ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਪੰਜਾਬ 'ਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਨੌਕਰੀਆਂ ਡਾਵਾਂਡੋਲ, ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਤਿੱਖ਼ਾ ਸੰਘਰਸ਼ ਵਿੱਢਣ ਦੀ ਚੇਤਾਵਨੀ
ਪੰਜਾਬ 'ਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਨੌਕਰੀਆਂ ਡਾਵਾਂਡੋਲ, ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਤਿੱਖ਼ਾ ਸੰਘਰਸ਼ ਵਿੱਢਣ ਦੀ ਚੇਤਾਵਨੀ ਐਸ.ਏ.ਐਸ.ਨਗਰ 31 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਰਕਾਰੀ ਕਾਲਜਾਂ ਦੀ ਮੌਜੂਦਾ ਸਥਿਤੀ ਬਹੁਤ ਹੀ ਤਨਾਵ ਵਾਲ਼ੀ ਹੋ ਚੁੱਕੀ ਹੈ ਕਿਉਂਕਿ ਲੰਮੇ ਸਮੇਂ ਤੋਂ ਕਾਲਜ ਚਲਾਉਣ ਵਾਲੇ ਗੈਸਟ ਪ੍ਰੋਫੈਸਰਾਂ ਦੀ ਥਾਂ ਲਗਾਤਾਰ ਪੰਜਾਬ ਸਰਕਾਰ ਪਾਸੋਂ ਨਵੀਂ ਭਰਤੀ ਕੀਤੀ ਜਾ ਰਹੀ ਹੈ। ਹਾਲ ਹੀ ਵਿਚ 1158 ਸਹਾਇਕ ਪ੍ਰੋਫੈਸਰਾਂ ਦੇ ਰਹਿੰਦੇ ਭਾਸ਼ਾਵਾਂ ਦੇ ਉਮੀਦਵਾਰਾਂ ਨੂੰ ਗੈਸਟ ਪ੍ਰੋਫੈਸਰਾਂ ਦੀ ਜਗ੍ਹਾ ਜੁਆਇਨ ਕਰਵਾਇਆ ਗਿਆ ਹੈ। ਸਰਕਾਰੀ ਕਾਲਜ ਡੇਰਾਬੱਸੀ ਦੀ ਗੈਸਟ ਫੈਕਲਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਕਾਲਜ ਵਿਚ ਕੁੱਲ ਪੰਜ ਗੈਸਟ ਫੈਕਲਟੀ ਦੀ ਜਗ੍ਹਾ ਨਵੀਂ ਭਰਤੀ ਕੀਤੀ ਗਈ ਹੈ। ਜਿਸ ਨਾਲ ਉਨ੍ਹਾਂ ਦਾ ਵਰਕਲੋਡ ਬਿਲਕੁਲ ਖ਼ਤਮ ਕਰ ਦਿੱਤਾ ਗਿਆ ਹੈ। ਕਾਲਜ ਨੁਮਾਇੰਦਿਆਂ ਪ੍ਰੋ: ਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਗੈਸਟ ਪ੍ਰੋਫੈਸਰਾਂ ਨੂੰ ਪੱਕਾ ਕਰਨ ਦੇ ਵਾਅਦੇ ਕਰਨ ਵਾਲੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਈ ਕਾਲਜਾਂ ਵਿਚ ਤਾਂ ਪੂਰੇ ਦੇ ਪੂਰੇ ਵਿਭਾਗਾਂ ਵਿਚੋਂ ਗੈਸਟ ਫੈਕਲਟੀ ਦਾ ਸਫ਼ਾਇਆ ਹੀ ਕਰ ਦਿੱਤਾ ਹੈ। ਅਜਿਹਾ ਹੋਣ ਨਾਲ ਗੈਸਟ ਪ੍ਰੋਫੈਸਰ ਮਾਨਸਿਕ ਪੀੜਾ ਵਿਚੋਂ ਗੁਜਰ ਰਹੇ ਹਨ। ਫੈਕਲਟੀ ਦਾ ਕਹਿਣਾ ਹੈ ਕਿ ਗੈਸਟ ਫੈਕਲਟੀ ਸਯੁੰਕਤ ਫਰੰਟ ਦੇ ਆਗੂਆਂ ਦੀ ਸਿੱਖਿਆ ਮੰਤਰੀ ਨਾਲ 4 ਫਰਵਰੀ ...