Skip to main content

Warring seeks answers from BJP over smuggling of drugs into India

Warring seeks answers from BJP over smuggling of drugs into India Says, saffron party playing friendly match with its B-team in Punjab on drugs Asserts, buck stops at union Home Minister Amit Shah Chandigarh 17 September ( Ranjeet Singh Dhaliwal ) : Punjab Congress president Amarinder Singh Raja Warring today questioned the Bharatiya Janata Party government at the centre over the smuggling of huge quantity of drugs into India, particularly through Punjab borders, saying that the buck stops at the union Home Minister Amit Shah, who controls the Border Security Force. Reacting to the proposed ‘yatra’ of the BJP against drugs in Punjab, Warring said, it is indeed a fact that the Aam Aadmi Party government in Punjab has not only failed to curb the drugs, but has added to the problem. He said, the AAP has been a complete disaster in curbing the drugs. But, he added, the BJP government at the centre cannot escape the responsibility either. He pointed out, almost all the drugs are being smugg...

ਚੜ੍ਹਦੇ ਵਰ੍ਹੇ ਹੀ ਸਿੱਖਿਆ ਭਵਨ ਦਾ ਘਿਰਾਓ ਕਰਨਗੇ ਦਫ਼ਤਰੀ ਕਾਮੇ ਤੇ ਵਿਸ਼ੇਸ਼ ਅਧਿਆਪਕ

ਚੜ੍ਹਦੇ ਵਰ੍ਹੇ ਹੀ ਸਿੱਖਿਆ ਭਵਨ ਦਾ ਘਿਰਾਓ ਕਰਨਗੇ ਦਫ਼ਤਰੀ ਕਾਮੇ ਤੇ ਵਿਸ਼ੇਸ਼ ਅਧਿਆਪਕ 

30 ਦਸੰਬਰ ਨੂੰ ਅਫਸਰ ਕਮੇਟੀ ਦੀ ਮੀਟਿੰਗ ਨਾ ਹੋਣ ਕਰਕੇ ਮੁਲਾਜ਼ਮਾਂ ਚ ਮੁੜ ਰੋਸ

ਦਫ਼ਤਰੀ ਕਾਮਿਆਂ ਦੀ ਹੜਤਾਲ 28ਵੇਂ ਦਿਨ ਵੀ ਰਹੀ ਜਾਰੀ

ਐਸ.ਏ.ਐਸ.ਨਗਰ 31 ਦਸੰਬਰ ( ਰਣਜੀਤ ਧਾਲੀਵਾਲ ) : ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦੇ ਦਫ਼ਤਰੀ ਕਾਮਿਆਂ ਵੱਲੋਂ ਚੜ੍ਹਦੇ ਨਵੇਂ ਸਾਲ ਤੇ ਹੀ ਰੋਸ ਪ੍ਰਦਰਸ਼ਨ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤੀਆਂ ਜਾ ਰਹੀਆਂ। 26 ਦਸੰਬਰ ਨੂੰ ਕੈਬਨਿਟ ਸਬ ਕਮੇਟੀ ਦੀ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਮੁਲਾਜ਼ਮਾਂ ਨੂੰ ਦੱਸਿਆ ਗਿਆ ਸੀ ਕਿ 30 ਦਸੰਬਰ ਨੂੰ ਅਫਸਰ ਕਮੇਟੀ ਦੀ ਮੀਟਿੰਗ ਹੋਵੇਗੀ ਪਰ ਬੀਤੇ ਕੱਲ ਅਫਸਰ ਕਮੇਟੀ ਵੱਲੋਂ ਕੋਈ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਅਗਲੀ ਤਾਰੀਖ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਕਰਕੇ ਮੁੜ ਮੁਲਾਜ਼ਮਾਂ ਵਿੱਚ ਰੋਸ ਵੱਧ ਗਿਆ ਹੈ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸਰਕਾਰ ਦੀ ਢਿੱਲ ਮੱਠ ਦੀ ਕਾਰਵਾਈ ਖ਼ਿਲਾਫ਼ ਨਵੇਂ ਸਾਲ ਚ ਮੁਲਾਜ਼ਮਾਂ ਨੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ 2 ਜਨਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਮੋਹਾਲੀ ਸਿਖਿਆ ਭਵਨ ਦੇ ਬਾਹਰ ਲਗਾਇਆ ਧਰਨਾ 35ਵੇ ਦਿਨ ਵੀ ਜਾਰੀ ਰਿਹਾ ਅਤੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ 28 ਦਿਨ ਚ ਦਾਖਿਲ ਹੋ ਗਈ ਹੈ। ਆਗੂਆ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਬੀਤੇ ਦਿਨ ਮੁੜ ਹੋਈ ਮੀਟਿੰਗ ਵਿੱਚ 9 ਦਸੰਬਰ 2024 ਨੂੰ ਹੋਈ ਮੀਟਿੰਗ ਦਾ ਰੀਵਿਓ ਕੀਤਾ ਗਿਆ ਅਤੇ ਅਧਿਕਾਰੀਆਂ ਤੋਂ ਪੁੱਛਿਆ ਗਿਆ ਕਿ ਰੈਗੂਲਰ ਤੇ ਤਨਖਾਹ ਕਟੌਤੀ ਦਾ ਸਟੇਟਸ ਕੀ ਹੈ ਜਿਸ ਦੋਰਾਨ ਅਧਿਕਾਰੀਆਂ ਵੱਲੋਂ ਸਪੱਸ਼ਟ ਜਾਣਕਾਰੀ ਨਾ ਦੇਣ ਤੇ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਗਏ ਕਿ ਤੁਰੰਤ ਰੈਗੂਲਰ ਅਤੇ ਤਨਖਾਹ ਕਟੋਤੀ ਦੀ ਫਾਈਲ ਉਨ੍ਹਾਂ ਕੋਲ ਪੇਸ਼ ਕੀਤੀਆ ਜਾਣ।  ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਸੀ ਅਤੇ 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੈਵਿਟ ਵੀ ਦਿੱਤਾ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ। ਮੀਟਿੰਗ ਦੋਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਮੁੜ ਅਧਿਕਾਰੀਆਂ ਤੇ ਅਧਾਰਤ ਵਿੱਤ ਵਿਭਾਗ ਪ੍ਰਸੋਨਲ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬਣੀ ਅਫਸਰ ਕਮੇਟੀ ਨੂੰ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਲਈ ਤੁਰੰਤ ਅਫ਼ਸਰ ਕਮੇਟੀ ਦੀ ਮੀਟਿੰਗ ਕਰਕੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਦੂਜੀ ਮੰਗ ਸਮੱਗਰਾ ਦੇ ਦਫ਼ਤਰੀ ਕਰਮਚਾਰੀਆਂ ਦੀ 5000 ਤਨਖਾਹ ਕਟੋਤੀ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆ ਦੀ ਤਨਖਾਹ ਵਾਧੇ ਦੀ ਫਾਈਲ ਤੇ ਤੁਰੰਤ ਕਾਰਵਾਈ ਕਰਨ ਦੇ ਵਿੱਤ ਸਕੱਤਰ ਨੂੰ ਆਦੇਸ਼ ਦਿੱਤੇ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਰਜਿੰਦਰ ਸਿੰਘ ਸੰਧਾ ਜਗਮੋਹਨ ਸਿੰਘ ਰਾਮੇਸ਼ ਸਹਾਰਨ ਗੁਰਮੀਤ ਸਿੰਘ .ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 4 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਸੂਬੇ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪਰ 2 ਸਾਲ ਤੋਂ ਉੱਪਰ ਦਾ ਸਮਾਂ ਬੀਤ ਗਿਆ ਹੈ ਅਤੇ ਅਧਿਕਾਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਲਝਾਂ ਰਹੇ ਹਨ। ਆਗੂਆ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਸਨ ਅਤੇ ਜਥੇਬੰਦੀ ਨਾਲ 7 ਜਨਵਰੀ 2025 ਨੂੰ ਮੁੜ ਮੀਟਿੰਗ ਕਰਨ ਦਾ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਹੈ ਪਰ 7 ਜਨਵਰੀ ਦੀ ਮੀਟਿੰਗ ਸਬੰਧੀ ਵੀ ਕੋਈ ਪੱਤਰ ਅਜੇ ਜਾਰੀ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮ 2 ਜਨਵਰੀ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਕੇ ਮੁਕੰਮਲ ਰੂਪ ਵਿੱਚ ਗੇਟ ਬੰਦ ਕਰਨ ਲਈ ਮਜਬੂਰ ਹੋਣਗੇ ਅਤੇ ਜੇਕਰ ਮੰਗਾਂ ਤੇ ਠੋਸ ਕਾਰਵਾਈ ਨਾ ਹੋਈ ਤਾਂ 3 ਜਨਵਰੀ ਨੂੰ ਵੀ ਗੇਟ ਬੰਦ ਰੱਖੇ ਜਾਣਗੇ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ