Skip to main content

ਪਿੰਡ ਕੁੰਭੜੇ ਦੀਆਂ ਵਿਧਵਾ ਮਾਵਾਂ ਨੇ ਰੋ ਰੋ ਦੱਸੀ ਆਪਣੇ ਨਸ਼ੇ ਤੋਂ ਪੀੜਤ ਪੁੱਤਾਂ ਦੀ ਦਾਸਤਾਨ ਤੇ ਸਰਕਾਰ ਅਤੇ ਪੁਲਿਸ ਨੂੰ ਪਾਏ ਤਰਲੇ

ਪਿੰਡ ਕੁੰਭੜੇ ਦੀਆਂ ਵਿਧਵਾ ਮਾਵਾਂ ਨੇ ਰੋ ਰੋ ਦੱਸੀ ਆਪਣੇ ਨਸ਼ੇ ਤੋਂ ਪੀੜਤ ਪੁੱਤਾਂ ਦੀ ਦਾਸਤਾਨ ਤੇ ਸਰਕਾਰ ਅਤੇ ਪੁਲਿਸ ਨੂੰ ਪਾਏ ਤਰਲੇ ਪੰਜਾਬ ਦੀ ਨੌਜਵਾਨੀ ਦਾ ਕੌਣ ਰਾਖਾ, ਜਦੋਂ ਵਾੜ ਹੀ ਖਾ ਰਹੀ ਹੈ ਖੇਤ ਨੂੰ, ਸ਼ਰੇਆਮ ਵਿਕ ਰਿਹਾ ਚਿੱਟਾ, ਪ੍ਰਸ਼ਾਸਨ ਸੁੱਤਾ ਕੁੰਭਕਰਨੀ ਨੀਂਦ : ਬਲਵਿੰਦਰ ਕੁੰਭੜਾ ਵਿਜੀਲੈਂਸ ਮੁੱਖ ਦਫਤਰ ਅਤੇ ਫੇਸ ਅੱਠ ਦੇ ਥਾਣੇ ਦੇ ਨੱਕ ਥੱਲੇ ਵਿਕ ਰਿਹਾ ਸ਼ਰੇਆਮ ਨਸ਼ਾ, ਨਸ਼ਾ ਪੀੜਤ ਨੌਜਵਾਨ ਕਈ ਬਿਮਾਰੀਆਂ ਤੋਂ ਪੀੜਿਤ : ਮਾ. ਬਨਵਾਰੀ ਲਾਲ ਐਸ.ਏ.ਐਸ.ਨਗਰ 31 ਅਗਸਤ ( ਰਣਜੀਤ ਧਾਲੀਵਾਲ ) : ਮੋਹਾਲੀ ਫੇਸ ਸੱਤ ਦੀਆਂ ਲਾਈਟਾਂ ਕੋਲ ਐਸ ਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਚੱਲ ਰਹੇ ਮੋਰਚੇ ਤੇ ਅੱਜ ਪਿੰਡ ਕੁੰਭੜਾ 'ਚ ਵਿਕ ਰਹੇ ਸ਼ਰੇਆਮ ਨਸ਼ੇ ਦੇ ਮਾਮਲੇ 'ਚ ਮੋਰਚਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਪ੍ਰੈਸ ਮਿਲਣੀ ਵਿੱਚ ਕਿਹਾ ਕਿ ਪੰਜਾਬ ਦੀ ਨੌਜਵਾਨੀ ਦਾ ਹੁਣ ਤਾਂ ਕੋਈ ਵਾਲੀ ਵਾਰਸ ਨਹੀਂ ਦਿਖ ਰਿਹਾ। ਸਰਕਾਰਾਂ ਨਸ਼ਾ ਮੁਕਤੀ ਦੀਆਂ ਸੌਹਾਂ ਖਾ ਕੇ ਬਣਦੀਆਂ ਹਨ, ਪਰ ਬਣਦੇ ਸਾਰ ਹੀ ਆਪਣੇ ਕੀਤੇ ਵਾਅਦੇ ਭੁੱਲ ਜਾਂਦੀਆਂ ਹਨ ਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਵੱਡੇ ਵੱਡੇ ਬੈਨਰ ਲਗਾ ਕੇ ਨਵੀਆਂ ਮੁਹਿੰਮਾਂ ਚਲਾਉਣ ਦਾ ਡਰਾਮਾ ਕਰ ਰਹੀਆਂ ਹਨ। ਪਰ ਸਭ ਮਾਤਰ ਇੱਕ ਫੋਕੀ ਮੁਹਿੰਮ ਸਾਬਤ ਹੁੰਦੀਆਂ ਹਨ।  ਹੁਣ ਪੰਜਾਬ ਸਰਕਾਰ ਵੱਲੋਂ ਵੀ ਚੱਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਇੱਕ ਝੂਠ ਦਾ ਪੁਲੰਦਾ ਸਾਬਿਤ ਹੋਈ ਹੈ।...

ਬਿਕਰਮ ਸਿੰਘ ਮਜੀਠੀਆ ਨੇ ਸੰਘਰਸ਼ ਕਰ ਰਹੇ ਪੀ ਯੂ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਈ, ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਕੀਤੀ ਮੰਗ





ਬਿਕਰਮ ਸਿੰਘ ਮਜੀਠੀਆ ਨੇ ਸੰਘਰਸ਼ ਕਰ ਰਹੇ ਪੀ ਯੂ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਈ, ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਕੀਤੀ ਮੰਗ

ਚੰਡੀਗੜ੍ਹ 26 ਨਵੰਬਰ ( ਰਣਜੀਤ ਸਿੰਘ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਤੇ ਮੰਗ ਕੀਤੀ ਕਿ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣ ਅਤੇ ਉਹਨਾਂ ਨੇ ਯੂ ਟੀ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਖਿਲਾਫ ਦਰਜ ਕੀਤੇ ਗਏ ਝੂਠੇ ਕੇਸ ਤੁਰੰਤ ਖਾਰਜ ਕੀਤੇ ਜਾਣ। ਅਕਾਲੀ ਦਲ ਦੇ ਸੀਨੀਅਰ ਆਗੂ ਜਿਹਨਾਂ ਨੇ ਸਾਰੇ ਵਿਦਿਆਰਥੀ ਸੰਘਾਂ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਤੇ ਯੂਨੀਵਰਸਿਟੀ ਵਿਚ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ, ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਜਿਸ ਵਿਚ ਸੈਨੇਟ ਚੋਣਾਂ ਤੁਰੰਤ ਕਰਵਾਏ ਜਾਣ ਅਤੇ ਯੂ ਟੀ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਖਿਲਾਫ ਮਤਾ ਪਾਸ ਕਰਨ ਦੀ ਅਪੀਲ ਕੀਤੀ। ਬਿਕਰਮ ਸਿੰਘ ਮਜੀਠੀਆ, ਜਿਹਨਾਂ ਨੇ ਕੈਂਪਸ ਵਿਚ ਆਪਣੇ ਦੌਰੇ ਦੌਰਾਨ ਸੰਵਿਧਾਨ ਦੀ ਕਾਪੀ ਫੜ ਕੇ ਦੇਸ਼ ਵਿਚ ਸੰਵਿਧਾਨਕ ਤੇ ਲੋਕਤੰਤਰੀ ਢਾਂਚੇ ਨੂੰ ਲਾਗੂ ਦੀ ਮੰਗ ਕੀਤੀ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੈਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਤੁਸੀਂ ਸਹੀ ਅਰਥਾਂ ਵਿਚ ਸੰਵਿਧਾਨ ਨੂੰ ਲਾਗੂ ਕਰੋ ਤੇ ਸਿਰਫ ਇਸ ਪ੍ਰਤੀ ਵਫਾਦਾਰੀ ਦੀਆਂ ਸਹੁੰਆਂ ਨਾ ਖਾਓ। ਉਹਨਾਂ ਕਿਹਾ ਕਿ ਲੋਕਾਂ ਦੇ ਰੋਸ ਪ੍ਰਗਟਾਵੇ ਦੇ ਲੋਕਤੰਤਰੀ ਅਧਿਕਾਰ ਬਹਾਲ ਹੋਣੇ ਚਾਹੀਦੇ ਹਨ ਤੇ ਸੈਨੇਟ ਦੀ ਚੋਣ ਲਈ ਉਹਨਾਂ ਦਾ ਹੱਕ ਬਹਾਲ ਹੋਣਾ ਚਾਹੀਦਾ ਹੈ। ਉਹਨਾਂ ਨੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਰੋਸ ਪ੍ਰਦਰਸ਼ਨ ਕਰਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਇਹ ਮੰਗ ਕਰ ਰਹੀਆਂ ਹਨ ਕਿ ਯੂਨੀਵਰਸਿਟੀ ਵਿਚ ਲੋਕਤੰਤਰੀ ਢੰਗ ਨਾਲ ਸੈਨੇਟ ਦੀ ਚੋਣ ਦਾ ਅਧਿਕਾਰ ਬਹਾਲ ਕੀਤਾ ਜਾਵੇ। ਮਜੀਠੀਆ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਮਿਲਣ ਜਾਣ ਵਾਲੇ ਵਿਦਿਆਰਥੀਆਂ ਖਿਲਾਫ ਪੁਲਿਸ ਪਰਚੇ ਦਰਜ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਵਿਦਿਆਰਥੀਆਂ ’ਤੇ ਜ਼ੁਲਮ ਢਾਹੁੰਦੇ ਵੇਖੇ ਗਏ ਤੇ ਇਸ ਦੌਰਾਨ ਮਹਿਲਾ ਪੁਲਿਸ ਦੀ ਗੈਰ ਹਾਜ਼ਰੀ ਵਿਚ ਲੜਕੀਆਂ ਨਾਲ ਧੱਕੇਸ਼ਾਹੀ ਹੁੰਦੀ ਵੀ ਵੇਖੀ ਗਈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਵਿਦਿਆਰਥੀਆਂ ਖਿਲਾਫ ਗੈਰ ਜ਼ਮਾਨਤੀ ਧਾਰਾਵਾਂ ਲਗਾਈਆਂ ਗਈਆਂ ਹਨ। ਮਜੀਠੀਆ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਸੰਸਥਾ ਨੂੰ ਬਚਾਉਣ ਵਾਸਤੇ ਅੱਗੇ ਆਉਣ ਤੇ ਉਹਨਾਂ ਨੇ ਭਰੋਸਾ ਦੁਆਇਆ ਕਿ ਅਕਾਲੀ ਦਲ ਉਹਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੋਵੇਗਾ ਤੇ ਕਾਨੂੰਨੀ ਲੜਾਈ ਵਿਚ ਵੀ ਉਹਨਾਂ ਦੀ ਮਦਦ ਕਰੇਗਾ। ਉਹਨਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਚੰਡੀਗੜ੍ਹ ਦੇ ਐਸ ਐਸ ਪੀ ਦੇ ਨਾਲ-ਨਾਲ ਯੂ ਟੀ ਪ੍ਰਸ਼ਾਸਕ ਨੂੰ ਵੀ ਮੰਗ ਪੱਤਰ ਸੌਂਪ ਕੇ ਉਹਨਾਂ ਖਿਲਾਫ ਦਰਜ ਝੂਠੇ ਕੇਸ ਰੱਦ ਕਰਨ ਦੀ ਮੰਗ ਕਰਨ। ਇਸ ਤੋਂ ਪਹਿਲਾਂ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕਿਵੇਂ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ’ਤੇ ਪੰਜਾਬ ਦੇ ਹੱਕ ਨੂੰ ਖੋਰਾ ਲਾਉਣ ਵਾਸਤੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਹਰਿਆਣਾ ਦੇ ਕਾਲਜਾਂ ਦੀ ਯੂਨੀਵਰਸਿਟੀ ਤੋਂ ਮਾਨਤਾ ਦੁਆਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੇ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਪੀ ਐਸ ਯੂ ਲਲਕਾਰ ਦੇ ਪ੍ਰਤੀਨਿਧ ਨੇ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੇ ਯਤਨ ਕਰਨ ਮੌਕੇ ਲੜਕੀਆਂ ’ਤੇ ਲਾਠੀਚਾਰਜ ਕੀਤਾ ਗਿਆ। ਇਕ ਹੋਰ ਪ੍ਰਤੀਨਿਧੀ ਨੇ ਦੱਸਿਆ ਕਿ ਕਿਵੇਂ ਰਾਖਵਾਂਕਰਨ ਨੀਤੀ ਕੇਂਦਰੀ ਨਿਯਮਾਂ ਮੁਤਾਬਕ ਲਾਗੂ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੀ ਇਸ ਵਿਚ ਕੋਈ ਸੁਣਵਾਈ ਨਹੀਂ ਹੈ ਜਦੋਂ ਕਿ ਪੰਜਾਬ ਯੂਨੀਵਰਸਿਟੀ ਵਾਸਤੇ 60 ਫੀਸਦੀ ਤੋਂ ਵੱਧ ਵਿੱਤੀ ਯੋਗਦਾਨ ਪਾਉਂਦਾ ਹੈ। ਸੋਪੂ ਦੇ ਅਵਤਾਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਦੀ ਰਾਖੀ ਦੀ ਲੜਾਈ ਨੂੰ ਤਰਕਸੰਗਤ ਹੱਲ ਤੱਕ ਲੈ ਕੇ ਜਾਣਗੇ ਜਦੋਂ ਕਿ ਐਸ ਓ ਆਈ ਦੇ ਗੁਰਸਿਮਰਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ’ਤੇ ਪੂਰਾ ਕੇਂਦਰੀ ਕੰਟਰੋਲ ਸਥਾਪਿਤ ਕਰਨ ਵਾਸਤੇ ਸੈਨੇਟ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਯੂਨਾਈਟਿਡ ਇੰਪਲਾਈਜ਼ ਫਰੰਟ ਦੀ ਰੋਸ ਰੈਲੀ ਸਫਲ ਰਹੀ, ਜਿਸ ਵਿੱਚ ਕਰਮਚਾਰੀਆਂ ਨੇ ਬੇਮਿਸਾਲ ਏਕਤਾ ਦਾ ਪ੍ਰਦਰਸ਼ਨ ਕੀਤਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

INDEPENDENCE is the right of all DIVIDED WE FALL : Ranjeet Singh Dhaliwal

Leaders of the Employees and Pensioners Joint Front termed the facts and figures presented by the Finance Minister as illogical and false,

ਸੰਪਰਕ ਕੇਂਦਰ ਦੇ ਕਰਮਚਾਰੀਆਂ ਨੇ ਇੱਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ 'ਤੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ

ਜਗਤ ਪੰਜਾਬੀ ਸਭਾ ਵੱਲੋਂ ਵਰਲਡ ਪੰਜਾਬੀ ਕਾਨਫਰੰਸ ਦੀ ਸਫਲਤਾ 'ਤੇ ਜਸ਼ਨ ਸਮਾਗਮ ਆਯੋਜਿਤ

Punjab Education Department Women Officials and Employees Celebrate Teej Festival with Great Enthusiasm in Mohali

The United Employees Front protest rally was a success, with employees demonstrating unprecedented unity.