Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਦਾ ਵਫ਼ਦ ਕਿਰਤ ਕਮਿਸ਼ਨਰ ਨੂੰ ਮਿਲਿਆ

ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਦਾ ਵਫ਼ਦ ਕਿਰਤ ਕਮਿਸ਼ਨਰ ਨੂੰ ਮਿਲਿਆ

ਉਸਾਰੀ ਕਿਰਤੀ ਲਾਭਪਾਤਰੀਆਂ ਨੂੰ ਬਣਦੇ ਹੱਕ ਨਾ ਮਿਲਣ 'ਤੇ 27 ਫਰਵਰੀ ਨੂੰ ਲੇਬਰ ਕਮਿਸ਼ਨਰ ਦੇ ਦਫਤਰ ਮੂਹਰੇ ਧਰਨਾ ਦਿੱਤਾ ਜਾਵੇਗਾ: ਸੁਖਦੇਵ ਸ਼ਰਮਾ, ਜੈਪਾਲ ਸਿੰਘ 

ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਕੰਸਟਰੱਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਦੇ ਸੂਬਾਈ ਆਗੂਆਂ ਦਾ ਵਫ਼ਦ ਪੰਜਾਬ ਕਿਰਤ ਵਿਭਾਗ ਦੇ ਕਿਰਤ ਕਮਿਸ਼ਨਰ ਨੂੰ ਮਿਲਿਆ ਅਤੇ ਲਾਭਪਾਤਰੀ ਕਿਰਤੀਆਂ ਦੇ ਮਸਲਿਆਂ ਦਾ ਹੱਲ ਨਾ ਹੋਣ ਤੇ ਕਿਰਤ ਕਮਿਸ਼ਨਰ ਦੇ ਦਫਤਰ ਸਾਹਮਣੇ ਧਰਨਾ ਦੇਣ ਦਾ ਨੋਟਿਸ ਦਿੱਤਾ ਗਿਆ ਹੈ‌। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਾਥੀ ਸੁਖਦੇਵ ਸ਼ਰਮਾ, ਸਕੱਤਰ ਜੈਪਾਲ ਸਿੰਘ, ਸਹਾਇਕ ਸਕੱਤਰ ਪਰਮਜੀਤ ਢਾਬਾਂ ਅਤੇ ਖਜ਼ਾਨਚੀ ਪ੍ਰਦੀਪ ਚੀਮਾ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫ਼ੇਅਰ ਬੋਰਡ ਵੱਲੋਂ 30/05/2023 ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਪੰਜਾਬ ਸੂਬੇ ਅੰਦਰ ਉਸਾਰੀ ਕਿਰਤੀ ਲਾਭਪਾਤਰੀਆਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮ੍ਰਿਤਕ ਲਾਭਪਾਤਰੀ ਦੀ ਅਗਰ ਗਰੇਸ ਪੀਰੀਅਡ ਵਿੱਚ ਮੌਤ ਹੁੰਦੀ ਹੈ ਤਾਂ ਮਨਜ਼ੂਰੀ ਲਈ ਪ੍ਰਿੰਸੀਪਲ ਸਕੱਤਰ ਲੇਬਰ, ਪੰਜਾਬ ਸਰਕਾਰ ਤੋਂ ਲੈਣ ਦੀ ਲਾਈ ਸ਼ਰਤ ਬਿਲਕੁਲ ਗਲਤ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਆਗੂਆਂ ਨੇ ਦੱਸਿਆ ਕਿ ਕਿਰਤ ਕਮਿਸ਼ਨ ਨੂੰ ਜਾਣੂ ਕਰਵਾ ਕੇ ਮੰਗ ਕੀਤੀ ਗਈ ਹੈ ਕਿ ਫਾਰਮ ਨੰਬਰ 27 ਆਟੋਪੈਚ ਸਬੰਧੀ ਹੋਏ ਫੈਸਲੇ ਨੂੰ ਲਾਗੂ ਕੀਤਾ ਜਾਵੇ, ਰਜਿਸਟਰੇਸ਼ਨ ਅਤੇ ਕਾਪੀ ਨਵੀਂ ਕਰਵਾਉਣ ਲਈ ਆ ਰਹੀਆਂ ਦਿੱਕਤਾਂ ਅਤੇ ਗੈਰ ਵਾਜਿਬ ਲਗਾਏ ਜਾ ਰਹੇ ਇਤਰਾਜਾਂ ਨੂੰ ਤੁਰੰਤ ਦੂਰ ਕੀਤਾ ਜਾਵੇ, ਸਾਲ 2008 ਤੋਂ ਲੈ ਕੇ 2024 ਤੱਕ ਜੋ ਲਾਭਪਾਤਰੀਆਂ ਦੇ ਵਾਰਸਾਂ ਸਮਾਂ ਨਾ ਮਿਲਣ ਕਾਰਨ ਜਾਂ ਅਨਪੜਤਾ ਕਰਨ ਆਪਣਾ ਮੁਆਵਜ਼ਾ ਹਾਸਲ ਨਹੀਂ ਕਰ ਸਕੇ, ਉਹਨਾਂ ਨੂੰ ਅਪਲਾਈ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਜਾਵੇ, ਬੁਢਾਪਾ ਪੈਨਸ਼ਨ ਲੈਣ ਲਈ ਉਸਾਰੀ ਕਿਰਤੀਆਂ ਦੇ ਲਟਕਦੇ ਕੇਸਾਂ ਨੂੰ ਤੁਰੰਤ ਹੱਲ ਕੀਤਾ ਜਾਵੇ, ਹਰ ਮਹੀਨੇ ਕੇਸ ਪਾਸ ਕਰਨ ਲਈ ਮੀਟਿੰਗਾਂ ਕੀਤੀਆਂ ਜਾਣ, ਵਿਭਾਗ ਵਿੱਚ ਕਿਰਤੀਆਂ ਦੀ ਲੁੱਟ ਲਈ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਨੂੰ ਤੁਰੰਤ ਨੱਥ ਪਾਈ ਜਾਵੇ। ਆਗੂਆਂ ਨੇ ਕਿਰਤ ਕਮਿਸ਼ਨਰ ਨਾਲ ਸਾਰੇ ਮਸਲਿਆਂ ਬਾਰੇ ਖੁੱਲ ਕੇ ਚਰਚਾ ਕਰਦਿਆਂ ਕਿਹਾ ਕਿ ਉਹ ਸਾਰੀ ਕਿਰਤੀ ਦੇਸ਼ ਦੇ ਨਿਰਮਾਣ ਵਿੱਚ ਆਪਣੀ ਪੂਰੀ ਜ਼ਿੰਦਗੀ ਲਾ ਰਿਹਾ ਹੈ। ਪ੍ਰੰਤੂ ਉਸ ਨੂੰ ਬੋਰਡ ਵੱਲੋਂ ਪ੍ਰਾਪਤ ਉਹਨਾਂ ਦੇ ਬਣਦੇ ਹੱਕ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸ਼ਰਮਾ ਅਤੇ ਸਕੱਤਰ ਜੈਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਾਰੀ ਕਿਰਤੀਆਂ ਦੇ ਮਸਲੇ ਹੱਲ ਕਰਵਾਉਣ ਲਈ ਸੂਬਾ ਪੱਧਰ ਤੇ ਫੈਸਲਾ ਲਿਆ ਗਿਆ ਹੈ ਕਿ 6 ਫਰਵਰੀ ਨੂੰ ਜ਼ਿਲ੍ਹਾ ਹੈਡ ਕੁਆਰਟਰਾਂ ਤੇ ਅਸਿਸਟੈਂਟ ਲੇਬਰ ਕਮਿਸ਼ਨਰ ਅਤੇ ਜੇਕਰ ਫਿਰ ਵੀ ਮਸਲੇ ਹੱਲ ਨਹੀਂ ਹੁੰਦੇ, ਤਾਂ 27 ਫਰਵਰੀ ਨੂੰ ਸੂਬਾ ਹੈਡਕੁਆਰਟਰ ਤੇ ਲੇਬਰ ਕਮਿਸ਼ਨਰ ਦੇ ਦਫਤਰ ਸਾਹਮਣੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਇਹ ਵੀ ਦੱਸਿਆ ਕਿ ਲੇਬਰ ਕਮਿਸ਼ਨਰ ਨੂੰ ਉਸਾਰੀ ਕਿਰਤੀਆਂ ਦੇ ਮਸਲਿਆਂ ਬਾਰੇ ਖੁੱਲ ਕਿ ਜਾਣਕਾਰੀ ਦਿੱਤੀ ਗਈ ਹੈ ਅਤੇ ਉਨਾਂ ਨੇ ਸਾਰੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਲਈ ਵਿਸ਼ਵਾਸ ਦਵਾਇਆ ਹੈ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ