Skip to main content

Warring seeks answers from BJP over smuggling of drugs into India

Warring seeks answers from BJP over smuggling of drugs into India Says, saffron party playing friendly match with its B-team in Punjab on drugs Asserts, buck stops at union Home Minister Amit Shah Chandigarh 17 September ( Ranjeet Singh Dhaliwal ) : Punjab Congress president Amarinder Singh Raja Warring today questioned the Bharatiya Janata Party government at the centre over the smuggling of huge quantity of drugs into India, particularly through Punjab borders, saying that the buck stops at the union Home Minister Amit Shah, who controls the Border Security Force. Reacting to the proposed ‘yatra’ of the BJP against drugs in Punjab, Warring said, it is indeed a fact that the Aam Aadmi Party government in Punjab has not only failed to curb the drugs, but has added to the problem. He said, the AAP has been a complete disaster in curbing the drugs. But, he added, the BJP government at the centre cannot escape the responsibility either. He pointed out, almost all the drugs are being smugg...

ਪੰਜਾਬ ਪੁਲਿਸ ਤੋਂ ਦੁਖੀ ਪੀੜਿਤ ਪਰਿਵਾਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਤੇ ਜੰਮਕੇ ਕੀਤਾ ਪਿੱਟ ਸਿਆਪਾ

ਪੰਜਾਬ ਪੁਲਿਸ ਤੋਂ ਦੁਖੀ ਪੀੜਿਤ ਪਰਿਵਾਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਤੇ ਜੰਮਕੇ ਕੀਤਾ ਪਿੱਟ ਸਿਆਪਾ

ਪ੍ਰਵਾਸੀਆਂ ਹੱਥੋਂ ਕੁੰਭੜਾ ਵਿੱਚ ਕਤਲ ਹੋਏ ਦੋ ਨੌਜਵਾਨਾਂ ਦੇ ਪਰਿਵਾਰ ਇਨਸਾਫ਼ ਲਈ ਖਾ ਰਹੇ ਹਨ ਦਰ ਦਰ ਦੀਆਂ ਠੋਕਰਾਂ

ਆਪ ਦੀ ਸਰਕਾਰ ਹਰ ਫਰੰਟ ਤੇ ਹੋਈ ਫੇਲ, ਦਿਨ ਪ੍ਰਤੀ ਦਿਨ ਵਿਗੜ ਰਹੇ ਹਨ ਪੰਜਾਬ ਦੇ ਹਾਲਾਤ : ਕੁੰਭੜਾ

ਐਸ.ਏ.ਐਸ.ਨਗਰ 30 ਦਸੰਬਰ ( ਰਣਜੀਤ ਧਾਲੀਵਾਲ ) : ਐਸਸੀ ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਫੇਸ 7 ਦੀਆਂ ਲਾਈਟਾਂ ਤੇ ਪਿਛਲੇ ਇੱਕ ਸਾਲ ਤੋਂ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ' ਚੱਲ ਰਿਹਾ ਹੈ। ਜਿੱਥੇ ਆਏ ਦਿਨ ਪੁਲਿਸ ਪ੍ਰਸ਼ਾਸਨ ਤੇ ਮੌਜੂਦਾ ਸਰਕਾਰ ਤੋਂ ਦੁਖੀ ਐਸਸੀ ਬੀਸੀ ਸਮਾਜ ਦੇ ਪੀੜਿਤ ਪਰਿਵਾਰ ਆਪਣੀਆਂ ਸਮੱਸਿਆਵਾਂ ਲੈ ਕੇ ਤੇ ਪਹੁੰਚ ਰਹੇ ਹਨ। ਅੱਜ ਐਸਸੀ ਬੀਸੀ ਮੋਰਚੇ ਤੇ ਪਿੰਡ ਕੁੰਭੜਾ ਵਿੱਚ ਪਿਛਲੇ ਦਿਨੀਂ ਮਿਤੀ 13 ਨਵੰਬਰ 2024 ਨੂੰ ਪ੍ਰਵਾਸੀਆਂ ਵੱਲੋਂ ਬੇਰਹਿਮੀ ਨਾਲ ਕਤਲ ਹੋਏ ਦੋ ਨੌਜਵਾਨਾਂ ਦਮਨਪ੍ਰੀਤ ਤੇ ਦਿਲਪ੍ਰੀਤ ਦੇ ਮਾਪੇ ਪਹੁੰਚੇ। ਉਨ੍ਹਾਂ ਮੋਰਚੇ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦਮਨਪ੍ਰੀਤ ਦੀ ਮ੍ਰਿਤਕ ਦੇ ਰੱਖ ਕੇ ਤਿੰਨ ਦਿਨ ਏਅਰਪੋਰਟ ਰੋਡ ਐਸ.ਏ.ਐਸ.ਨਗਰ (ਮੋਹਾਲੀ) ਜਾਮ ਕੀਤਾ ਗਿਆ ਸੀ। ਜਿੱਥੇ ਐਸ.ਏ.ਐਸ.ਨਗਰ (ਮੋਹਾਲੀ) ਦੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ, ਐਸਐਸਪੀ ਐਸ.ਏ.ਐਸ.ਨਗਰ (ਮੋਹਾਲੀ), ਐਸਡੀਐਮ ਐਸ.ਏ.ਐਸ.ਨਗਰ (ਮੋਹਾਲੀ) ਤੇ ਹੋਰ ਉੱਚ ਅਧਿਕਾਰੀ ਪਹੁੰਚੇ ਸਨ। ਜਿਨਾਂ ਅੱਗੇ ਇਲਾਕਾ ਨਿਵਾਸੀਆਂ ਨੇ ਪਰਿਵਾਰ ਨੂੰ ਇੱਕ ਇੱਕ ਕਰੋੜ ਰੁਪਏ ਮਾਲੀ ਮੱਦਦ, ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਇੱਕ-ਇੱਕ ਸਰਕਾਰੀ ਨੌਕਰੀ ਦੇਣ, ਕਾਤਲਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਪ੍ਰਵਾਸੀਆਂ ਦੇ ਆਧਾਰ ਕਾਰਡ, ਵੋਟਰ ਕਾਰਡ ਤੇ ਰਾਸ਼ਨ ਕਾਰਡ ਕੱਟਣ ਦੀ ਮੰਗ ਕੀਤੀ ਸੀ। ਮੌਕੇ ਤੇ ਆਏ ਉੱਚ ਅਧਿਕਾਰੀਆਂ ਨੇ ਸਭ ਕੁਝ ਮੰਨਦੇ ਹੋਏ ਧਰਨਾ ਚੁਕਵਾਇਆ ਤੇ ਦੋਨੋਂ ਨੌਜਵਾਨਾਂ ਦੇ ਸੰਸਕਾਰ ਕਰਵਾਏ। ਜਿਸ ਵਿੱਚ ਡੀਐਸਪੀ ਹਰਸਿਮਰਨ ਸਿੰਘ ਬੱਲ ਤੇ ਐਸਐਚਓ ਰੁਪਿੰਦਰ ਸਿੰਘ ਥਾਣਾ ਫੇਸ 8 ਨੇ ਦੋਨੋਂ ਪਰਿਵਾਰਾਂ ਤੇ ਇਲਾਕੇ ਦੇ ਮੋਹਤਬਰ ਲੋਕਾਂ ਨੂੰ ਗੁਮਰਾਹ ਕੀਤਾ। ਉਨਾਂ ਨੇ ਪਰਿਵਾਰਾਂ ਨੂੰ ਇਨਸਾਫ ਦੇਣ ਦੀ ਬਜਾਏ ਪਰਿਵਾਰਾਂ ਦੇ ਦੋ ਹਮਦਰਦ ਵਿਅਕਤੀਆਂ ਪਰਮਿੰਦਰ ਸਿੰਘ ਸੋਹਾਣਾ ਅਤੇ ਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਕੁੰਭੜਾ ਤੇ ਪਰਚੇ ਦਰਜ ਕਰਕੇ ਲੋਕਾਂ ਨੂੰ ਡਰਾਇਆ ਤੇ ਧਮਕਾਇਆ ਹੈ। ਜਿਸ ਕਰਕੇ ਮਿਤੀ 9/12/2024 ਨੂੰ ਐਸਐਸਪੀ ਦਫਤਰ ਮੋਹਾਲੀ ਦਾ ਘੇਰਾਓ ਕੀਤਾ ਗਿਆ ਸੀ। ਜਿੱਥੇ ਏਡੀਸੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਇੱਕ ਹਫਤੇ ਦਾ ਸਮਾਂ ਮੰਗਿਆ। ਪਰ 20 ਦਿਨ ਬੀਤ ਜਾਣ ਬਾਅਦ ਵੀ ਕੋਈ ਇਨ੍ਹਾਂ ਦੋਨੋਂ ਪੁਲਿਸ ਅਧਿਕਾਰੀਆਂ ਤੇ ਕੋਈ ਕਾਰਵਾਈ ਨਹੀਂ ਹੋਈ, ਨਾ ਪੀੜਿਤ ਪਰਿਵਾਰਾਂ ਦੀ ਮਾਲੀ ਸਹਾਇਤਾ ਕੀਤੀ ਗਈ ਹੈ, ਨਾ ਨਜਾਇਜ਼ ਦਰਜ ਕੀਤੇ ਪਰਚੇ ਰੱਦ ਕੀਤੇ ਹਨ ਅਤੇ ਨਾ ਆਜ਼ਾਦ ਘੁੰਮ ਰਹੇ ਦੋ ਕਾਤਲਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਅੱਜ ਦੁਖੀ ਹੋਏ ਦੋਨੋਂ ਪਰਿਵਾਰਾਂ ਨੇ ਫੇਸ 7 ਦੀਆਂ ਲਾਈਟਾਂ ਤੇ ਇੱਕ ਵਿਸ਼ਾਲ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਰਚੇ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਡੀਐਸਪੀ ਹਰਸਿਮਰਨ ਸਿੰਘ ਬੱਲ ਅਤੇ ਥਾਣਾ ਫੇਸ 8 ਦੇ ਐਸਐਚਓ ਰੁਪਿੰਦਰ ਸਿੰਘ ਦੀ ਇਹ ਪਹਿਲੀ ਵਧੀਕੀ ਨਹੀ ਹੈ। ਪਹਿਲਾਂ ਵੀ ਜਾਅਲੀ ਜਾਤੀ ਸਰਟੀਫਿਕੇਟਾਂ ਨੂੰ ਲੈ ਕੇ 'ਰਿਜਰਵੇਸ਼ਨ ਚੋਰ ਫੜੋ ਮੋਰਚੇ' ਤੇ ਇੱਕ ਧਰਨੇ ਦੌਰਾਨ ਮੇਰੇ ਅਤੇ ਮੇਰੀ ਪਤਨੀ ਗੁਰਨਾਮ ਕੌਰ ਦੇ ਖਿਲਾਫ ਮਿਤੀ 28/02/2024 ਨੂੰ ਐਫਆਈਆਰ ਨੰਬਰ 14 ਦਰਜ ਕੀਤੀ ਗਈ ਸੀ। ਜਿਸ ਦੀ ਇਨਕੁਆਰੀ ਐਸਪੀ ਹਰਵੀਰ ਸਿੰਘ ਅਟਵਾਲ ਨੇ ਪਿਛਲੇ 10 ਮਹੀਨਿਆਂ ਤੋਂ ਰੋਕੀ ਹੋਈ ਹੈ। ਦੂਸਰਾ ਕਤਲ ਹੋਏ ਦੋ ਨੌਜਵਾਨਾਂ ਦੇ ਪੀੜਿਤ ਪਰਿਵਾਰਾਂ ਨੂੰ ਦਰ ਦਰ ਦੀਆਂ ਠੋਕਰਾਂ ਖਾਂਦੇ ਕਰੀਬ ਡੇਢ ਮਹੀਨਾ ਬੀਤ ਗਿਆ ਹੈ। ਪਰ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਤੱਕ ਨਹੀਂ ਸਰਕ ਰਹੀ। ਅੱਜ ਦੁਖੀ ਹੋਏ ਦੋਨੋਂ ਪਰਿਵਾਰ ਐਸਸੀ ਬੀਸੀ ਮੋਰਚੇ ਤੇ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ ਹਨ ਤੇ ਅਸੀਂ ਸਰਕਾਰ ਤੇ ਪੁਲਿਸ ਨੂੰ ਇਹ ਚੇਤਾਵਨੀ ਦਿੰਦੇ ਹਾਂ ਕਿ ਜੇਕਰ ਹਾਲੇ ਵੀ ਇਹਨਾਂ ਨੂੰ ਇਨਸਾਫ ਨਾ ਮਿਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਫਿਰ ਤੋਂ ਇੱਕ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਸਮੇਂ ਧਰਨਾਕਾਰੀਆਂ ਨੇ ਇੱਕ ਲਿਖਤੀ ਮੰਗ ਪੱਤਰ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ (ਮੋਹਾਲੀ) ਰਾਹੀਂ ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜਿਆ। ਜਿਸ ਵਿੱਚ ਉਪਰੋਕਤ ਸਾਰੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪ੍ਰਸ਼ਾਸਨ ਵੱਲੋਂ ਇਹ ਮੰਗ ਪੱਤਰ ਲੈਣ ਲਈ ਐਸ ਡੀ ਐਮ ਐਸ.ਏ.ਐਸ.ਨਗਰ (ਮੋਹਾਲੀ) ਦਮਨਜੀਤ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਹਨਾਂ ਨੇ ਇਹ ਮੰਗ ਪੱਤਰ ਕੇਂਦਰੀ ਗ੍ਰਹਿ ਮੰਤਰੀ ਤੱਕ ਜਲਦ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਰੋਸ ਪ੍ਰਦਰਸ਼ਨ ਵਿੱਚ ਪੀੜਤ ਪਰਿਵਾਰਾਂ ਦੇ ਮੈਂਬਰ ਸੋਨੀਆ ਰਾਣੀ, ਬਲਵਿੰਦਰ ਸਿੰਘ, ਪਿਆਰੀ, ਮਮਤਾ, ਸੁਰਿੰਦਰ ਸਿੰਘ ਛਿੰਦਾ, ਅਤੇ ਮੋਰਚੇ ਦੇ ਆਗੂ ਨੰਬਰਦਾਰ ਹਰਚੰਦ ਸਿੰਘ ਜਖਵਾਲੀ, ਪ੍ਰਿੰਸੀਪਲ ਬਨਵਾਰੀ ਲਾਲ, ਜੈ ਸਿੰਘ ਬਾੜਾ, ਲਖਵੀਰ ਸਿੰਘ ਰੁਪਾਲਹੇੜੀ, ਬਿਕਰਮਜੀਤ ਸਿੰਘ ਪੰਚ, ਹਰਨੇਕ ਸਿੰਘ ਮਲੋਆ, ਹਜ਼ਾਰਾਂ ਸਿੰਘ ਸਾਬਕਾ ਸਰਪੰਚ, ਨੰਬਰਦਾਰ ਬਲਵਿੰਦਰ ਸਿੰਘ, ਮਨਜੀਤ ਸਿੰਘ ਮੇਵਾ, ਸਤੀਸ਼ ਕੁਮਾਰ, ਸੁਰਿੰਦਰ ਸਿੰਘ ਕੰਡਾਲਾ, ਰਿਸ਼ੀਰਾਜ ਮਹਾਰ, ਸਰਪੰਚ ਬਲਵਿੰਦਰ ਸਿੰਘ ਮੱਕੜਿਆ, ਪਰਮਜੀਤ ਸਿੰਘ, ਅਜੈਬ ਸਿੰਘ, ਗੁਰਪਾਲ ਸਿੰਘ, ਗੁਰਜੀਤ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਹੋਏ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ