Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਭਲਕੇ 31 ਜਨਵਰੀ ਨੂੰ ਮੀਟਿੰਗ ਸੱਦੀ

ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਭਲਕੇ 31 ਜਨਵਰੀ ਨੂੰ ਮੀਟਿੰਗ ਸੱਦੀ

ਮੀਟਿੰਗ ’ਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ’ਤੇ ਚਰਚਾ ਅਤੇ ਚਲ ਰਹੀ ਭਰਤੀ ਦੀ ਸਮੀਖਿਆ ਕੀਤੀ ਜਾਵੇਗੀ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ 30 ਜਨਵਰੀ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਭਲਕੇ 31 ਜਨਵਰੀ ਨੂੰ ਸੱਦੀ ਹੈ ਜਿਸ ਵਿਚ ਅੰਮ੍ਰਿਤਸਰ ਵਿਖੇ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਘਟਨਾ ’ਤੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਭਰਤੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਦੁਪਹਿਰ 2.30 ਵਜੇ ਹੋਵੇਗੀ ਜਿਸਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਕ ਸੋਚੀ ਸਮਝਦੀ ਤੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ ਜਿਸਦਾ ਮਕਸਦ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਹੈ। ਉਹਨਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀ ਥਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਸਾਰੀ ਘਟਨਾ ’ਤੇ ਪਰਦਾ ਪਾਉਣ ਤੇ ਇਸਨੂੰ ਛੁਟਿਆਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਪਾਰਟੀ ਦੀ ਰਣਨੀਤੀ ਤੈਅ ਕਰੇਗੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਮਾਮਲੇ ਦੀ ਪਾਰਦਰਸ਼ਤਾ ਨਾਲ ਜਾਂਚ ਹੋਵੇ। ਡਾ. ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਵਿਚ ਮੈਂਬਰਸ਼ਿਪ ਭਰਤੀ ਲਈ ਪਰਚੀ ਕਾਪੀਆਂ ਵੰਡਣ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਪਾਰਟੀ ਆਬਜਵਰ਼ਰਾਂ ਤੋਂ ਫੀਡ ਬੈਕ ਲਈ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਰਕਿੰਗ ਕਮੇਟੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰ ਕੀਤੀਆਂ ਜਾਅਲੀ ਵੋਟਾਂ ਕਟਵਾਉਣ ਦੇ ਤਰੀਕਿਆਂ ’ਤੇ ਚਰਚਾ ਕਰੇਗੀ। ਉਹਨਾਂ ਕਿਹਾ ਕਿ ਇਸ ਵਿਚ ਸੂਬੇ ਵਿਚ ਕਾਨੂੰਨ ਹੀਣਤਾ ਤੇ ਮੁੱਖ ਮੰਤਰੀ ਵੱਲੋਂ ਆਪਣੇ ਫਰਜ਼ ਨਿਭਾਉਣ ਤੋ ਟਾਲਾ ਵਟਣ ਸਮੇਤ ਸੂਬੇ ਦੇ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ