Skip to main content

Warring seeks MSP guarantee as promised to farmers

Warring seeks MSP guarantee as promised to farmers Demands Rs 50-70 cr annual research grant for PAU Seeks debt relief for farmers on pattern of industry loan waiver Reveals, Punjab didn’t get a penny of Rs 1600 cr flood relief Demands withdrawal of the law on stubble burning Chandigarh/New Delhi 18 March ( Ranjeet Singh Dhaliwal ) : Punjab Congress president and Ludhiana MP Amarinder Singh Raja Warring today demanded that the government of India should bring the law to provide MSP guarantee to the farmers as had been promised to them when they withdrew their 15 month long strike against three farm laws. He also demanded Rs 50 crore to Rs 70 crores annual research grant for the Punjab Agricultural University, Ludhiana to improve the research facilities for better agriculture. The Ludhiana MP made a strong case for providing debt relief to the small and marginal farmers through one time settlement by waiving off their interests. He asked, if the government can waive off loans worth Rs 1...

ਨੌਕਰੀ ਖੁੱਸ ਜਾਣ ਦੀ ਚਿੰਤਾ ਹੇਠ ਸੌਣਗੇ 100 ਤੋਂ ਵਧੇਰੇ ਅਧਿਆਪਕਾਂ ਦੇ ਪਰਿਵਾਰ : ਡੀਟੀਐਫ

ਨੌਕਰੀ ਖੁੱਸ ਜਾਣ ਦੀ ਚਿੰਤਾ ਹੇਠ ਸੌਣਗੇ 100 ਤੋਂ ਵਧੇਰੇ ਅਧਿਆਪਕਾਂ ਦੇ ਪਰਿਵਾਰ : ਡੀਟੀਐਫ

ਬੰਦ ਹੋ ਚੁੱਕੀ 899 ਅਧਿਆਪਕਾਂ ਦੀ ਭਰਤੀ ਦੀਆਂ ਸੋਧੀਆਂ ਸੂਚੀਆਂ ‘ਚੋਂ ਕੀਤਾ ਬਾਹਰ

ਚੰਡੀਗੜ੍ਹ 28 ਅਪ੍ਰੈਲ ( ਰਣਜੀਤ ਧਾਲੀਵਾਲ ) : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਪੂਰੀ ਹੋ ਚੁੱਕੀ ਭਰਤੀ ਦੇ 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀਆਂ ਚੋਣ ਸੂਚੀਆਂ ਮੁੜ ਸੋਧੀਆਂ ਗਈਆਂ ਜਿਸ ਨਾਲ 100 ਤੋਂ ਵਧੇਰੇ ਅਧਿਆਪਕਾਂ ਨੂੰ ਸੋਧੀਆਂ ਸੂਚੀਆਂ ਵਿੱਚ ਚੋਣ ਤੋਂ ਬਾਹਰ ਕਰ ਦਿੱਤਾ ਗਿਆ ਹੈ ਜਿਸ ਨਾਲ ਇੰਨ੍ਹਾਂ ਅਧਿਆਪਕਾਂ ਅਤੇ ਇੰਨ੍ਹਾਂ ਨਾਲ ਸਬੰਧਤ ਪਰਿਵਾਰਾਂ ਨੂੰ ਮਾਨਸਿਕ ਤਣਾਅ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ 4 ਮਈ ਨੂੰ ਅਧਿਆਪਕ ਮੰਗਾਂ ਨੂੰ ਲੈ ਕੇ ਡੀ ਟੀ ਐੱਫ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਚਿਤਾਵਨੀ ਮਾਰਚ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਬਾਕੀ ਅਧਿਆਪਕ ਮੰਗਾਂ ਦੇ ਨਾਲ ਨਾਲ ਸੋਧੀਆਂ ਸੂਚੀਆਂ ਵਿੱਚੋਂ ਮੈਰਿਟ ਤੋਂ ਬਾਹਰ ਹੋਏ ਅਧਿਆਪਕਾਂ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਆਗੂਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 899 ਅੰਗਰੇਜ਼ੀ ਵਿਸ਼ੇ ਦੀ ਭਰਤੀ ਅਧੀਨ ਆਪਣਾ ਪਰਖ ਕਾਲ ਸਮਾਂ ਪੂਰਾ ਕਰ ਚੁੱਕੇ ਅਧਿਆਪਕਾਂ ਦੀਆਂ ਚੋਣ ਸੂਚੀਆਂ ਮੁੜ ਸੋਧੀਆਂ ਗਈਆਂ ਹਨ। ਇੰਨ੍ਹਾਂ ਸੋਧੀਆਂ ਸੂਚੀਆਂ ਵਿੱਚ 100 ਤੋਂ ਵਧੇਰੇ ਅਧਿਆਪਕਾਂ ਨੂੰ ਚੋਣ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜਿਸ ਨਾਲ ਇੰਨ੍ਹਾਂ ਅਧਿਆਪਕਾਂ ਦੀ ਨੌਕਰੀ ਨੂੰ ਖਤਰੇ ਵਿੱਚ ਪਾਇਆ ਗਿਆ ਹੈ। ਪਹਿਲਾਂ ਵੀ 3704 ਭਰਤੀ ਨਾਲ ਸਬੰਧਤ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਸੋਧੀਆਂ ਚੋਣ ਸੂਚੀਆਂ ਵਿੱਚ ਚੋਣ ਤੋਂ ਬਾਹਰ ਕੀਤਾ ਗਿਆ ਸੀ ਅਤੇ ਅਧਿਆਪਕਾਂ ਨੂੰ ਸੇਵਾਵਾਂ ਖਤਮ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ, ਪਰ ਬਾਅਦ ਵਿੱਚ ਉਹ ਨੋਟਿਸ ਵਾਪਸ ਲੈ ਲਏ ਗਏ ਸਨ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਨੂੰ ਬੰਦ ਕੀਤੇ ਜਾਣ ਦਾ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਤੋਂ ਬਾਅਦ ਅਧਿਆਪਕਾਂ ਦੀ ਨੌਕਰੀ ‘ਤੇ ਤਲਵਾਰ ਲਟਕਾਉਣਾ ਪੰਜਾਬ ਸਰਕਾਰ ਦਾ ਬੇਇਨਸਾਫ਼ੀ ਵਾਲਾ ਫੈਸਲਾ ਹੈ ਅਤੇ ਹੁਣ ਇੰਨ੍ਹਾਂ ਅਧਿਆਪਕਾਂ ਨੂੰ ਵਿਭਾਗ ਵੱਲੋਂ ਅਡਜਸਟ ਕੀਤਾ ਜਾਣਾ ਚਾਹੀਦਾ ਹੈ। ਡੀ ਟੀ ਐੱਫ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਭਰਤੀਆਂ ਨਾਲ ਸਬੰਧਤ ਸੋਧੀਆਂ ਸੂਚੀਆਂ ਰਾਹੀਂ ਅਧਿਆਪਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੋਈ ਸੁਹਿਰਦ ਕਦਮ ਨਾ ਚੁੱਕੇ ਜਾਣ ‘ਤੇ ਪ੍ਰਸ਼ਨ ਉਠਾਇਆ। ਉਨ੍ਹਾਂ ਐਲਾਨ ਕੀਤਾ ਕਿ ਡੀ ਟੀ ਐੱਫ ਵੱਲੋਂ ਪੰਜਾਬ ਸਰਕਾਰ ਦੁਆਰਾ ਚਾਰ ਸਾਲ ਬਾਅਦ ਸੋਧ ਕੇ ਜਾਰੀ ਕੀਤੀਆਂ ਗਈਆਂ ਚੋਣ ਸੂਚੀਆਂ ‘ਚੋਂ ਬਾਹਰ ਹੋਏ ਅਧਿਆਪਕਾਂ ਦੇ ਹੱਕ ਵਿੱਚ ਪਹਿਰਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਅਧਿਆਪਕ ਦੀ ਨੌਕਰੀ ਖੁੱਸਣ ਨਹੀਂ ਦਿੱਤੀ ਜਾਵੇਗੀ।

Comments

Most Popular

ਬਿਜਲੀ ਕਰਮਚਾਰੀ 26 ਫਰਵਰੀ ਨੂੰ ਸੈਕਟਰ 17 ਵਿੱਚ ਰੋਸ ਰੈਲੀ ਕਰਨਗੇ

Electricity Workers to Hold Protest Rally in Sector 17 on February 26

ਫੈਡਰੇਸ਼ਨ ਵਲੋਂ ਕੌਮੀ ਮੰਗ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਸ਼ੇਅਰ ਵਾਈਸ ਰਜਿਸਟਰੀ ਦੇ ਖੁੱਲ੍ਹਣ ਦਾ ਸਵਾਗਤ, ਸਥਿਤੀ ਬਾਰੇ ਸਪੱਸ਼ਟਤਾ ਦੀ ਮੰਗ

ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼, ਚੰਡੀਗੜ੍ਹ ਨੇ 26 ਫਰਵਰੀ ਨੂੰ "ਮੰਗ ਦਿਵਸ" ਮਨਾਇਆ

ਸ਼ਾਂਤਮਈ ਪ੍ਰਦਰਸ਼ਨ ਕਰਦੇ ਅਧਿਆਪਕਾਂ ਤੇ ਵਹਿਸ਼ੀ ਤਸ਼ੱਦਦ ਦੀ ਨਿੰਦਾ,

Federation of UT Employees and Workers, Chandigarh celebrated "Mang Diwas" on 26th February

If salaries are not fixed by March 3, DPI office will be surrounded- ETT 6635

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸਮਾਜ ਭਲਾਈ ਵਿਭਾਗ ਦੁਆਰਾ ਜਾਰੀ ਕੀਤੇ ਗਏ ਡਰਾਫਟ ਨਿਯਮਾਂ ਵਿਰੁੱਧ ਮੰਗ ਪੱਤਰ ਸੌਂਪਿਆ

Chandigarh Students excelled at India Skills Competition held at Agra