Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਕੇਂਦਰੀ ਬਜਟ - ਕਿਸਾਨਾਂ ਅਤੇ ਕਿਰਤੀ ਲੋਕਾਂ 'ਤੇ ਘੋਰ ਹਮਲਾ

ਕੇਂਦਰੀ ਬਜਟ - ਕਿਸਾਨਾਂ ਅਤੇ ਕਿਰਤੀ ਲੋਕਾਂ 'ਤੇ ਘੋਰ ਹਮਲਾ

ਕੋਈ ਐਮਐਸਪੀ ਨਹੀਂ, ਕੋਈ ਕਰਜ਼ਾ ਮੁਆਫੀ ਨਹੀਂ, ਮਨਰੇਗਾ ਫੰਡ ਵਿੱਚ ਕੋਈ ਵਾਧਾ ਨਹੀਂ, ਸਗੋਂ ਖਾਦ ਸਬਸਿਡੀ ਵਿੱਚ ਕਮੀ

ਬਜਟ ਦੀਆਂ ਕਾਪੀਆਂ ਸਾੜ ਕੇ 5 ਫਰਵਰੀ 2025 ਨੂੰ ਸਾਂਝੇ ਵਿਰੋਧ ਦੀ ਅਪੀਲ : ਬੀ ਕੇ ਯੂ ਉਗਰਾਹਾਂ

ਚੰਡੀਗੜ੍ਹ 4 ਫਰਵਰੀ ( ਰਣਜੀਤ ਧਾਲੀਵਾਲ ) : ਐੱਸ ਕੇ ਐੱਮ ਦੇ ਫੈਸਲੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਕੇਂਦਰੀ ਬਜਟ 2025-26 ਨੂੰ ਕਿਸਾਨਾਂ, ਮਜ਼ਦੂਰਾਂ ਅਤੇ ਸਮੁੱਚੇ ਕਿਰਤੀ ਲੋਕਾਂ 'ਤੇ ਘੋਰ ਹਮਲਾ ਗਰਦਾਨਿਆ ਹੈ ਅਤੇ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਇਸ ਕੇਂਦਰੀ ਬਜਟ ਵਿੱਚ ਬੀਮਾ ਖੇਤਰ ਦੇ 100% ਨਿੱਜੀਕਰਨ ਦੇ ਠੋਸ ਪ੍ਰਸਤਾਵ ਸਮੇਤ ਹੋਰ ਕਾਰਪੋਰੇਟ ਕਬਜ਼ਿਆਂ ਅਤੇ ਉਦਾਰੀਕਰਨ ਲਈ ਪ੍ਰਸਤਾਵ ਇਸ ਮੌਕੇ ਖ਼ਤਰਨਾਕ ਹਨ, ਜਦੋਂ ਭਾਰਤੀ ਆਰਥਿਕਤਾ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਖੇਤੀਬਾੜੀ, ਨਿਰਮਾਣ, ਸੇਵਾਵਾਂ ਸਮੇਤ ਸਾਰੇ ਖੇਤਰਾਂ 'ਤੇ ਕਾਰਪੋਰੇਟ ਕਬਜ਼ਿਆਂ ਦਾ ਆਧਾਰ ਬਣਾਇਆ ਗਿਆ ਹੈ। ਸਾਰੀਆਂ ਫਸਲਾਂ ਲਈ ਕਾਨੂੰਨੀ ਤੌਰ 'ਤੇ ਗਾਰੰਟੀਸ਼ੁਦਾ ਐੱਮ ਐੱਸ ਪੀ ਸੀ-2+50% ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਬੇਰਹਿਮੀ ਨਾਲ ਨਜ਼ਰਅੰਦਾਜ਼ ਕੀਤਾ ਹੈ। ਇਸ ਬੇਰਹਿਮੀ ਨੂੰ ਕਾਰਪੋਰੇਟ ਮੁਨਾਫ਼ਿਆਂ ਵਿੱਚ ਲਗਾਤਾਰ ਭਾਰੀ ਵਾਧੇ ਦੇ ਪ੍ਰਸੰਗ ਵਿੱਚ ਦੇਖਣ ਦੀ ਲੋੜ ਹੈ ਜਿਹੜਾ 2022-23 ਵਿੱਚ 10, 88,000 ਕਰੋੜ ਰੁਪਏ ਤੋਂ ਵਧ ਕੇ 2023-24 ਵਿੱਚ 14, 11,000 ਕਰੋੜ ਰੁਪਏ ਹੋ ਗਿਆ ਸੀ। ਕਾਰਪੋਰੇਟ ਕੰਪਨੀਆਂ ਨੂੰ ਆਪਣੇ ਵੱਡੇ ਮੁਨਾਫਿਆਂ ਦਾ ਜਾਇਜ਼ ਹਿੱਸ ਮੁਢਲੇ ਉਤਪਾਦਕਾਂ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਤੱਕ ਪਹੁੰਚਾਉਣ ਲਈ ਲਾਭਕਾਰੀ ਫ਼ਸਲੀ ਕੀਮਤਾਂ ਦੇ ਅਧਾਰ 'ਤੇ ਖਰੀਦ ਲਈ ਕਾਨੂੰਨੀ ਤੌਰ 'ਤੇ ਗਾਰੰਟੀਸ਼ੁਦਾ ਮਾਰਕੀਟ ਵਿਧੀ ਨਿਰਧਾਰਤ ਕਰਨ ਤੋਂ ਇਹ ਬਜਟ ਭਗੌੜਾ ਹੈ। ਘੱਟੋ-ਘੱਟ ਸ਼ਬਦਾਂ ਵਿੱਚ ਇਹ ਬੇਰਹਿਮ ਅਤੇ ਗੈਰ-ਵਾਜਬ ਹੈ।  ਇਸੇ ਤਰ੍ਹਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਕਤੀ ਲਈ ਕੋਈ ਸਕੀਮ ਨਹੀਂ ਹੈ, ਹਾਲਾਂਕਿ ਸੰਸਦੀ ਕਮੇਟੀ ਨੇ ਇਸ ਦੀ ਸਿਫ਼ਾਰਸ਼ ਕੀਤੀ ਹੈ। ਪਿਛਲੇ ਦੋ ਸਾਲਾਂ ਦੌਰਾਨ ਵਪਾਰਕ ਬੈਂਕਾਂ ਨੇ ਕਾਰਪੋਰੇਟਾਂ ਦੇ ਕ੍ਰਮਵਾਰ 2, 09,144 ਕਰੋੜ ਅਤੇ 1, 70,000 ਕਰੋੜ ਰੁਪਏ ਦੇ ਕਰਜ਼ਿਆਂ 'ਤੇ ਕਾਟੇ ਮਾਰੇ ਹਨ, ਜਿਨ੍ਹਾਂ ਕੋਲ ਸਰਮਾਇਆ ਅੱਗ ਲਾਇਆਂ ਨਹੀਂ ਮੁੱਕਦਾ। ਜਦੋਂ ਕਿ ਭਾਰਤ ਵਿੱਚ ਕਰਜ਼ੇ ਕਾਰਨ ਰੋਜ਼ਾਨਾ 31 ਕਿਸਾਨ/ਖੇਤ ਮਜ਼ਦੂਰ ਖੁਦਕੁਸ਼ੀਆਂ ਦਾ ਸ਼ਿਕਾਰ ਬਣ ਰਹੇ ਹਨ। ਵਿੱਤ ਮੰਤਰੀ ਦੇ ਸ਼ਬਦਾਂ ਵਿੱਚ 'ਅਰਥਵਿਵਸਥਾ ਦਾ ਪਹਿਲਾ ਇੰਜਣ' ਖੇਤੀਬਾੜੀ ਅਤੇ ਸਹਾਇਕ ਖੇਤਰ ਲਈ ਅਨੁਮਾਨਤ ਰਕਮ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਸੇ ਤਰ੍ਹਾਂ ਫਸਲ ਬੀਮੇ ਲਈ 'ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਫਲੈਗਸ਼ਿਪ ਪ੍ਰੋਗਰਾਮ' ਲਈ ਬਜਟ ਵਿੱਚ ਵੀ ਭਾਰੀ ਕਟੌਤੀ ਕੀਤੀ ਗਈ ਹੈ 2024-25 ਦੇ 16864.00 ਕਰੋੜ ਵਿੱਚ 3621.73 ਕਰੋੜ ਰੁਪਏ ਕਟੌਤੀ ਕਰਕੇ 2025-26 ਵਿੱਚ 12,242.27 ਕਰੋੜ ਰੁਪਏ ਹੀ ਰੱਖੇ ਗਏ ਹਨ। ਮਨਰੇਗਾ ਵਾਸਤੇ 2025-26 ਵਿੱਚ ਮਾਮੂਲੀ ਵਾਧਾ ਸਿਰਫ਼ 148.94 ਕ੍ਰੋੜ ਰੁਪਏ ਹੈ। ਐੱਸ ਕੇ ਐੱਮ ਦੀ ਮੰਗ ਹੈ ਕਿ 600 ਰੁਪਏ ਪ੍ਰਤੀ ਦਿਨ ਦੀ ਉਜਰਤ ਦੇ ਨਾਲ 200 ਕੰਮ ਵਾਲੇ ਦਿਨ ਯਕੀਨੀ ਬਣਾਉਣ ਲਈ 1,70,000 ਕਰੋੜ ਰੁਪਏ ਰੱਖੇ ਜਾਣ। ਐੱਸ ਕੇ ਐੱਮ ਵੱਲੋਂ ਪੂਰੇ ਭਾਰਤ ਵਿੱਚ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ, ਗਰੀਬ ਵਿਰੋਧੀ ਅਤੇ ਕਾਰਪੋਰੇਟ ਪੱਖੀ ਬਜਟ 2025-26 ਦੀਆਂ ਕਾਪੀਆਂ ਸਾੜਨ ਦੇ ਸੱਦੇ ਨੂੰ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਤਹਿਸੀਲ ਬਲਾਕ ਪੱਧਰ 'ਤੇ ਲਾਗੂ ਕੀਤਾ ਜਾਵੇਗਾ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ