ਰਾਜਿੰਦਰ ਗੁਪਤਾ ਦੇ ਯਤਨ ਲਿਆਏ ਰੰਗ, 1 ਫਰਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਹਲਵਾਰਾ ਏਅਰਪੋਰਟ ਦਾ ਉਦਘਾਟਨ ਪੰਜਾਬ/ਚੰਡੀਗੜ੍ਹ 31 ਜਨਵਰੀ ( ਰਣਜੀਤ ਧਾਲੀਵਾਲ ) : ਲੁਧਿਆਣਾ ਦੇ ਉਦਯੋਗਿਕ ਖੇਤਰ ਦਾ ਸਾਲਾਂ ਪੁਰਾਣਾ ਸੁਪਨਾ ਹੁਣ ਸਾਕਾਰ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਹਲਵਾਰਾ ਸਥਿਤ ਸ਼ਹੀਦ-ਏ-ਆਜ਼ਮ ਸਰਦਾਰ ਕਰਤਾਰ ਸਿੰਘ ਸਰਾਭਾ ਏਅਰਪੋਰਟ ਦਾ ਉਦਘਾਟਨ ਕਰਨਗੇ। ਇਸ ਉਦਘਾਟਨ ਨੂੰ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇੱਕ ਇਤਿਹਾਸਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਲੁਧਿਆਣਾ ਸਮੇਤ ਪੂਰੇ ਮਾਲਵਾ ਖੇਤਰ ਨੂੰ ਵੱਡੀ ਹਵਾਈ ਕਨੈਕਟੀਵਿਟੀ ਦੀ ਸੌਗਾਤ ਮਿਲੇਗੀ। ਹਲਵਾਰਾ ਏਅਰਪੋਰਟ ਦੀ ਸ਼ੁਰੂਆਤ ਪਿੱਛੇ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਉਦਯੋਗਪਤੀ ਪਦਮਸ਼੍ਰੀ ਰਾਜਿੰਦਰ ਗੁਪਤਾ ਦੇ ਲਗਾਤਾਰ ਯਤਨ ਮਹੱਤਵਪੂਰਨ ਰਹੇ ਹਨ। ਉਨ੍ਹਾਂ ਨੇ ਰਾਜ ਸਭਾ ਵਿੱਚ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ ਇਸ ਮੁੱਦੇ ਨੂੰ ਉਠਾਉਂਦਿਆਂ ਵਪਾਰ, ਉਦਯੋਗ ਅਤੇ ਖੇਤਰੀ ਵਿਕਾਸ ਲਈ ਏਅਰਪੋਰਟ ਦੀ ਲੋੜ ‘ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਦੇ ਹਸਤਕਸ਼ੇਪ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ਤਰਜੀਹ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਜੋ ਹੁਣ ਪ੍ਰਧਾਨ ਮੰਤਰੀ ਵੱਲੋਂ ਏਅਰਪੋਰਟ ਨੂੰ ਦੇਸ਼ ਨੂੰ ਸਮਰਪਿਤ ਕਰਨ ਨਾਲ ਪੂਰਾ ਹੋ ਰਿਹਾ ਹੈ। ਏਅਰਪੋਰਟਸ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲੇ ਨਾਲ ਤਿਆਰ ਕੀਤੇ ਗਏ ਇਸ ...
ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ
ਚੰਡੀਗੜ੍ਹ 28 ਅਪ੍ਰੈਲ ( ਰਣਜੀਤ ਧਾਲੀਵਾਲ ) : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਅਪ੍ਰੈਲ ਮਹੀਨੇ ਵਿੱਚ ਕਈ ਗਜ਼ਟਿਡ ਛੁੱਟੀਆਂ ਰਹੀਆਂ ਹਨ। ਇਸ ਮਹੀਨੇ 6 ਅਪ੍ਰੈਲ ਨੂੰ ਰਾਮ ਨੌਮੀ, 8 ਅਪ੍ਰੈਲ ਨੂੰ ਜਨਮ ਦਿਹਾੜਾ ਸ਼੍ਰੀ ਗੁਰੂ ਨਾਭਾ ਦਾਸ ਜੀ, 10 ਅਪ੍ਰੈਲ ਨੂੰ ਮਹਾਂਵੀਰ ਜੈਯੰਤੀ, 13 ਅਪ੍ਰੈਲ ਨੂੰ ਵਿਸਾਖੀ, 14 ਅਪ੍ਰੈਲ ਨੂੰ ਜਨਮ ਦਿਹਾੜਾ ਡਾ. ਬੀ ਆਰ ਅੰਬੇਡਕਰ ਅਤੇ 18 ਅਪ੍ਰੈਲ ਨੂੰ ਗੁੱਡ ਫਰਾਈਏਡੀ ਦੀਆਂ ਗਜ਼ਟਿਡ ਛੁੱਟੀਆਂ ਰਹੀਆਂ ਹਨ, ਇਸ ਤੋਂ ਇਲਾਵਾ ਐਤਵਾਰ ਬਾਕੀ ਹਨ।
Comments
Post a Comment