ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣੀ ਭਾਰਤੀ ਕਮੇਟੀ ਨੂੰ ਪਟਿਆਲਾ ਵਿੱਚ ਵੀ ਮਿਲਿਆ ਜੋਰਦਾਰ ਹੁੰਗਾਰਾ-ਕਈ ਪੰਥਕ ਪਰਿਵਾਰ ਹੋਏ ਇੱਕ ਜੁੱਟ
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣੀ ਭਾਰਤੀ ਕਮੇਟੀ ਨੂੰ ਪਟਿਆਲਾ ਵਿੱਚ ਵੀ ਮਿਲਿਆ ਜੋਰਦਾਰ ਹੁੰਗਾਰਾ-ਕਈ ਪੰਥਕ ਪਰਿਵਾਰ ਹੋਏ ਇੱਕ ਜੁੱਟ ਪਟਿਆਲਾ 31 ਮਾਰਚ ( ਪੀ ਡੀ ਐਲ ) : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਦਾ ਕਾਫ਼ਲਾ ਪਟਿਆਲਾ ਪਹੁੰਚਿਆ। ਵੱਡੇ ਪੰਥਕ ਇਕੱਠ ਵਿੱਚ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਬਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਖਾਸ ਤੌਰ ਤੇ ਪਹੁੰਚੇ। ਭਰਤੀ ਕਮੇਟੀ ਦੇ ਕਾਫ਼ਲੇ ਵਿੱਚ ਹਰ ਰੋਜ ਜੁੜਨ ਵਾਲੇ ਪਰਿਵਾਰਾਂ ਦੀ ਗਿਣਤੀ ਵਧ ਰਹੀ ਹੈ, ਅੱਜ ਦੇ ਇਕੱਠ ਵਿੱਚ ਸਤਵੀਰ ਸਿੰਘ ਟੌਹੜਾ ਨੇ ਖਾਸ ਤੌਰ ਤੇ ਹਾਜ਼ਰੀ ਭਰਦੇ ਹੋਏ, ਪੰਜ ਮੈਂਬਰੀ ਭਰਤੀ ਕਮੇਟੀ ਹੇਠ ਭਰਤੀ ਕਰਨ ਦਾ ਅਹਿਦ ਲਿਆ। ਮਨਪ੍ਰੀਤ ਸਿੰਘ ਇਯਾਲੀ ਨੇ ਮੁਖ਼ਾਤਿਬ ਹੁੰਦੇ ਦਰਪੇਸ਼ ਸਮੱਸਿਆਵਾਂ ਦਾ ਕਾਰਨ ਕਮਜੋਰ ਪਈ ਅਗਵਾਈ ਨੂੰ ਕਰਾਰ ਦਿੱਤਾ ਤੇਕਿਹਾ ਕਿ, ਸਾਡੀ ਲੀਡਰਸ਼ਿਪ ਸਮੇਂ ਦੀ ਹਾਣੀ ਬਣ ਹੀ ਨਹੀਂ ਪਾਈ। ਅਸੀਂ ਆਪਣੀਆਂ ਸਰਕਾਰਾਂ ਵੇਲੇ ਵੀ ਗਲਤੀਆਂ ਕਰਦੇ ਰਹੇ ਅਤੇ ਸਮੇਂ ਦੇ ਨਾਲ ਵਰਕਰਾਂ ਦੀਆਂ ਭਾਵਨਾਵਾਂ ਨੂੰ ਸਮਝ ਹੀ ਨਹੀਂ ਸਕੇ। ਪਾਰਟੀ ਵਨਮੈਂਨ ਸ਼ੋਅ ਬਣ ਕੇ ਰਹਿ ਗਈ। ਵਾਰ ਵਾਰ ਬੇਨਤੀ ਕਰਨ ਉਪਰੰਤ ਵੀ ਅਸੀ ਕਿਸਾਨੀ ਮਸਲੇ ਤੇ ਅੰਨਦਾਤੇ ਦਾ ਭਰੋਸਾ ਨਹੀਂ ਜਿੱਤ ਸਕੇ। ਬਰਗਾੜੀ ਦੀ ਵੱਡੀ ਅਫਸੋਸਜਨਕ ਘਟਨਾ ਨੇ ਸਾਡੇ ਤੋ ਪੰਥਕ ਵੋਟ ਨੂੰ ਤੋੜਿਆ ਅ...