ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਚੰਡੀਗੜ੍ਹ 'ਚ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ 30 ਮਈ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਵਿੱਚ ਸਥਿਤ ਪੰਜਾਬ ਤੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਭੇਜ ਕੇ ਦਿੱਤੀ ਗਈ ਹੈ। ਇਸ ਧਮਕੀ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਚੌਕਸ ਹੋ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਧਮਕੀ ਤੋਂ ਬਾਅਦ, ਸਾਵਧਾਨੀ ਦੇ ਤੌਰ 'ਤੇ ਸਕੱਤਰੇਤ ਇਮਾਰਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਚੰਡੀਗੜ੍ਹ ਪੁਲਿਸ ਟੀਮ, ਸੀਆਈਐਸਐਫ, ਹਰਿਆਣਾ ਪੁਲਿਸ, ਬੰਬ ਸਕੁਐਡ, ਡੌਗ ਸਕੁਐਡ ਨੇ ਤੁਰੰਤ ਅਤੇ ਚੌਕਸੀ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਐਂਬੂਲੈਂਸ ਗੱਡੀਆਂ ਵੀ ਮੌਕੇ 'ਤੇ ਮੌਜੂਦ ਮੰਗਵਾਇਆ। ਚੰਡੀਗੜ੍ਹ ਪੁਲਿਸ ਨੇ ਧਮਕੀ ਮਿਲਣ ਤੋਂ ਬਾਅਦ ਸਕੱਤਰੇਤ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਖੇਤਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਮੌਕੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਡਾੱਗ ਸਕੁਆਇਡ ਸਮੇਤ ਪੁੱਜੀ ਹੋਈ ਸੀ। ਅੱਜ ਸਰਕਾਰੀ ਛੁੱਟੀ ਹੋਣ ਕਾਰਨ ਸਕੱਤਰੇਤ ਵਿਚ ਮੁਲਾਜ਼ਮ ਨਹੀਂ ਪਹੁੰਚੇ ਸਨ। ਜੋ ਮੁਲਾਜ਼ਮ ਛੁੱਟੀ ਦੇ ਬਾਵਜੂਦ ਪਹੁੰਚੇ ਸਨ ਪੁਲਿਸ ਨੇ ਅਨਾਊਸਮੈਂਟ ਕਰਕੇ ਖਾਲੀ ਕਰਵਾ ਲਿਆ। ਇਲਾਕੇ ਦੇ ਹਰ ਇੰਚ ਵਿੱਚ ਬੰਬ ਦੀ ਭਾਲ ਕੀਤੀ ਗਈ। ਨੇੜੇ ਹੀ ਇੱਕ ਰਿਹਾਇਸ਼ੀ ਇਲਾਕਾ ਹੈ, ਇਸ ਲਈ ਪੁਲਿਸ ਪੂਰੀ ਸਾਵਧਾਨੀ ਵਰਤ ਰਹੀ ਸੀ। ਇਸ ਧਮਕੀ ਤੋਂ ਬਾਅਦ, ਹਰਿਆਣਾ ਸਕੱਤਰੇਤ ਦੇ ਨਾਲ-ਨਾਲ ਹਰਿਆਣਾ ਦੇ ਮੁੱਖ ਮੰਤਰੀ ਦੇ ਨਿਵਾਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਨਾਲ ਹੀ, ਧਮਕੀ ਭਰੀ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਭਰੀ ਈਮੇਲ ਹਰਿਆਣਾ ਸੀਆਈਡੀ ਨੂੰ ਆਈ ਸੀ। ਧਿਆਨ ਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ 22 ਮਈ ਨੂੰ ਚੰਡੀਗੜ੍ਹ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਉੱਥੇ ਵੀ ਸੁਰੱਖਿਆ ਵਧਾ ਦਿੱਤੀ ਗਈ ਸੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਹਾਲਾਂਕਿ, ਤਲਾਸ਼ੀ ਮੁਹਿੰਮ ਦੌਰਾਨ, ਪੁਲਿਸ ਨੂੰ ਕੋਈ ਬੰਬ ਜਾਂ ਬੰਬ ਵਰਗੀ ਚੀਜ਼ ਨਹੀਂ ਮਿਲੀ। ਦਿੱਲੀ ਦੇ ਉਦਯੋਗ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਹਲਚਲ ਮਚ ਗਈ ਹੈ। ਜਾਣਕਾਰੀ ਅਨੁਸਾਰ, ਸਟੀਲ ਮੰਤਰਾਲੇ ਅਤੇ ਭਾਰੀ ਉਦਯੋਗ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਈਮੇਲ ਮਿਲਿਆ ਜਿਸ ਵਿੱਚ ਉਦਯੋਗ ਭਵਨ ਨੂੰ ਆਈਈਡੀ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਕਿਹਾ ਜਾ ਰਿਹਾ ਹੈ ਕਿ ਮੇਲ ਮਿਲਦੇ ਹੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਅਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕਰ ਦਿੱਤਾ ਗਿਆ। ਇਸ ਤੋਂ ਬਾਅਦ ਤੁਰੰਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਪਰ ਹੁਣ ਤੱਕ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ।

Comments
Post a Comment