Skip to main content

Sukhbir Badal: Door-to-Door ‘Chittar’ (sandals) Await AAP Leaders Across Punjab

Sukhbir Badal: Door-to-Door ‘Chittar’ (sandals) Await AAP Leaders Across Punjab SAD President Cautions Govt Employees: Kejriwal & Mann are both thugs, don’t believe them till you get your entire DA Announces creation of a New Jalalabad, medical and veterinary college & an end to road tax on ‘gareeb da gadda’ (motorcycle) once SAD forms the govt   Jalalabad/Chandigarh 18 September ( Ranjeet Singh Dhaliwal ) : Shiromani Akali Dal (SAD) president Sukhbir Singh Badal today hit out at the Aam Aadmi Party who announced their door-to-door campaign earlier today. Speaking at the ‘Punjab Bachao’ rally in Jalalabad, Sukhbir Badal said, “Door-to-door Chittar (sandals) await all the leaders of AAP. Let them start going to villages and see what happens to them when the police is not there to protect them! People of Punjab who are demanding accountability on drugs and the total collapse of law and order will show them stars!’ He further appealed to Punjabis to unite to rid Punjab of...

ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ



ਕਾਰਪੋਰੇਸ਼ਨ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ ਬਸਪਾ : ਰਣਧੀਰ ਬੈਣੀਵਾਲ

ਸੂਬੇ ਦੀ ਸੱਤਾ ਵਿੱਚ ਮਜ਼ਬੂਤੀ ਨਾਲ ਉਭਰ ਕੇ ਲੋਕਾਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰੇਗੀ ਬਸਪਾ : ਡਾ. ਅਵਤਾਰ ਸਿੰਘ ਕਰੀਮਪੁਰੀ

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਬਸਪਾ ਦੇ ਸੂਬਾ ਪੱਧਰੀ ਸੰਮੇਲਨ ਵਿੱਚ ਵੱਡਾ ਇਕੱਠ

ਜਲੰਧਰ/ਚੰਡੀਗੜ੍ਹ 9 ਦਸੰਬਰ ( ਰਣਜੀਤ ਧਾਲੀਵਾਲ ) : ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪਰਿਨਿਰਵਾਣ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸੰਮੇਲਨ ਕੀਤਾ ਗਿਆ। ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਹੋਏ ਇਸ ਵਿਸ਼ਾਲ ਸੰਮੇਲਨ ਵਿੱਚ ਪਾਰਟੀ ਦੇ ਪੰਜਾਬ-ਚੰਡੀਗੜ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ, ਵਿਪੁਲ ਕੁਮਾਰ ਤੇ ਸੂਬਾ ਇੰਚਾਰਜ ਡਾ. ਨਛੱਤਰ ਪਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਕੇਂਦਰ ਤੇ ਸੂਬੇ ਦੀ ਸੱਤਾ ਵਿੱਚ ਰਹੀਆਂ ਸਰਕਾਰਾਂ ਵੱਲੋਂ ਸਿੱਖਿਆ ਵਿਵਸਥਾ ਨੂੰ ਬਦਹਾਲ ਕੀਤੇ ਜਾਣ ਬਾਰੇ ਵਿਚਾਰ ਰੱਖੇ ਗਏ। ਨਾਲ ਹੀ ਕਾਰਪੋਰੇਸ਼ਨ ਦੀਆਂ ਚੋਣਾਂ ਬਾਰੇ ਵੀ ਨਿਰਦੇਸ਼ ਜਾਰੀ ਕੀਤੇ ਗਏ। ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਬਸਪਾ ਪੰਜਾਬ-ਚੰਡੀਗੜ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਜਾ ਰਹੀਆਂ ਕਾਰਪੋਰੇਸ਼ਨ ਚੋਣਾਂ ਬਸਪਾ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ। ਉਨ੍ਹਾਂ ਕਿਹਾ ਕਿ ਇਹ ਚੋਣਾਂ ਬਸਪਾ ਮਜ਼ਬੂਤੀ ਨਾਲ ਲੜੇਗੀ ਤੇ ਚੰਗੇ ਚੋਣ ਨਤੀਜੇ ਦੇਵੇਗੀ। ਬਸਪਾ ਦੇ ਪੰਜਾਬ-ਚੰਡੀਗੜ ਦੇ ਇੰਚਾਰਜ ਵਿਪੁਲ ਕੁਮਾਰ ਨੇ ਆਪਣੇ ਸੰਬੋਧਨ ਦੌਰਾਨ ਪਾਰਟੀ ਵਰਕਰਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਲਈ ਡਟਨ ਲਈ ਕਿਹਾ। ਸੈਮੀਨਾਰ ਨੂੰ ਸੰਬੋਧਿਤ ਕਰਦੇ ਹੋਏ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਨਮਨ ਕਰਦੇ ਹੋਏ ਕਿਹਾ ਕਿ ਸਿੱਖਿਆ ਰਾਸ਼ਟਰ ਨਿਰਮਾਣ ਦਾ ਜ਼ਰੀਆ ਹੈ। ਪਰ ਕੇਂਦਰ ਦੀ ਸੱਤਾ ਵਿੱਚ ਰਹੀਆਂ ਭਾਜਪਾ-ਕਾਂਗਰਸ ਸਰਕਾਰਾਂ ਤੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀਆਂ ਸਰਕਾਰ ਨੇ ਮਾੜੀਆਂ ਨੀਤੀਆਂ ਲਾਗੂ ਕਰਕੇ ਬੱਚਿਆਂ ਤੋਂ ਸਿੱਖਿਆ ਖੋਹਣ ਦਾ ਕੰਮ ਕੀਤਾ ਹੈ। ਡਾ. ਕਰੀਮਪੁਰੀ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਲੋਕਾਂ ਨੂੰ ਸਿੱਖਿਆ-ਨੌਕਰੀਆਂ ਦੇ ਕੇ ਪੈਰਾਂ ’ਤੇ ਖੜੇ ਕਰਨ ਦੀ ਜਗ੍ਹਾ ਉਨ੍ਹਾਂ ਨੂੰ ਬਦਹਾਲ ਬਣਾ ਕੇ ਕਣਕ ਤੱਕ ਸੀਮਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਵਿੱਚ ਮਜ਼ਬੂਤੀ ਨਾਲ ਉਭਰੇਗੀ ਅਤੇ ਸੂਬੇ ਦੀ ਸੱਤਾ ਹਾਸਲ ਕਰਕੇ ਲੋਕਾਂ ਨੂੰ ਮਾੜੇ ਹਾਲਾਤਾਂ ਵਿਚੋਂ ਬਾਹਰ ਕੱਢੇਗੀ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰੇਗੀ। ਬਸਪਾ ਸੂਬਾ ਇੰਚਾਰਜ ਤੇ ਵਿਧਾਇਕ ਡਾ. ਨਛੱਤਰ ਪਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਲੋਕਾਂ ਨੂੰ ਇਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਹ ਵਿਧਾਨਸਭਾ ਵਿੱਚ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਨ੍ਹਾਂ ਦੇ ਮੁੱਦੇ ਚੁੱਕਦੇ ਆ ਰਹੇ ਹਨ ਤੇ ਅੱਗੇ ਵੀ ਇਹ ਯਤਨ ਜਾਰੀ ਰਹਿਣਗੇ। ਇਸ ਸੈਮੀਨਾਰ ਦੌਰਾਨ ਮੰਚ ਦਾ ਸੰਚਾਲਨ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕੀਤਾ। ਇਸ ਮੌਕੇ ਉਘੇ ਸਮਾਜ ਸੇਵਕ ਠੇਕੇਦਾਰ ਭਗਵਾਨ ਦਾਸ ਸਿੱਧੂ, ਮੋਹਨ ਲਾਲ ਭਟੋਆ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਰਸਮੀ ਤੌਰ ’ਤੇ ਬਸਪਾ ਵਿੱਚ ਸ਼ਾਮਲ ਹੋਏ। ਬਸਪਾ ਲੀਡਰਸ਼ਿਪ ਨੇ ਸਿਰੋਪਾ ਦੇ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਇਆ। ਬਸਪਾ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਤੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਵੱਡੀਆਂ ਸ਼ਖਸੀਅਤਾਂ ਬਸਪਾ ਵਿੱਚ ਸ਼ਾਮਲ ਹੋਣਗੀਆਂ। ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਹਿਰਾ, ਠੇਕੇਦਾਰ ਹਰਭਜਨ ਸਿੰਘ ਬਜਹੇੜੀ, ਭਗਵਾਨ ਸਿੰਘ ਚੌਹਾਨ, ਚੌਧਰੀ ਗੁਰਨਾਮ ਸਿੰਘ, ਗੁਰਲਾਲ ਸੈਲਾ, ਦਵਿੰਦਰ ਸਿੰਘ ਰਾਮਗੜੀਆ, ਤਰਸੇਮ ਥਾਪਰ, ਬਲਦੇਵ ਮਹਿਰਾ, ਤੀਰਥ ਰਾਜਪੁਰਾ, ਪ੍ਰਵੀਨ ਬੰਗਾ, ਸੁਖਦੇਵ ਬਿੱਟਾ, ਇੰਜ. ਜਸਵੰਤ ਰਾਏ, ਜਗਦੀਸ਼ ਸ਼ੇਰਪੁਰੀ, ਜਗਦੀਸ਼ ਦੀਸ਼ਾ, ਪਰਮਜੀਤ ਮੱਲ, ਸਲਵਿੰਦਰ ਕੁਮਾਰ, ਜੋਗਾ ਸਿੰਘ ਪਨੌਧੀਆ, ਸੰਤ ਰਾਮ ਮੱਲੀਆਂ, ਰਿਟਾ. ਅਧਿਕਾਰੀ ਉਂਕਾਰ ਨਾਥ, ਰਿਟਾ. ਆਈਏਐਸ ਅਧਿਕਾਰੀ ਚੌਧਰੀ ਖੁਸ਼ੀ ਰਾਮ ਆਦਿ ਸਮੇਤ ਵੱਡੀ ਗਿਣਤੀ ਵਿੱਚ ਬਸਪਾ ਆਗੂ, ਵਰਕਰ ਤੇ ਬੁੱਧੀਜੀਵੀ ਮੌਜ਼ੂਦ ਸਨ।



Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ