਲੀ ਸੋਮਵਾਰ ਤੋਂ ਸ਼ੁਰੂ ਹੋਇਆ ਬਿਜਲੀ ਮੁਲਾਜ਼ਮਾਂ ਦਾ ਸੰਘਰਸ਼ ਜਾਰੀ ਹੈ। ਇਸੇ ਤਹਿਤ ਬਿਜਲੀ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾ ਸ਼ਰਤਾਂ ਨੂੰ ਬਚਾਉਣ, ਸਰਕਾਰੀ ਵਿਭਾਗ ਨੂੰ ਵੇਚਣ ਲਈ ਜਾਰੀ ਕੀਤੇ ਐਲ.ਓ.ਆਈ. ਨੂੰ ਰੱਦ ਕਰਨ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਕਾਹਲੀ ਵਿੱਚ ਨਿੱਜੀ ਕੰਪਨੀ ਨੂੰ ਤਬਦੀਲ ਕਰਨ ਦੇ ਫੈਸਲੇ ਵਿਰੁੱਧ ਯੂ.ਟੀ ਯੂਨੀਅਨ ਵੱਲੋਂ ਅੱਜ ਤੀਜੇ ਦਿਨ ਵੀ ਸਾਰੇ ਦਫ਼ਤਰਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ। ਵੱਖ-ਵੱਖ ਦਫ਼ਤਰਾਂ ਵਿੱਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਅਮਰੀਕ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਰਜਿੰਦਰ ਕਟੌਚ, ਰਘੁਬੀਰ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਪਾਨ ਸਿੰਘ, ਸਤਕਾਰ ਸਿੰਘ, ਸੁਰਜੀਤ ਸਿੰਘ, ਰੇਸ਼ਮ ਸਿੰਘ, ਅਮਿਤ ਢੀਗਰਾ, ਵਰਿੰਦਰ ਸਿੰਘ, ਵਿਨੈ ਪ੍ਰਸਾਦ, ਰਾਮ ਗੋਪਾਲ, ਗਗਨਦੀਪ, ਕਮਲ ਕਾਲੀਆ, ਸੁਰਿੰਦਰ ਸਿੰਘ, ਟੇਕਰਾਜ, ਲਲਿਤ ਸਿੰਘ, ਕਰਮਜੀਤ ਸਿੰਘ ਆਦਿ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮੁਲਾਜਮਾਂ ਦੀਆਂ ਸੇਵਾ ਸ਼ਰਤਾਂ ਦੇ ਵਿਚ ਬਦਲਾਅ ਮਨਜ਼ੂਰ ਨਹੀਂ। ਉਪਰੋਕਤ ਆਗੂਆਂ ਨੇ ਵੱਖ ਵੱਖ ਥਾਵਾਂ ਤੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਤੈਅ ਕੀਤੇ ਬਿਨਾਂ ਹੀ ਉੱਘੀ ਕੰਪਨੀ ਨੂੰ ਐਲ ਓ ਆਈ ਜਾਰੀ ਕਰ ਦਿੱਤੀ ਗਈ ਹੈ। ਜੋ ਕਿ ਸਿੱਧੇ ਰੂਪ ਵਿੱਚ ਮੁਲਾਜਮਾਂ ਨਾਲ ਧੱਕੇਸ਼ਾਹੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਬੁਲਾਰਿਆਂ ਨੇ ਪ੍ਰਸ਼ਾਸ਼ਨ ਵੱਲੋਂ ਕੰਪਨੀ ਨੂੰ ਕੀਤੀ ਗਈ ਐਲ. ਓ. ਆਈ ਰੱਦ ਕਰਨ ’ਤੇ ਜ਼ੋਰ ਦਿੱਤਾ ਅਤੇ ਦੋਸ਼ ਲਾਇਆ ਕਿ ਪ੍ਰਸ਼ਾਸਨ ਇਸ ਸੰਬੰਧੀ ਪਹਿਲਾਂ ਗਲਤੀ ਮੰਨਦਿਆਂ ਹੁਣ ਦੁਬਾਰਾ ਉਹੀ ਗਲਤੀਆਂ ਦੁਹਰਾ ਕੇ ਸਰਕਾਰੀ ਵਿਭਾਗ ਨੂੰ ਪ੍ਰਾਈਵੇਟ ਕੰਪਨੀ ਵਿੱਚ ਤਬਦੀਲ ਕਰਨ 'ਤੇ ਅੜਿਆ ਹੋਇਆ ਹੈ ਅਤੇ ਉਹ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਧੋਖਾ ਕਰ ਰਿਹਾ ਹੈ । ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਨੂੰ ਦਰੁਸਤ ਕੀਤੇ ਬਿਨਾਂ ਅਤੇ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਵਿਭਾਗ ਨੂੰ ਕਿਸੇ ਨਿੱਜੀ ਕੰਪਨੀ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸੇ ਦਿਨ ਤੋਂ ਅਣਮਿੱਥੇ ਸਮੇਂ ਲਈ ਕੰਮ ਦਾ ਬਾਈਕਾਟ ਸ਼ੁਰੂ ਕਰ ਦਿੱਤ ਜਾਵੇਗਾ ।ਜਿਸ ਦੀ ਜਿੰਮੇਵਾਰੀ ਪ੍ਰਸ਼ਾਸ਼ਨ ਦੀ ਹੋਵੇਗੀ। ਅੱਜ ਪਾਵਰ ਮੈਨ ਯੂਨੀਅਨ ਦੇ ਆਗੂਆਂ ਵੱਲੋਂ ਸੈਕਟਰੀ ਇੰਜੀਨੀਅਰਿੰਗ ਨਾਲ ਮੀਟਿੰਗ ਕਰਕੇ  ਉਨ੍ਹਾਂ ਨੂੰ ਮੁਲਾਜ਼ਮਾਂ ਨਾਲ ਹੋ ਰਹੀ ਧੱਕੇਸ਼ਾਹੀ ਪ੍ਰਤੀ ਜਾਣੂੰ ਕਰਵਾਇਆ ਗਿਆ। ਇਸ ਮੀਟਿੰਗ ਦੌਰਾਨ ਯੂਨੀਅਨ ਦੇ ਵਫ਼ਦ ਵੱਲੋਂ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ, ਤਨਖਾਹ ਸਕੇਲ, ਪੈਨਸ਼ਨ, ਗਰੈਚੂਟੀ ਅਤੇ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਬਰਕਰਾਰ ਰੱਖਣ ਸੰਬੰਧੀ ਮੰਗ ਨੂੰ ਜੋਰਦਾਰ ਢੰਗ ਨਾਲ ਪੇਸ਼ ਕੀਤਾ ਗਿਆ। ਸੈਕਟਰੀ ਇੰਜੀਨਿਅਰਿੰਗ ਵੱਲੋਂ ਇਸ ਸੰਬੰਧੀ ਮੁਲਾਜ਼ਮ ਆਗੂਆਂ ਨੂੰ ਉਨਾਂ ਦੀਆਂ ਮੰਗਾਂ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੰਦਿਆਂ ਵਿਚਾਰਨ ਦਾ ਭਰੋਸਾ ਦਿੱਤਾ। ਬੁਲਾਰਿਆਂ ਨੇ ਚੰਡੀਗੜ੍ਹ ਪ੍ਰਸ਼ਾਸਕ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਸਰਕਾਰੀ ਵਿਭਾਗ ਵਿੱਚ ਰੱਖ ਕੇ ਹੀ ਕੋਈ ਫੈਸਲਾ ਕਰਨ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜਲਦਬਾਜ਼ੀ ਵਿੱਚ ਕੋਈ ਵੀ ਮੁਲਾਜ਼ਮ ਵਿਰੋਧੀ ਫੈਸਲਾ ਨਾ ਲੈਣ ਦੀ ਅਪੀਲ ਕੀਤੀ ਹੈ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ