ਐਸ.ਏ.ਐਸ.ਨਗਰ (ਮੋਹਾਲੀ) ‘ਚ ਬੇਕਾਬੂ ਮਰਸਡੀਜ਼ ਕਾਰ ਨੇ ਦੋ ਬਾਈਕ ਸਵਾਰਾਂ ਨੂੰ ਕੁਚਲਿਆ, ਹਾਲਤ ਗੰਭੀਰ
ਐਸ.ਏ.ਐਸ.ਨਗਰ 31 ਦਸੰਬਰ ( ਰਣਜੀਤ ਧਾਲੀਵਾਲ ) : ਐਸ.ਏ.ਐਸ.ਨਗਰ (ਮੋਹਾਲੀ) ‘ਚ ਇਕ ਬੇਕਾਬੂ ਮਰਸਡੀਜ਼ ਕਾਰ ਦੋ ਬਾਈਕ ਸਵਾਰਾਂ ਨੂੰ ਕੁਚਲਣ ਤੋਂ ਬਾਅਦ ਪਲਟ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਾਰ ਚਾਲਕ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪਰ ਬਜ਼ਾਰ ਅਤੇ ਇਲਾਕੇ ਵਿੱਚ ਕੈਮਰੇ ਲੱਗੇ ਹੋਏ ਹਨ। ਅਜਿਹੇ ‘ਚ ਪੁਲਸ ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕਰਨ ‘ਚ ਲੱਗੀ ਹੋਈ ਹੈ ਇਸ ਮਾਮਲੇ ਸਬੰਧੀ ਡੀਐਸਪੀ ਸਿਟੀ ਵਨ ਜੈਅੰਤ ਪੁਰੀ ਨੇ ਕਿਹਾ ਕਿ ਹਾਦਸੇ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰਨ ਦੀ ਕਾਰਵਾਈ ਜਾਰੀ ਹੈ।
Comments
Post a Comment