Skip to main content

Sukhbir Badal: Door-to-Door ‘Chittar’ (sandals) Await AAP Leaders Across Punjab

Sukhbir Badal: Door-to-Door ‘Chittar’ (sandals) Await AAP Leaders Across Punjab SAD President Cautions Govt Employees: Kejriwal & Mann are both thugs, don’t believe them till you get your entire DA Announces creation of a New Jalalabad, medical and veterinary college & an end to road tax on ‘gareeb da gadda’ (motorcycle) once SAD forms the govt   Jalalabad/Chandigarh 18 September ( Ranjeet Singh Dhaliwal ) : Shiromani Akali Dal (SAD) president Sukhbir Singh Badal today hit out at the Aam Aadmi Party who announced their door-to-door campaign earlier today. Speaking at the ‘Punjab Bachao’ rally in Jalalabad, Sukhbir Badal said, “Door-to-door Chittar (sandals) await all the leaders of AAP. Let them start going to villages and see what happens to them when the police is not there to protect them! People of Punjab who are demanding accountability on drugs and the total collapse of law and order will show them stars!’ He further appealed to Punjabis to unite to rid Punjab of...

ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ ਲਗਭਗ 50 ਥਾਵਾਂ 'ਤੇ ਕੀਤੇ ਗਏ ਅਰਥੀ ਫੂਕ ਮੁਜ਼ਾਹਰੇ

ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ 18 ਜ਼ਿਲ੍ਹਿਆਂ 'ਚ ਲਗਭਗ 50 ਥਾਵਾਂ 'ਤੇ ਕੀਤੇ ਗਏ ਅਰਥੀ ਫੂਕ ਮੁਜ਼ਾਹਰੇ 

ਚੰਡੀਗੜ੍ਹ 30 ਦਸੰਬਰ ( ਰਣਜੀਤ ਧਾਲੀਵਾਲ ) : ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੱਧਰ 'ਤੇ ਤਾਲਮੇਲ ਵਜੋਂ 18 ਜ਼ਿਲ੍ਹਿਆਂ 'ਚ ਲਗਭਗ 50 ਥਾਵਾਂ 'ਤੇ ਵਿਸ਼ਾਲ ਅਰਥੀ ਫੂਕ ਰੋਸ ਮੁਜ਼ਾਹਰੇ ਕੀਤੇ ਗਏ। ਜਥੇਬੰਦੀ ਵੱਲੋਂ ਲਿਖਤੀ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਦੇ ਰੋਸ ਪ੍ਰਦਰਸ਼ਨਾਂ ਵਿੱਚ ਭਾਰੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ ਕਈ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਰੋਸ ਪ੍ਰਦਰਸ਼ਨਾਂ ਦੀਆਂ ਮੰਗਾਂ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਕਿਸਾਨਾਂ ਸਮੇਤ ਖੇਤ/ਪੇਂਡੂ ਮਜ਼ਦੂਰਾਂ ਲਈ ਤਬਾਹਕੁੰਨ ਅਤੇ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਵਾਉਣ; ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2+50% ਫਾਰਮੂਲੇ ਨਾਲ ਲਾਭਕਾਰੀ ਐੱਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ; ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚਿਆਂ ਕਾਰਨ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ 80% ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਭਾਰੀ ਕਰਜ਼ਾ-ਜਾਲ਼ ਵਿੱਚ ਫਸ ਚੁੱਕੇ ਹਨ ਅਤੇ ਲਗਾਤਾਰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਉਨ੍ਹਾਂ ਨੂੰ ਇਸ ਕਰਜ਼ਾ-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦਾ ਕਰਜ਼ੇ ਖਤਮ ਕਰਵਾਉਣ; ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਪੁਲਿਸ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਮੜ੍ਹੇ ਕੇਸ ਰੱਦ ਕਰਵਾਉਣ ; ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਕਰਵਾਉਣ; ਫ਼ਸਲੀ ਰੋਗਾਂ, ਸੋਕਾ, ਹੜ੍ਹ, ਨਕਲੀ ਕੀਟਨਾਸ਼ਕਾਂ ਨਦੀਨਨਾਸ਼ਕਾਂ ਆਦਿ ਕਾਰਨ ਹੋਣ ਵਾਲੇ ਫ਼ਸਲੀ ਨੁਕਸਾਨ ਦੀ ਭਰਪਾਈ ਲਈ ਲਾਜ਼ਮੀ ਫ਼ਸਲ ਬੀਮਾ ਸੁਨਿਸ਼ਚਿਤ ਕਰਵਾਉਣ; ਸ਼ੰਭੂ ਤੇ ਖਨੌਰੀ ਬਾਰਡਰਾਂ 'ਤੇ ਲਗਾਤਾਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ਼ ਫੌਰੀ ਗੱਲਬਾਤ ਰਾਹੀਂ ਮਸਲੇ ਹੱਲ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਦੀਆਂ ਮੰਗਾਂ ਸ਼ਾਮਲ ਹਨ। ਉਨ੍ਹਾਂ ਨੇ ਕਿਸਾਨਾ ਮਜ਼ਦੂਰਾਂ ਨੂੰ ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ ਵਿਸ਼ਾਲ ਤੇ ਖਾੜਕੂ ਘੋਲਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ। ਅੱਜ ਦੇ ਪ੍ਰਦਰਸ਼ਨਾਂ ਨੂੰ ਵੱਖ ਵੱਖ ਪੱਧਰ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ, ਸੂਬਾਈ ਔਰਤ ਆਗੂ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ/ਬਲਾਕਾਂ ਦੇ ਪ੍ਰਧਾਨ ਤੇ ਸਕੱਤਰ ਨੇ ਸੰਬੋਧਨ ਕੀਤਾ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ