Skip to main content

SAD announces DharamYudh Morcha against Bhagwant Mann from July 19

SAD announces DharamYudh Morcha against Bhagwant Mann from July 19 Sukhbir Singh Badal calls it a collective holy war against the enemy of Guru Sahiban and the Khalsa Panth Guru Dokhi and Panth Virodhi has no right to rule in Punjab, says Sukhbir Singh Badal SAD president dares Bhagwant Mann to undergo Lie Detection Test Chandigarh 18 June ( Ranjeet Singh Dhaliwal ) : Shiromani Akali Dal today announced a “Dharam Yudh Morcha” from Sri Akal Takht Sahib from July 19 to remove “Guru Dokhi and Khalsa Panth Virodhi” Bhagwant Mannn as Chief Minister who has been found and declared guilty of “committing heinous sacrilege and the most unforgivable outrage against the honour and sacred glory of Sikh Guru Sahiban and the supreme religio-temporal authority of the Khalsa Panth - Sri Akal Takht Sahib.” Addressing a press conference at the party headquarters here, SAD president Sukhbir Singh Badal declared that the ‘Dharamyudh Morcha’ will be launched under the ‘Chhattar Chhaya’ (overall spiritual p...

ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਪੰਜਾਬ ਮੰਡੀ ਬੋਰਡ ਵੱਲੋਂ 1920 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ 

ਐਸ.ਏ.ਐਸ.ਨਗਰ 28 ਫਰਵਰੀ ( ਰਣਜੀਤ ਧਾਲੀਵਾਲ ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਹੋਈ। ਜਿਸ ਵਿੱਚ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਤਾਰ ਨਾਲ ਗੱਲਬਾਤ ਹੋਈ ਅਤੇ ਸਾਲ 2025-26 ਦਾ ਸਾਲਾਨਾ ਬਜ਼ਟ 1920 ਕਰੋੜ ਰੁਪਏ ਪਾਸ ਕੀਤਾ ਗਿਆ। ਮੀਟਿੰਗ ਵਿੱਚ ਰਾਮਵੀਰ, ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਡਾ. ਸੁਖਪਾਲ ਸਿੰਘ ਚੇਅਰਮੈਨ ਫਾਰਮਰਜ਼ ਕਮਿਸ਼ਨ ਪੰਜਾਬ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਭੋਖੜਾ, ਸੁਖਵਿੰਦਰ ਸਿੰਘ, ਸਤਨਾਮ ਕੌਰ ਉਪ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਸਮਿੰਦਰ ਸਿੰਘ ਉਪ ਸਕੱਤਰ, ਤਰਲੋਚਨ ਸਿੰਘ ਸਹਾਇਕ ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ, ਬੇਅੰਤ ਸਿੰਘ ਸਹਾਇਕ ਮਾਰਕੀਟਿੰਗ ਅਫ਼ਸਰ ਖੇਤੀਬਾੜੀ ਵਿਭਾਗ ਪੰਜਾਬ, ਜਤਿੰਦਰਪਾਲ ਸਿੰਘ ਸੰਯੁਕਤ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀਜ਼ ਪੰਜਾਬ, ਜਤਿੰਦਰ ਮੋਹਨ ਸਿੰਘ ਡਾਇਰੈਕਟਰ ਏਈਆਰਸੀ-ਕਮ-ਮੁੱਖੀ ਇਕਨਾਮਿਕਸ ਸਟੱਡੀਜ਼ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਮਨਜੀਤ ਸਿੰਘ ਸੰਧੂ ਡਿਪਟੀ ਡਾਇਰੈਕਟਰ ਅਬਾਦਕਾਰੀ ਵਿਭਾਗ ਪੰਜਾਬ, ਮੰਗਲ ਦਾਸ ਸੰਯੁਕਤ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਮੌਜੂਦ ਰਹੇ। ਇਸ ਮੌਕੇ ਮੰਡੀ ਬੋਰਡ ਨਾਲ ਸਬੰਧਤ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ ਅਤੇ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਹੋਈ। ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ਤੇ ਅਮਲ੍ਹੀ ਜਾਮਾਂ ਪਹਿਨਾਇਆ ਜਾ ਰਿਹਾ ਹੈ। ਜਿਸਦੇ ਤਹਿਤ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਏ.ਟੀ.ਐਮਜ਼. ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਹਾਲ ਹੀ ਵਿੱਚ ਸਬਜੀ ਮੰਡੀ ਪਟਿਆਲਾ ਅਤੇ ਸਮਾਣਾ ਮੰਡੀ ਵਿਖੇ ਏ.ਟੀ.ਐਮਜ਼. ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੰਡੀਆਂ ਵਿੱਚ ਪੈਟਰੋਲ ਪੰਪ ਦੀਆਂ ਸਾਈਟਾਂ ਨੂੰ ਲੀਜ਼ ਤੇ ਦੇਣ ਦੀ ਯੋਜਨਾ ਤਹਿਤ ਕਾਰਜ ਕੀਤੇ ਜਾ ਰਹੇ ਹਨ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਸਫਾਈ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਹਨਾਂ ਕਾਰਜਾਂ ਦੀ ਸਮੂੰਹ ਮੈਂਬਰਾਂ ਵੱਲੋਂ ਸ਼ਲਾਘਾ ਕੀਤੀ ਗਈ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

Haryana PWD Contractors Association Submits Memorandum to Chief Minister, Warns of Work Suspension from June 15

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.

ਬਾਲ ਸਮਾਗਮ ਵਿੱਚ ਬੱਚਿਆਂ ਨੇ ਵਿਖੇਰੀ ਆਧਿਆਤਮਿਕ ਚੇਤਨਾ ਦੀ ਰੌਸ਼ਨੀ, ਸਤਿਗੁਰੂ ਦੀਆਂ ਸਿੱਖਿਆਵਾਂ ਨਾਲ ਸੰਸਕਾਰਵਾਨ ਬਣ ਰਹੀ ਨਵੀਂ ਪੀੜ੍ਹੀ