ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਆਦਿਵਾਸੀਆਂ ਨੂੰ ਪੁਲੀਸ ਮੁਕਾਬਲਿਆਂ ਦੇ ਨਾਂ ਥੱਲੇ ਕੀਤੇ ਜਾ ਰਹੇ ਕਤਲ ਖਿਲਾਫ਼ ਪ੍ਰਦਰਸ਼ਨ
ਸੰਗਰੂਰ 27 ਫਰਵਰੀ ( ਪੀ ਡੀ ਐਲ ) : ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ, ਆਰ.ਐਮ.ਪੀ.ਆਈ. ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ ਛੱਤੀਸਗੜ੍ਹ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਜੀਵਨ ਦੀ ਸੁਰੱਖਿਆ, ਜਲ, ਜੰਗਲ ਅਤੇ ਜ਼ਮੀਨ ਨੂੰ ਦੇਸੀ-ਵਿਦੇਸ਼ੀ ਲੁੱਟ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਆਦਿਵਾਸੀਆਂ ਅਤੇ ਹੋਰ ਲੋਕਾਂ ਦੇ ਪੁਲੀਸ ਮੁਕਾਬਲਿਆਂ ਦੇ ਨਾਂ ਥੱਲੇ ਕੀਤੇ ਜਾ ਰਹੇ ਕਤਲ ਅਤੇ ਹਰ ਕਿਸਮ ਦੇ ਜ਼ਬਰ ਦਾ ਵਿਰੋਧ ਕਰਨ ਲਈ ਪੰਜਾਬ ਭਰ ਚ ਜ਼ਿਲ੍ਹਾ ਕੇਂਦਰ ਉੱਤੇ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਸੰਗਰੂਰ ਵਿਖੇ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਕਿਸਾਨਾਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਪਹਿਲਾਂ ਰੋਸ ਰੈਲੀ ਕੀਤੀ ਅਤੇ ਫਿਰ ਡੀਸੀ ਦਫਤਰ ਤੱਕ ਰੋਹ ਭਰਪੂਰ ਰੋਸ ਮੁਜ਼ਾਹਰਾ ਕੀਤਾ।
ਸੀ.ਪੀ.ਆਈ. ਦੇ ਜ਼ਿਲਾ ਸਕੱਤਰ ਕਾਮਰੇਡ ਸੁਖਦੇਵ ਸ਼ਰਮਾ ਨੇ ਕਿਹਾ ਕਿ ਪਿਛਲੇ ਸਾਲ 250 ਅਤੇ ਇਸ ਸਾਲ ਦੇ ਪਹਿਲੇ 6 ਹਫਤਿਆਂ ਵਿੱਚ ਹੀ ਸੁਰੱਖਿਆ ਫੋਰਸਾਂ ਨੇ 86 ਲੋਕਾਂ ਨੂੰ ਮਾਰ ਦਿੱਤਾ ਗਿਆ। ਪਿਛਲੇ ਦਿਨੀਂ ਵਾਪਰੀ ਤਾਜ਼ਾ ਘਟਨਾ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ 31 ਆਦਿਵਾਸੀਆਂ ਨੂੰ ਕਤਲ ਕਰ ਦਿੱਤਾ ਗਿਆ। ਖਣਿਜ ਪਦਾਰਥਾਂ ਨਾਲ ਭਰਪੂਰ ਪਹਾੜੀ ਅਤੇ ਜੰਗਲੀ ਖਿੱਤੇ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਅਤੇ ਸਾਮਰਾਜ ਦੇ ਹਵਾਲੇ ਕਰਨ ਲਈ ਜ਼ਬਰ ਦਾ ਨਿਸ਼ਾਨਾ ਬਣਾ ਕੇ ਉਜਾੜਿਆ ਜਿਾ ਰਿਹਾ ਹੈ ਅਤੇ ਆਮ ਲੋਕਾਂ ਨੂੰ ਦਹਿਸ਼ਤਜਦਾ ਕੀਤਾ ਜਾ ਰਿਹਾ ਹੈ। ਸੰਵਿਧਾਨ ਵਿੱਚ ਦਰਜ ਕਾਨੂੰਨੀ ਵਿਵਸਥਾਵਾਂ ਦੀ ਵੀ ਪਾਲਣਾ ਨਾ ਕਰਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਲੁੱਟ ਅਤੇ ਜਬਰ ਦਾ ਵਿਰੋਧ ਕਰ ਰਹੇ ਖਿੱਤਿਆਂ ਵਿੱਚੋਂ ਨਕਸਲੀਆਂ ਨੂੰ ਮਾਰਚ 2026 ਤੱਕ ਖ਼ਤਮ ਕਰਨ ਦੇ ਐਲਾਨ ਕਰਕੇ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਜਬਰ ਦਾ ਵਿਰੋਧ ਕਰ ਰਹੀਆਂ ਜੱਥੇਬੰਦੀਆਂ, ਪਾਰਟੀਆਂ, ਸਿਆਸੀ ਅਤੇ ਜਮਹੂਰੀ ਕਾਰਕੁੰਨ, ਪੱਤਰਕਾਰ ਲੇਖਕਾਂ ਨੂੰ ਵੀ ‘ਸ਼ਹਿਰੀ ਨਕਸਲੀ’ ਕਹਿ ਕੇ ਇਸ ਜਬਰ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਦੇ ਹਰ ਹਿੱਸੇ ਵਿੱਚ ਵਿਰੋਧ ਦੀ ਆਵਾਜ਼ ਉਠਾਉਣ ਅਤੇ ਸੰਘਰਸ਼ ਕਰ ਰਹੇ ਲੋਕਾਂ ਉੱਤੇ ਵੱਖ-ਵੱਖ ਢੰਗਾਂ ਰਾਹੀਂ ਦਬਾਉਣ ਦਾ ਹਰ ਹੀਲਾ ਵਰਤਿਆ ਜਾ ਰਿਹਾ ਹੈ। ਕੇਂਦਰ ਸਰਕਾਰ ਆਦਿਵਾਸੀਆਂ ਉੱਤੇ ਕੀਤੇ ਜਾ ਰਹੇ ਇਸ ਜਬਰ ਨੂੰ ਅਤੇ ਦੇਸ਼ ਦੇ ਜਲ ਜੰਗਲ ਜਮੀਨ ਨੂੰ ਕਾਰਪੋਰੇਟ ਨੂੰ ਲੁਟਾਉਣਾ ਫੌਰੀ ਬੰਦ ਕਰੇ ਨਹੀਂ ਤਾਂ ਲੋਕ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਇਸ ਸਮੇਂ ਰੋਸ ਰੈਲੀ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕਾਉਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾ, ਕੁਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਸਕੱਤਰ ਹਰਦੇਵ ਸਿੰਘ ਬਖਸ਼ੀਵਾਲਾ, ਨਿਰਮਲ ਸਿੰਘ ਬਟੜਇਆਣਾ, ਦਰਸ਼ਨ ਸਿੰਘ ਕੁੰਨਰਾਂ, ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਬਹਾਦਰ ਸਿੰਘ ਦੁੱਗਾਂ ਨੇ ਵੀ ਸੰਬੋਧਨ ਕੀਤਾ।

Comments
Post a Comment