ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਦਫ਼ਤਰੀ ਮੁਲਾਜ਼ਮਾਂ ਅਤੇ ਵਿਸ਼ੇਸ਼ ਅਧਿਆਪਕਾਂ ਨਾਲ ਸਕੱਤਰੇਤ ਵਿਖੇ ਕੀਤੀ ਪੈਨਲ ਮੀਟਿੰਗ
ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਿਨਟ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਦਫ਼ਤਰੀ ਮੁਲਾਜ਼ਮਾਂ ਅਤੇ ਵਿਸ਼ੇਸ਼ ਅਧਿਆਪਕਾਂ ਨਾਲ ਸਕੱਤਰੇਤ ਵਿਖੇ ਕੀਤੀ ਪੈਨਲ ਮੀਟਿੰਗ
ਵਿੱਤ ਮੰਤਰੀ ਵੱਲੋਂ 15 ਦਿਨ ਚ ਰੈਗੂਲਰ ਤੇ ਤਨਖਾਹ ਕਟੋਤੀ ਦਾ ਮਸਲਾ ਹੱਲ ਨਾ ਹੋਣ ਤੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦੇ ਹੋਏ ਤੁਰੰਤ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁੜ 7 ਜਨਵਰੀ ਨੂੰ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਦਾ ਭਰੋਸਾ
ਦਫ਼ਤਰੀ ਕਾਮਿਆਂ ਦੀ ਹੜਤਾਲ 23ਵੇਂ ਦਿਨ ਵੀ ਰਹੀ ਜਾਰੀ
ਐਸ.ਏ.ਐਸ.ਨਗਰ 26 ਦਸੰਬਰ ( ਰਣਜੀਤ ਧਾਲੀਵਾਲ ) : ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦੇ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਸਿਵਲ ਸਕੱਤਰੇਤ ਵਿਖੇ ਪੈਨਲ ਮੀਟਿੰਗ ਹੋਈ। ਮੀਟਿੰਗ ਵਿੱਚ ਕੈਬਿਨਟ ਸਬ ਕਮੇਟੀ ਦੇ ਮੈਂਬਰ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਮੋਜੂਦ ਰਹੇ। ਮੀਟਿੰਗ ਵਿਚ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਮੋਜੂਦ ਸਨ। ਆਗੂਆ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ 9 ਦਸੰਬਰ 2024 ਨੂੰ ਹੋਈ ਮੀਟਿੰਗ ਦਾ ਰੀਵਿਓ ਕੀਤਾ ਗਿਆ ਅਤੇ ਅਧਿਕਾਰੀਆਂ ਤੋਂ ਪੁੱਛਿਆ ਗਿਆ ਕਿ ਰੈਗੂਲਰ ਤੇ ਤਨਖਾਹ ਕਟੌਤੀ ਦਾ ਸਟੇਟਸ ਕੀ ਹੈ ਜਿਸ ਦੋਰਾਨ ਅਧਿਕਾਰੀਆਂ ਵੱਲੋਂ ਸਪੱਸ਼ਟ ਜਾਣਕਾਰੀ ਨਾ ਦੇਣ ਤੇ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਗਏ ਕਿ ਤੁਰੰਤ ਰੈਗੂਲਰ ਅਤੇ ਤਨਖਾਹ ਕਟੋਤੀ ਦੀ ਫਾਈਲ ਉਨ੍ਹਾਂ ਕੋਲ ਪੇਸ਼ ਕੀਤੀਆ ਜਾਣ। ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਸੀ ਅਤੇ 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੈਵਿਟ ਵੀ ਦਿੱਤਾ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ। ਮੀਟਿੰਗ ਦੋਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਮੁੜ ਅਧਿਕਾਰੀਆਂ ਤੇ ਅਧਾਰਤ ਵਿੱਤ ਵਿਭਾਗ ਪ੍ਰਸੋਨਲ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬਣੀ ਅਫਸਰ ਕਮੇਟੀ ਨੂੰ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਲਈ ਤੁਰੰਤ ਅਫ਼ਸਰ ਕਮੇਟੀ ਦੀ ਮੀਟਿੰਗ ਕਰਕੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਦੂਜੀ ਮੰਗ ਸਮੱਗਰਾ ਦੇ ਦਫ਼ਤਰੀ ਕਰਮਚਾਰੀਆਂ ਦੀ 5000 ਤਨਖਾਹ ਕਟੋਤੀ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆ ਦੀ ਤਨਖਾਹ ਵਾਧੇ ਦੀ ਫਾਈਲ ਤੇ ਤੁਰੰਤ ਕਾਰਵਾਈ ਕਰਨ ਦੇ ਵਿੱਤ ਸਕੱਤਰ ਨੂੰ ਆਦੇਸ਼ ਦਿੱਤੇ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ, ਰਾਮੇਸ਼ ਸਹਾਰਨ, ਜਗਮੋਹਨ ਸਿੰਘ, ਚਮਕੋਰ ਸਿੰਘ, ਵਰਿੰਦਰ ਸਿੰਘ ਅਤੇ ਨਰਿੰਦਰ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 4 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਸੂਬੇ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪਰ ੨ ਸਾਲ ਤੋਂ ਉੱਪਰ ਦਾ ਸਮਾਂ ਬੀਤ ਗਿਆ ਹੈ ਅਤੇ ਅਧਿਕਾਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਲਝਾਂ ਰਹੇ ਹਨ। ਆਗੂਆਂ ਨੇ ਕਿਹਾ ਕਿ ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ 23ਵੇਂ ਦਿਨ ਵਿੱਚ ਦਾਖਿਲ ਹੋ ਗਈ ਅਤੇ ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਕਿ ਅਧਿਕਾਰੀਆਂ ਦੀਆਂ ਹਾਜਰੀਆਂ ਨਾ ਲਗਵਾਉਣ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਮੰਗਾਂ ਮੰਨਵਾਉਣ ਤੱਕ ਸ਼ਘੰਰਸ਼ ਜਾਰੀ ਰੱਖਣਗੇ। ਆਗੂਆ ਨੇ ਕਿਹਾ ਕਿ ਅੱਜ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਹਨ ਅਤੇ ਨਾਲ ਹੀ ਜਥੇਬੰਦੀ ਨਾਲ 7 ਜਨਵਰੀ 2025 ਨੂੰ ਮੁੜ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਹੁਣ ਵੀ ਅਧਿਕਾਰੀਆਂ ਨੇ ਤੁਰੰਤ ਮਸਲਿਆਂ ਤੇ ਕਾਰਵਾਈ ਨਾ ਕੀਤੀ ਤਾਂ ਮੁਲਾਜ਼ਮ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਕੇ ਮੁਕੰਮਲ ਰੂਪ ਵਿੱਚ ਬੰਦ ਕਰਨ ਲਈ ਮਜਬੂਰ ਹੋਣਗੇ।
I appreciate our SSA MDM team . If maan govt in favour of SSA MDM employee then this government may be repeat him self other wise when ever ssa union agitated against any of manister like Maluka ,aruna chaudhary education manister in Gurdaspur and Sham Sundar arora in Hoshiarpur this is the record they are not able to make position in government again . So current government need to see the matter of SSA MDM UNION.
ReplyDelete