ਚੰਡੀਗੜ੍ਹ ਨਗਰ ਨਿਗਮ 'ਚ ਕਾਂਗਰਸ ਦੇ ਜਸਵੀਰ ਬੰਟੀ ਸੀਨੀਅਰ ਡਿਪਟੀ ਮੇਅਰ ਬਣੇ
ਅਟਾਵਾ ਪਿੰਡ ਦੇ ਵਸਨੀਕਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ
ਚੰਡੀਗੜ੍ਹ 30 ਜਨਵਰੀ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਨਗਰ ਨਿਗਮ ਲਈ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਲਈ ਚੋਣ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਮੇਅਰ ਦੀ ਕੁਰਸੀ ਉਤੇ ਕਬਜ਼ ਹੋ ਗਏ ਹਨ। ਮੇਅਰ ਦੀ ਹੋਈ ਚੋਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ, ਜਿਸ ਵਿੱਚ ਕਾਂਗਰਸ ਦੇ ਉਮੀਦਵਾਰ ਜਸਵੀਰ ਸਿੰਘ ਬੰਟੀ ਜੇਤੂ ਰਹੇ। ਇਸ ਦੌਰਾਨ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਬੰਟੀ ਨੂੰ 19 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਦੇ ਉਮੀਦਵਾਰ ਵਿਮਲਾ ਨੂੰ 17 ਵੋਟਾਂ ਮਿਲੀਆਂ।
ਉਧਰ ਚੰਡੀਗੜ੍ਹ ਨਗਰ ਨਿਗਮ ਵਿੱਚ ਕਾਂਗਰਸ ਕੌਂਸਲਰ ਜਸਬੀਰ ਸਿੰਘ ਬੰਟੀ ਨੇ ਸੀਨੀਅਰ ਡਿਪਟੀ ਮੇਅਰ ਦਾ ਅਹੁਦਾ ਜਿੱਤਣ 'ਤੇ ਅਟਾਵਾ ਪਿੰਡ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜਦੋਂ ਬੰਟੀ ਪਿੰਡ ਪਹੁੰਚਿਆ, ਤਾਂ ਪਿੰਡ ਵਾਸੀਆਂ ਨੇ ਢੋਲ ਦੀਆਂ ਤਾਲਾਂ 'ਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਬੰਟੀ 'ਤੇ ਫੁੱਲਾਂ ਦੇ ਹਾਰ ਵਰ੍ਹਾਏ। ਜਸਬੀਰ ਸਿੰਘ ਬੰਟੀ ਦੇ ਪਿਤਾ ਸਰਦਾਰ ਭਾਗ ਸਿੰਘ ਵੀ ਆਪਣੇ ਪੁੱਤਰ ਦੀ ਜਿੱਤ ਤੋਂ ਬਹੁਤ ਖੁਸ਼ ਸਨ। ਉਨ੍ਹਾਂ ਨੇ ਬੰਟੀ ਦੇ ਨਾਲ ਪੂਰੇ ਪਿੰਡ ਦਾ ਦੌਰਾ ਕੀਤਾ ਅਤੇ ਸਾਰਿਆਂ ਨੂੰ ਲੱਡੂਆ ਨਾਲ ਮੂੰਹ ਮਿੱਠਾ ਕਰਵਾਇਆ। ਬੰਟੀ ਨੇ ਸਾਰੇ ਪਿੰਡ ਵਾਸੀਆਂ ਅਤੇ ਮਾਰਕੀਟ ਦੇ ਦੁਕਾਨਦਾਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਅਤੇ ਸਮਰਥਨ ਕਾਰਨ ਹੀ ਉਹ ਅੱਜ ਇਸ ਮੁਕਾਮ 'ਤੇ ਪਹੁੰਚ ਸਕਿਆ ਹੈ।
Comments
Post a Comment