Skip to main content

RWA Sector 18 held a meeting with police officials regarding security in Sector 18

RWA Sector 18 held a meeting with police officials regarding security in Sector 18 Chandigarh 19 September ( Ranjeet Singh Dhaliwal ) : An important meeting was held at the Sector 18 Community Center on Saturday, September 19th, to discuss the security situation in the area and the concerns of residents. DSP-East P Abhinandan and Sector 19 Police Station in-charge Sarita Roy were special guests at the meeting. Organized under the auspices of RWA Sector 18 official Harman Mehta, the event was attended by Dr. Rajneesh Sharma, President of RWA Sector 18 A and B, and officials Sandhya Dharam, Sandhya Dham, and Harmel Singh, President of RWA Sector 18 D, and Harinder Bhatti, along with area councilors Anoop Gupta and Sumita Kohli, among others. The purpose of the meeting was to convey the residents' security concerns, fears, and feelings of insecurity to the police officials and to discuss potential security threats in the sector. Necessary steps to further strengthen security in the ar...

ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਵੱਲੋਂ ਨਸ਼ੇ ਕਰਦਿਆਂ ਦੀ ਵੀਡੀਓ ਕੀਤੀ ਜਾਰੀ

ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਵੱਲੋਂ ਨਸ਼ੇ ਕਰਦਿਆਂ ਦੀ ਵੀਡੀਓ ਕੀਤੀ ਜਾਰੀ

ਮੰਡੀ ਬੋਰਡ ਦੇ ਚੀਫ ਇੰਜੀਨੀਅਰ ਜਤਿੰਦਰ ਭੰਗੂ ਦੀ ਵੀ ਵੀਡੀਓ ਜਾਰੀ ਕੀਤੀ ਜਿਸ ਵਿਚ ਉਹ ਮੋਗਾ ਵਿਚ ਸਰੰਡਰ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਨੂੰ ਗੁਰਦੁਆਰਾ ਸਾਹਿਬ ਵਿਚ ਲਿਜਾਂਦਾ ਦਿਸ ਰਿਹੈ

ਸਵਾਲ ਕੀਤਾ ਕਿ ਪੁਲਿਸ 22 ਕਰੋੜ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਅੰਮ੍ਰਿਤਪਾਲ ਤੋਂ ਪੁੱਛ-ਗਿੱਛ ਕਿਉਂ ਨਹੀਂ ਕਰ ਰਹੀ ਜਦੋਂ ਕਿ ਉਸਨੇ ਦਾਅਵਾ ਕੀਤਾ ਹੈ ਕਿ ਉਸਦਾ ਉਸ ਵਿਚ ਹੱਥ ਸੀ ਤੇ ਉਹ ਇਹ ਵੀ ਜਾਣਦਾ ਹੈ ਕਿ ਸੋਨਾ ਕਿਥੇ ਪਿਆ ਹੈ

ਚੰਡੀਗੜ੍ਹ 28 ਅਪ੍ਰੈਲ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਕ ਵੀਡੀਓ ਜਾਰੀ ਕੀਤੀ ਜਿਸ ਵਿਚ ਐਨ ਐਸ ਏ ਤਹਿਤ ਗ੍ਰਿਫਤਾਰ ਕੀਤੇ ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸਿਰਫ ਨਸ਼ਾ ਵਿਰੋਧੀ ਮੁਹਿੰਮ ਦਾ ਮੁਖੌਟਾ ਪਾਇਆ ਹੋਇਆ ਹੈ ਜਦੋਂ ਕਿ ਅਸਲ ਵਿਚ ਉਹ ਨਸ਼ਿਆਂ ਦੀ ਸਮਗਲਿੰਗ ਵਿਚ ਸ਼ਾਮਲ ਹੈ ਤੇ ਗੈਂਗਸਟਰਾਂ ਨਾਲ ਉਸਦੇ ਨੇੜਲੇ ਸੰਬੰਧ ਹਨ। ਬਿਕਰਮ ਸਿੰਘ ਮਜੀਠੀਆ ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿਚ ਅੰਮ੍ਰਿਤਪਾਲ ਸਿੰਘ ਦਾ ਭਰਾ ਇਕ ਕਾਰ ਵਿਚ ਬੈਠ ਕੇ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ।ਅਕਾਲੀ ਆਗੂ ਨੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਵੀ ਇਕ ਵੀਡੀਓ ਵਿਖਾਈ ਜਿਸ ਵਿਚ ਉਹ ਦਾਅਵੇ ਕਰ ਰਹੇ ਹਨ ਕਿ ਉਹਨਾਂ ਦੇ ਪੁੱਤਰ ਹਰਪ੍ਰੀਤ ’ਤੇ ਨਸ਼ੇ ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵੀਡੀਓ ਤੋਂ ਸਪਸ਼ਟ ਹੈ ਕਿ ਹਰਪ੍ਰੀਤ ਸਿੰਘ ਨਸ਼ਿਆਂ ਦਾ ਆਦਿ ਹੈ ਤੇ ਉਸਦੇ ਪਿਤਾ ਇਕ ਅੰਮ੍ਰਿਤਧਾਰੀ ਸਿੰਘ ਹੋਣ ਦੇ ਬਾਵਜੂਦ ਆਪਣੇ ਪੁੱਤਰ ਦਾ ਬਚਾਅ ਕਰਨ ਵਾਸਤੇ ਝੂਠ ਬੋਲ ਰਹੇ ਹਨ। ਉਹਨਾਂ ਨੇ ਇਕ ਹੋਰ ਵੀਡੀਓ ਵੀ ਜਾਰੀ ਕੀਤੀ ਜਿਸ ਵਿਚ ਤਰਸੇਮ ਸਿੰਘ ਆਪਣੇ ਪੁੱਤਰਾਂ ਅੰਮ੍ਰਿਤਪਾਲ ਸਿੰਘ ਤੇ ਹਰਪ੍ਰੀਤ ਸਿੰਘ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤ ਰਹੇ ਹਨ। ਤਰਸੇਮ ਸਿੰਘ ’ਤੇ ਵਰ੍ਹਦਿਆਂ ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਪਸ਼ਟ ਹੈ ਕਿ ਉਹਨਾਂ ਨੇ ਜੋ ਪਹਿਲੀ ਆਡੀਓ ਜਾਰੀ ਕੀਤੀ ਸੀ ਜਿਸ ਵਿਚ ਅੰਮ੍ਰਿਤਪਾਲ ਇਹ ਦਾਅਵਾ ਕਰ ਰਿਹਾ ਸੀ ਕਿ ਉਹ 22 ਕਰੋੜ ਰੁਪਏ ਦੀ ਡਕੈਤੀ ਵਿਚ ਨਾਮੀ ਗੈਂਗਸਟਰ ਜੈਪਾਲ ਭੁੱਲਰ ਦਾ ਹਿੱਸੇਦਾਰ ਸੀ, ਉਹ ਤੱਥਾਂ ’ਤੇ ਆਧਾਰਿਤ ਹੈ। ਉਹਨਾਂ ਕਿਹਾ ਕਿ ਜੋ ਵੀ ਮੈਂ ਕਿਹਾ ਸੀ ਸੁਖਪ੍ਰੀਤ ਹਰੀਨੋ, ਜਿਸਦੇ ਭਰਾ ਗੁਰਪ੍ਰੀਤ ਸਿੰਘ ਹਰੀਨੋ ਦਾ ਅੰਮ੍ਰਿਤਪਾਲ ਦੇ ਕਹਿਣ ’ਤੇ ਕਤਲ ਹੋਇਆ, ਨੇ ਵੀ ਉਸਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਕਿ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋ ਨਸ਼ੇੜੀਆਂ ਅਨਮੋਲਪ੍ਰੀਤ ਅਤੇ ਨਵਜੋਤ ਨੀਟਾ ਜਿਹਨਾਂ ਨੇ ਗੁਰਪ੍ਰੀਤ ਦਾ ਕਤਲ ਕੀਤਾ, ਉਹ ਗੈਂਗਸਟਰ ਅਰਸ਼ ਡੱਲਾ ਤੇ ਲਾਰੰਸ ਬਿਸ਼ਨੋਈ ਨਾਲ ਜੁੜੇ ਹੋਏ ਹਨ। ਇਸਦਾ ਮਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਵੀ ਇਹਨਾਂ ਗੈਂਗਸਟਰਾਂ ਦਾ ਸਾਥੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਗੁਰਪ੍ਰੀਤ ਸਿੰਘ ਹਰੀਨੋ ਦੇ ਕਤਲ ਕੇਸ ਵਿਚ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ ਜਦੋਂ ਕਿ ਯੂ ਏ ਪੀ ਏ ਕੇਸ ਵੀ ਸਿਆਸੀ ਕਤਲਾਂ ਦੀ ਯੋਜਨਾਬੰਦੀ ਨਾਲ ਸਬੰਧਤ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਸਰਕਾਰ ਨੇ ਅੰਮ੍ਰਿਤਪਾਲ ਦੀ ਐਨ ਐਸ ਏ ਤਹਿਤ ਬੰਦੀ ਵਿਚ ਵਾਧਾ ਕਰ ਕੇ ਉਸਦੀ ਮਦਦ ਹੀ ਕੀਤੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਜੈਪਾਲ ਭੁੱਲਰ ਵੱਲੋਂ ਕੀਤੀ 22 ਕਰੋੜ ਰੁਪਏ ਦੀ ਡਕੈਤੀ ਜਿਸ ਵਿਚ ਅੰਮ੍ਰਿਤਪਾਲ ਆਪਣਾ ਹੱਥ ਹੋਣ ਦੇ ਦਾਅਵੇ ਕਰ ਰਿਹਾ ਹੈ, ਦੇ ਮਾਮਲੇ ਵਿਚ ਵੀ ਕੋਈ ਜਾਂਚ ਨਹੀਂ ਕੀਤੀ ਜਾ ਰਹੀ। ਅਕਾਲੀ ਆਗੂ ਨੇ ਕਿਹਾ ਕਿ ਜੈਪਾਲ ਵੱਲੋਂ ਲੁੱਟਿਆ ਸੋਨਾ ਹਾਲੇ ਤੱਕ ਬਰਾਮਦ ਨਹੀ਼ ਹੋਇਆ ਪਰ ਅੰਮ੍ਰਿਤਪਾਲ, ਜਿਸਨੇ ਇਹ ਦਾਅਵਾ ਕੀਤਾ ਸੀ ਕਿ ਉਸਨੂੰ ਪਤਾ ਹੈ ਕਿ ਸੋਨਾ ਕਿਥੇ ਹੈ, ਤੋਂ ਇਸ ਮਾਮਲੇ ਵਿਚ ਵੀ ਕੋਈ ਪੁੱਛ ਗਿੱਛ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਮਾਮਲੇ ਵਿਚ ਵੀ ਅੰਮ੍ਰਿਤਪਾਲ ਤੋਂ ਕੋਈ ਪੁੱਛ ਗਿੱਛ ਨਹੀਂ ਕੀਤੀ ਗਈ। ਮਜੀਠੀਆ ਨੇ ਪ੍ਰੈਸ ਕਾਨਫਰੰਸ ਵਿਚ ਇਕ ਹੋਰ ਵੀਡੀਓ ਜਾਰੀ ਕਰ ਕੇ ਇਹ ਵੀ ਦੱਸਿਆ ਕਿ ਮੰਡੀ ਬੋਰਡ ਦਾ ਚੀਫ ਇੰਜੀਨੀਅਰ ਜਸਵਿੰਦਰ ਸਿੰਘ ਭੰਗੂ ਮੋਗਾ ਵਿਚ ਪੁਲਿਸ ਅੱਗੇ ਸਰੰਡਰ ਕਰਨ ਵੇਲੇ ਅੰਮ੍ਰਿਤਪਾਲ ਨੂੰ ਗੁਰਦੁਆਰਾ ਸਾਹਿਬ ਵਿਚ ਲੈ ਕੇ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਅਜਨਾਲਾ ਘਟਨਾ ਜਿਸ ਮਗਰੋਂ ਅੰਮ੍ਰਿਤਪਾਲ ਅੰਡਰ ਗਰਾਊਂਡ ਹੋਇਆ, ਉਸ ਵੇਲੇ ਭੰਗੂ ਨੇ ਅੰਮ੍ਰਿਤਪਾਲ ਨੂੰ ਸ਼ਰਣ ਦਿੱਤੀ ਸੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਵੀ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਬਜਾਏ ਕੋਈ ਕਾਰਵਾਈ ਕਰਨ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਲ ਹੀ ਵਿਚ ਹੋਏ ਇਕ ਸਰਕਾਰੀ ਸਮਾਗਮ ਵਿਚ ਜਸਵਿੰਦਰ ਭੰਗੂ ਨਾਲ ਸਟੇਜ ’ਤੇ ਨਜ਼ਰ ਆਏ ਸਨ।

Comments

Most Popular

ਅਧਿਆਪਕਾਂ ਨੇ ਭਰੀ ਹੁੰਕਾਰ, ਅਧਿਆਪਕ ਦਿਵਸ ’ਤੇ ਬਲੈਕ ਡੇ ਮਨਾਇਆ ਜਾਵੇਗਾ; 4 ਸਤੰਬਰ ਨੂੰ ਪ੍ਰੋਟੈਸਟ ਅਤੇ ਗਵਰਨਰ ਹਾਊਸ ਮਾਰਚ ਦਾ ਐਲਾਨ

ਆਂਗਣਵਾੜੀ ਮੁਲਾਜ਼ਮ ਪੰਜਾਬ CITU ਦੀ ਸੰਸਥਾਪਕ ਅਤੇ ਪਹਿਲੀ ਸੂਬਾ ਪ੍ਰਧਾਨ ਭੈਣ ਧਰਮਜੀਤ ਕੌਰ ਜੀ ਦਾ ਵਿਛੋੜਾ — ਆਂਗਣਵਾੜੀ ਲਹਿਰ ਲਈ ਨਾ ਪੂਰਾ ਹੋਣ ਵਾਲਾ ਘਾਟਾ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਲਈ ਆਪਣੀ ਤਰ੍ਹਾਂ ਦਾ ਪਹਿਲਾ ਮਾਂ-ਬੱਚਾ ਬੈਡਮਿੰਟਨ ਟੂਰਨਾਮੈਂਟ ਚੰਡੀਗੜ੍ਹ ਵਿੱਚ ਸਮਾਪਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਮਚਾਰੀ ਯੂਨੀਅਨ ਵੱਲੋਂ ਮੁਲਾਕਾਤ; ਮੁਲਾਜ਼ਮਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਵਾਰ ਵਾਰ ਮੀਟਿੰਗਾਂ ਤੋਂ ਭੱਜੀ ਸਰਕਾਰ 22 ਸਤੰਬਰ ਤੋਂ ਪਨਬੱਸ/ਪੀ ਆਰ ਟੀ ਸੀ ਦਾ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ : ਰੇਸ਼ਮ ਸਿੰਘ ਗਿੱਲ

ਪੰਜਾਬ ਸਰਕਾਰ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78,79 ਅਤੇ 80 ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਲੋਕ ਸਭਾ ਨੂੰ ਭੇਜੇ

ਸਾਥੀ ਸੁਖਚੈਨ ਸਿੰਘ ਖਹਿਰਾ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ - ਸਾਂਝੀ ਤਾਲਮੇਲ ਕਮੇਟੀ

ਚੰਡੀਗੜ੍ਹ ਮੋਰਚਾ ਚੌਥਾ ਦਿਨ ਭਾਰੀ ਮੀਂਹ ਵਿੱਚ ਵੀ ਡਟੇ ਰਹੇ ਕਿਸਾਨ

Punjab Education Department Women Officials and Employees Celebrate Teej Festival with Great Enthusiasm in Mohali

ਸ਼ੈਲਬੀ ਹਸਪਤਾਲ ਮੋਹਾਲੀ ਨੇ 24×7 ਕਾਰਡੀਅਕ ਹੈਲਪਲਾਈਨ ਲਾਂਚ ਕੀਤੀ