Skip to main content

ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਥਾਂ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ : ਬਲਬੀਰ ਸਿੱਧੂ

ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਥਾਂ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਭੁੱਲ ਬਖਸ਼ਾਉਣ : ਬਲਬੀਰ ਸਿੱਧੂ ਕਿਹਾ, ਖ਼ੁਦ ਵੀਡੀਓ ਦੀ ਫੋਰੈਂਸਿਕ ਜਾਂਚ ਮੰਗ ਕੇ ਹੁਣ ਮੁੱਕਰ ਰਹੇ ਹਨ ਸੱਚਾ ਸਿੱਖ ਕਦੇ ਵੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ਼ਰਾਬ ਪੀ ਕੇ ਨਹੀਂ ਜਾ ਸਕਦਾ ਐਸ.ਏ.ਐਸ. ਨਗਰ 18 ਜੂਨ ( ਰਣਜੀਤ ਧਾਲੀਵਾਲ ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਸ ਦੇ ਸਤਿਕਾਰਯੋਗ ਜਥੇਦਾਰ ਸਾਹਿਬਾਨ ਖ਼ਿਲਾਫ਼ ਅਪਣਾਈ ਗਈ ਟਕਰਾਅ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਿੱਧੂ ਨੇ ਅੱਜ ਇੱਥੋਂ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪਣੀ ਬਜਰ ਗ਼ਲਤੀ ਦਾ ਅਹਿਸਾਸ ਕਰਦੇ ਹੋਏ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਚਾਹੀਦਾ ਹੈ, ਨਾ ਕਿ ਖਾਲਸਾ ਪੰਥ ਦੀ ਸਰਬਉੱਚ ਸੰਸਥਾ ਅਤੇ ਇਸ ਦੇ ਜਥੇਦਾਰ ‘ਤੇ ਸਿਆਸੀ ਹਮਲੇ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਵਾਲੀ ਇੱਕ ਵੀਡੀਓ ਵਾਇਰਲ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤੇ ਜਾਣ ਮੌਕੇ ਖੁਦ ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਲ...

ਪੰਜਾਬ ‘ਚ ਅੱਜ ਤੋਂ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ‘ਚ ਅੱਜ ਤੋਂ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਐਸ.ਏ.ਐਸ.ਨਗਰ 31ਮਾਰਚ ( ਰਣਜੀਤ ਧਾਲੀਵਾਲ ) : ਪੰਜਾਬ ਦੇ ਸਕੂਲਾਂ ਵਿੱਚ ਕੱਲ੍ਹ 1 ਅਪ੍ਰੈਲ ਨੂੰ ਨਵਾਂ ਸੈਸ਼ਨ ਸ਼ੁਰੂ ਹੋ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਰਕਾਰ ਵੱਲੋਂ ਇਹ ਫ਼ੈਸਲਾ ਮੌਸਮੀ ਤਬਦੀਲੀ ਨੂੰ ਦੇਖਦਿਆਂ ਲਿਆ ਗਿਆ ਹੈ। 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ ਪ੍ਰਾਇਮਰੀ, ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ ਅਤੇ ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ। ਹਾਲਾਂਕਿ ਮਾਹਿਰਾਂ ਅਨੁਸਾਰ ਜੇਕਰ ਇਸ ਦੌਰਾਨ ਗਰਮੀ ਵਧਦੀ ਹੈ ਜਾਂ ਕੋਈ ਐਮਰਜੈਂਸੀ ਪੈਦਾ ਹੋ ਜਾਂਦੀ ਹੈ ਤਾਂ ਸਰਕਾਰ ਉਸ ਤੋਂ ਪਹਿਲਾਂ ਹੀ ਇਸ ਸਬੰਧੀ ਕੋਈ ਫੈਸਲਾ ਲੈ ਸਕਦੀ ਹੈ। ਇਸ ਤੋਂ ਪਹਿਲਾਂ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਸੀ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਇਹੀ ਸੀ।

Comments

Most Popular

10 ਸਾਲ ਦੀ ਸੇਵਾ ਵਾਲੇ ਦਿਹਾੜੀਦਾਰ ਅਤੇ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਇੱਕ ਵਾਰ ਰੈਗੂਲਰ ਕਰਨ ਦੀ ਮੰਗ ਤੇਜ਼ ਹੋਈ

ਚੰਡੀਗੜ੍ਹ ਵਿੱਚ ਵਰ੍ਹਾ 2024 ਵਿੱਚ ਸਨਮਾਨਿਤ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਸਨਮਾਨਿਤ ਕਰਨ ਲਈ ਇੱਕ ਭਵਿਆ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ

Demand for One-Time Regularization of Daily-Wage and Contract Employees with 10 Years of Service Gains Momentum

Haryana PWD Contractors Association Submits Memorandum to Chief Minister, Warns of Work Suspension from June 15

ਬਠਿੰਡਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਮਾਰਚ

Children Spread the Light of Spiritual Awareness at Bal Samagam; New Generation Being Nurtured with Values Through Satguru’s Teachings

ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

ਐਨ.ਐਚ.ਐਮ. ਕਰਮਚਾਰੀਆਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ 18 ਜੂਨ ਨੂੰ ਸ਼ਾਂਤਮਈ ਪ੍ਰਦਰਸ਼ਨ

A grand award ceremony was organized in Chandigarh to honour the distinguished writers and litterateurs of the year 2024.

ਬਾਲ ਸਮਾਗਮ ਵਿੱਚ ਬੱਚਿਆਂ ਨੇ ਵਿਖੇਰੀ ਆਧਿਆਤਮਿਕ ਚੇਤਨਾ ਦੀ ਰੌਸ਼ਨੀ, ਸਤਿਗੁਰੂ ਦੀਆਂ ਸਿੱਖਿਆਵਾਂ ਨਾਲ ਸੰਸਕਾਰਵਾਨ ਬਣ ਰਹੀ ਨਵੀਂ ਪੀੜ੍ਹੀ