ਨੌਜਵਾਨਾਂ ਨੂੰ ਸਿੱਖੀ ਸਵਰੂਪ ਵਿੱਚ ਲਿਆਉਣ ਲਈ ਹਰ ਸੰਭਵ ਯਤਨ ਕਰਾਂਗੇ : ਜਸਬੀਰ ਸਿੰਘ
ਐਸ.ਏ.ਐਸ.ਨਗਰ 5 ਮਈ ( ਰਣਜੀਤ ਧਾਲੀਵਾਲ ) : ਗੁਰਦੁਆਰਾ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਫੇਜ਼ 3ਏ ਐਸ.ਏ.ਐਸ.ਨਗਰ (ਮੋਹਾਲੀ) ਵਿੱਚ ਸਥਿਤ ਹੈ ਜਿਸਦੀ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿੱਚ ਆਪਣੀ ਵਿਸ਼ੇਸ਼ ਪਛਾਣ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਬੀਰ ਸਿੰਘ ਨੇ ਆਪਣੀ ਵਿਦੇਸ਼ੀ ਯਾਤਰਾ ਤੋਂ ਵਾਪਸ ਆਉਣ ਤੋਂ ਬਾਅਦ ਵਿਦੇਸ਼ਾਂ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਅਤੇ ਨੌਜਵਾਨਾਂ ਦੇ ਸਿੱਖੀ ਸਰੂਪ ਵੱਲ ਝੁਕਾਅ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਹੁਣ ਅਸੀਂ ਵੀ ਨੌਜਵਾਨਾਂ ਨੂੰ ਸਿੱਖੀ ਸਰੂਪ ਵਿੱਚ ਲਿਆਉਣ ਲਈ ਪੂਰੇ ਯਤਨ ਕਰਾਂਗੇ। ਉਨ੍ਹਾਂ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਸਾਨੂੰ ਪਿੰਡਾਂ ਵਿੱਚ ਵੀ ਜਾਣਾ ਚਾਹੀਦਾ ਹੈ ਅਤੇ ਸਿੱਖੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪ੍ਰਚਾਰਕਾਂ ਦਾ ਇੱਕ ਸਮੂਹ ਬਣਾਵਾਂਗੇ ਅਤੇ ਉਨ੍ਹਾਂ ਨੂੰ ਇਸ ਕੰਮ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਭੇਜਾਂਗੇ ਅਤੇ ਨੌਜਵਾਨਾਂ ਨੂੰ ਸਿੱਖ ਇਤਿਹਾਸ ਅਤੇ ਸਿੱਖ ਗੁਰੂਆਂ ਦੀ ਸ਼ਹਾਦਤ ਤੋਂ ਜਾਣੂ ਕਰਵਾਵਾਂਗੇ। ਇਸ ਮੌਕੇ ਭਗਤ ਸਿੰਘ, ਗੁਰਪ੍ਰੀਤ ਸਿੰਘ ਕੰਦੋਲਾ, ਹਰਬੰਸ ਸਿੰਘ ਕਾਨੂੰਗੋ, ਰਣਜੀਤ ਸਿੰਘ, ਅਮਰੀਕ ਸਿੰਘ ਬਲੌਂਗੀ ਅਤੇ ਹੋਰ ਸ਼ਾਮਲ ਸਨ।
Good job
ReplyDelete