Skip to main content

Warring seeks answers from BJP over smuggling of drugs into India

Warring seeks answers from BJP over smuggling of drugs into India Says, saffron party playing friendly match with its B-team in Punjab on drugs Asserts, buck stops at union Home Minister Amit Shah Chandigarh 17 September ( Ranjeet Singh Dhaliwal ) : Punjab Congress president Amarinder Singh Raja Warring today questioned the Bharatiya Janata Party government at the centre over the smuggling of huge quantity of drugs into India, particularly through Punjab borders, saying that the buck stops at the union Home Minister Amit Shah, who controls the Border Security Force. Reacting to the proposed ‘yatra’ of the BJP against drugs in Punjab, Warring said, it is indeed a fact that the Aam Aadmi Party government in Punjab has not only failed to curb the drugs, but has added to the problem. He said, the AAP has been a complete disaster in curbing the drugs. But, he added, the BJP government at the centre cannot escape the responsibility either. He pointed out, almost all the drugs are being smugg...

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਸਐਚਓ ਤੇ ਏਐਸਆਈ ਗ੍ਰਿਫ਼ਤਾਰ

ਚੰਡੀਗੜ੍ਹ 31 ਮਾਰਚ ( ਰਣਜੀਤ ਧਾਲੀਵਾਲ ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇੱਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨੇ ਉਸਦੇ ਪੁੱਤਰ ਨੂੰ ਕੇਸ ਵਿੱਚੋਂ ਕੱਢਣ ਲਈ ਐਸਐਚਓ ਦੀ ਤਰਫੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ ਪਰ ਸ਼ਿਕਾਇਤਕਰਤਾ ਵੱਲੋਂ ਮਿੰਨਤਾਂ ਕਰਨ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ ਘਟਾ ਕੇ 1 ਲੱਖ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਆਡੀਓ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਜਾਂਚ ਕਰਨ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7ਏ, ਬੀਐਨਐਸ ਦੀ ਧਾਰਾ 61(2) ਅਤੇ ਐਨਡੀਪੀਐਸ ਕਾਨੂੰਨ ਦੀ ਧਾਰਾ 59 ਤਹਿਤ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਮੰਡੇਰ, ਐਸਐਸਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਦੱਸਿਆ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

A delegation of Anganwadi and Creche workers, led by the Federation, met the Secretary of the Social Welfare Department and submitted a memorandum of demands.

ਫੈਡਰੇਸ਼ਨ ਦੀ ਅਗਵਾਈ ਹੇਠ ਆਂਗਣਵਾੜੀ ਅਤੇ ਕਰੈਚ ਵਰਕਰਾਂ ਦਾ ਇੱਕ ਵਫ਼ਦ ਸਮਾਜ ਭਲਾਈ ਵਿਭਾਗ ਦੇ ਸਕੱਤਰ ਨਾਲ ਮਿਲਿਆ ਅਤੇ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

Punjab Education Department Women Officials and Employees Celebrate Teej Festival with Great Enthusiasm in Mohali

ਮੋਹਾਲੀ ਵਿੱਚ ਸਿੱਖਿਆ ਵਿਭਾਗ ਦੀਆਂ ਮਹਿਲਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ