Skip to main content

Warring seeks answers from BJP over smuggling of drugs into India

Warring seeks answers from BJP over smuggling of drugs into India Says, saffron party playing friendly match with its B-team in Punjab on drugs Asserts, buck stops at union Home Minister Amit Shah Chandigarh 17 September ( Ranjeet Singh Dhaliwal ) : Punjab Congress president Amarinder Singh Raja Warring today questioned the Bharatiya Janata Party government at the centre over the smuggling of huge quantity of drugs into India, particularly through Punjab borders, saying that the buck stops at the union Home Minister Amit Shah, who controls the Border Security Force. Reacting to the proposed ‘yatra’ of the BJP against drugs in Punjab, Warring said, it is indeed a fact that the Aam Aadmi Party government in Punjab has not only failed to curb the drugs, but has added to the problem. He said, the AAP has been a complete disaster in curbing the drugs. But, he added, the BJP government at the centre cannot escape the responsibility either. He pointed out, almost all the drugs are being smugg...

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ : ਅਕਾਲੀ ਦਲ

ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੀ ਨਿਆਂਇਕ ਜਾਂਚ ਹੋਵੇ : ਅਕਾਲੀ ਦਲ

ਵਰਕਿੰਗ ਕਮੇਟੀ ਨੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਲਈ 10 ਹਜ਼ਾਰ ਹੋਰ ਕਾਪੀਆਂ ਪ੍ਰਿੰਟ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ 31 ਜਨਵਰੀ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਗਣਤੰਤਰ ਦਿਵਸ ਦੇ ਮੌਕੇ ’ਤੇ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਅਤੇ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਤਹਿਤ 10 ਹਜ਼ਾਰ ਹੋਰ ਕਾਪੀਆਂ ਛਪਵਾਉਣ ਦੀ ਪ੍ਰਵਾਨਗੀ ਦਿੱਤੀ। ਵਰਕਿੰਗ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਸਮੇਤ ਜਿਸ ਤਰੀਕੇ ਪੰਜਾਬ ਵਿਚ ਵੱਖ-ਵੱਖ ਭਾਈਚਾਰਿਆਂ ਵਿਚ ਵੰਡ ਪਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਉਸਦਾ ਗੰਭੀਰ ਨੋਟਿਸ ਲਿਆ। ਡਾ. ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਵਾਸਤੇ ਦਹਾਕੇ ਭਰ ਤੋਂ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਕਿਹਾ ਕਿ ਇਸ ਸਾਜ਼ਿਸ਼ ਦੇ ਹਿੱਸੇ ਵਜੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਬਹੁਤ ਹੀ ਸਪਸ਼ਟ ਹੈ ਕਿ ਸਿਰਫ ਨਿਆਂਇਕ ਜਾਂਚ ਹੀ ਇਸ ਕਾਰਵਾਈ ਪਿਛਲੇ ਸਾਜ਼ਿਸ਼ਕਰਤਾਵਾਂ ਨੂੰ ਬੇਨਕਾਬ ਕਰ ਸਕਦੀ ਹੈ। ਇਹ ਜਾਂਚ ਛੇਤੀ ਤੋਂ ਛੇਤੀ ਸ਼ੁਰੂ ਹੋਣੀ ਚਾਹੀਦੀ ਹੈ ਤੇ ਉਹਨਾਂ ਸਾਰੇ ਸਿਵਲ ਤੇ ਪੁਲਿਸ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਜੋ ਗਣਤੰਤਰ ਦਿਵਸ ਦੇ ਮੌਕੇ ’ਤੇ ਸੂਬੇ ਵਿਚ ਹਾਈ ਅਲਰਟ ਹੋਣ ਦੇ ਬਾਵਜੂਦ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹੇ। ਵਰਕਿੰਗ ਕਮੇਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਹੁਣ ਤੱਕ 24440 ਕਾਪੀਆਂ ਵੰਡੀਆਂ ਜਾ ਚੁੱਕੀਆਂ ਹਨ ਤੇ ਇਸ ਹਿਸਾਬ ਨਾਲ 24.44 ਲੱਖ ਮੈਂਬਰਾਂ ਦੀ ਭਰਤੀ ਵਾਸਤੇ ਪਰਚੀਆਂ ਦੀ ਵੰਡ ਹੋ ਗਈ ਹੈ। ਉਹਨਾਂ ਕਿਹਾ ਕਿ ਹਾਲੇ ਵੀ ਕਾਪੀਆਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਤੇ ਇਹ ਫੈਸਲਾ ਕੀਤਾ ਗਿਆ ਹੈ ਕਿ 10 ਹਜ਼ਾਰ ਹੋਰ ਕਾਪੀਆਂ ਛਪਵਾਈਆਂ ਜਾਣ ਤਾਂ ਜੋ ਇਹ ਛੇਤੀ ਤੋਂ ਛੇਤੀ ਮੈਂਬਰਾਂ ਨੂੰ ਵੰਡੀਆਂ ਜਾ ਸਕਣ। ਸ਼੍ਰੋਮਣੀ ਕਮੇਟੀ ਚੋਣਾਂ ਵਿਚ ਜਾਅਲੀ ਵੋਟਰਾਂ ਦੀ ਰਜਿਸਟਰੇਸ਼ਨ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਮਲਾ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ (ਰਿਟਾ) ਐਸ ਐਸ ਸਾਰੋਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਇਕ ਵਫਦ ਨੇ ਹਾਲ ਹੀ ਵਿਚ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਸੀ ਅਤੇ ਉਹਨਾਂ ਨੂੰ ਜਾਣੂ ਕਰਵਾਇਆ ਸੀ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਜਿਹਨਾਂ ਦੇ ਨਾਂ ਅੱਗੇ ਸਿੰਘ ਅਤੇ ਕੌਰ ਸ਼ਬਦ ਲਿਖੇ ਹੋਣ, ਉਹ ਹੀ ਸ਼੍ਰੋਮਣੀ ਕਮੇਟੀ ਚੋਣਾਂ ਵਾਸਤੇ ਵੋਟਰ ਵਜੋਂ ਨਾਂ ਦਰਜ ਕਰਵਾ ਸਕਦੇ ਹਨ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਵਫਦ ਨੇ ਕਮਿਸ਼ਨਰ ਨੂੰ ਦੱਸਿਆ ਸੀ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਬੂਥ ਪੱਧਰ ਦੇ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਵਿਚੋਂ ਵੋਟਾਂ ਦਰਜ ਕਰ ਲੈਣ  ਜਿਸ ਕਾਰਣ ਹੋਰ ਧਰਮਾਂ ਦੇ ਲੋਕਾਂ ਦੀਆਂ ਵੋਟਾਂ ਵੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰ ਹੋ ਗਈਆਂ ਹਨ। ਉਹਨਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਇਹਨਾਂ ਸਾਰੀਆਂ ਜਾਅਲੀ ਵੋਟਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਇਹਨਾਂ ਨੂੰ ਰੱਦ ਕੀਤਾ ਜਾਵੇ। ਉਹਨਾਂ ਕਿਹਾ ਕਿ ਅਸੀਂ ਮਾਮਲੇ ਵਿਚ ਰਸਮੀ ਇਤਰਾਜ਼ ਵੀ ਦਾਇਰ ਕਰਾਂਗੇ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ