Skip to main content

Mann government embroiled in Mid-Day Meal and panjiri scam: Tina Chaudhary

Mann government embroiled in Mid-Day Meal and panjiri scam: Tina Chaudhary Playing with the health of children and pregnant women by awarding contracts to private companies: Tina Chaudhary Demand for a high-level probe and strict action against the guilty Chandigarh 5 May ( Ranjeet Singh Dhaliwal ) : Punjab Congress spokesperson Tina Chaudhary today levelled serious allegations against the Punjab government led by Chief Minister Bhagwant Mann during a press conference. She said that despite the Chief Minister holding charge of Markfed, the government deliberately awarded contracts for the Mid-Day Meal, panjiri, and other food supplies to private companies. Tina Chaudhary alleged that these private companies supplied substandard food, directly endangering the health of poor children and pregnant women. She said that low-quality food items were procured at inflated prices, causing a loss to the state exchequer. She further stated that the companies awarded the tenders had identical addre...

ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਉੱਘੀਆਂ ਧਾਰਮਿਕ ਸਮਾਜਿਕ ਤੇ ਰਾਜਸੀ ਸਖਸ਼ੀਅਤਾਂ

ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਉੱਘੀਆਂ ਧਾਰਮਿਕ ਸਮਾਜਿਕ ਤੇ ਰਾਜਸੀ ਸਖਸ਼ੀਅਤਾਂ

ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਜੱਦੀ ਪਿੰਡ ਹੋਵੇਗਾ ਅੰਤਿਮ ਸਸਕਾਰ

ਚੰਡੀਗੜ੍ਹ 29 ਮਈ ( ਰਣਜੀਤ ਧਾਲੀਵਾਲ ) : ਮਰਹੂਮ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਦੀ ਮ੍ਰਿਤਕ ਦੇਹ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਓਹਨਾ ਦੇ ਚੰਡੀਗੜ ਸਥਿਤ ਰਿਹਾਇਸ਼ ਤੇ ਲਿਜਾਇਆ ਗਿਆ। ਢੀਂਡਸਾ ਪਰਿਵਾਰ ਨਾਲ ਦੇਸ਼ ਭਰ ਤੋਂ ਵੱਡੀਆਂ ਧਾਰਮਿਕ, ਸਮਾਜਿਕ ਤੇ ਰਾਜਸੀ ਸਖਸ਼ੀਅਤਾਂ ਨੇ ਦੁੱਖ ਪ੍ਰਗਟ ਕੀਤਾ। ਪੰਜਾਬ ਦੇ ਕੈਬਨਿਟ ਮੰਤਰੀ ਬਰੇਂਦਰ ਗੋਇਲ ਵੱਲੋ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਪਹੁੰਚ ਕੇ ਢੀਂਡਸਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ, ਢੀਂਡਸਾ ਸਾਹਿਬ ਦੇ ਚਲੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਓਹਨਾ ਨੇ ਸਮੇਂ ਸਮੇਂ ਤੇ ਯੋਗ ਅਗਵਾਈ ਕਰਕੇ ਪਾਰਟੀ ਨੂੰ ਹਮੇਸ਼ਾ ਅਗਵਾਈ ਦਿੱਤੀ। ਸਾਬਕਾ ਮੰਤਰੀ ਬਿਕਰਮ ਮਜੀਠੀਆ ਅਤੇ ਮਜੀਠਾ ਤੋਂ ਵਿਧਾਇਕ ਗੁਨੀਵ ਕੌਰ ਮਜੀਠਾ ਨੇ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ, ਢੀਂਡਸਾ ਸਾਹਿਬ ਨਾਲ ਬਿਤਾਏ ਵਕਤ ਨੂੰ ਯਾਦ ਕੀਤਾ ਅਤੇ ਓਹਨਾ ਦੀ ਸਿਆਸਤ ਵਿੱਚ ਹਲੀਮੀ ਅਤੇ ਦੂਰ ਅੰਦੇਸ਼ੀ ਨੂੰ ਅਜੋਕੇ ਸਮੇਂ ਦੀ ਸਿਆਸਤ ਲਈ ਸਭ ਤੋਂ ਵੱਧ ਲੋੜ ਕਰਾਰ ਦਿੱਤਾ।ਸਰਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਨੇ ਪਰਿਵਾਰਕ ਸਾਂਝ ਦੀਆਂ ਯਾਦਾਂ ਤਾਜ਼ਾ ਕੀਤੀਆਂ। ਢੀਂਡਸਾ ਸਾਹਿਬ ਦੇ ਸਾਥੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ, ਓਹਨਾ ਨੇ ਚਲੇ ਜਾਣ ਨਾਲ ਇੱਕ ਸਦੀ ਦੀ ਸਿਆਸਤ ਚਲੇ ਜਾਣ ਬਰਾਬਰ ਹੈ। ਢੀਂਡਸਾ ਨੂੰ ਚੇਤੇ ਕਰਦਿਆਂ ਰੱਖੜਾ ਨੇ ਕਿਹਾ ਕਿ, ਓਹਨਾਂ ਦੀ ਹਲੀਮੀ ਅਤੇ ਬੇਬਾਕੀ ਨਾਲ ਫੈਸਲਾ ਲੈਣ ਦੀ ਸਮਰਥਾ ਓਹਨਾ ਨੂੰ ਦੂਜੇ ਨੇਤਾਵਾਂ ਤੋ ਵੱਖ ਕਰਦੀ ਸੀ। ਸਾਬਕਾ ਮੰਤਰੀ ਰੱਖੜਾ ਨੇ ਕਿਹਾ ਕਿ ਢੀਂਡਸਾ ਨੇ ਆਖ਼ਿਰੀ ਸਾਹ ਤੱਕ ਪੰਥ ਅਤੇ ਕੌਮ ਨੂੰ ਇਕਜੁੱਟ ਕਰਨ ਦੀ ਆਪਣੀ ਕੋਸ਼ਿਸ਼ ਜਾਰੀ ਰੱਖੀ। ਪੰਥਕ ਮਸਲਿਆਂ ਤੇ ਓਹਨਾ ਦੀ ਸਿਆਣਪ ਅਤੇ ਦੂਰ ਅੰਦੇਸ਼ੀ ਦਾ ਕੋਈ ਬਦਲ ਨਹੀਂ ਸੀ। ਬੀਬੀ ਜਗੀਰ ਕੌਰ ਨੇ ਢੀਂਡਸਾ ਦੇ ਚਲੇ ਜਾਣ ਨੂੰ ਪੰਥ ਅਤੇ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਢੀਂਡਸਾ ਨੇ ਕਦੇ ਵੀ ਲਾਲਚਵਾਦੀ ਅਤੇ ਫਿਰਕਾਵਾਦੀ ਵਾਲੀ ਸਿਆਸਤ ਨਹੀਂ ਚੁਣੀ। ਓਹਨਾ ਨੇ ਹਮੇਸ਼ਾ ਹੀ ਇਕਜੁਟਤਾ ਅਤੇ ਭਾਈਚਾਰਕ ਸਾਂਝ ਨੂੰ ਤਰਜੀਹ ਦਿੱਤੀ। ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸਾਬਕਾ ਮੰਤਰੀ ਦਲਜੀਤ ਚੀਮਾ ਨੇ ਕਿਹਾ ਕਿ, ਢੀਂਡਸਾ ਸਾਹਿਬ ਇੱਕ ਸੋਚ ਸੀ, ਜਿਹਨਾ ਨੇ ਵੱਖ ਵੱਖ ਅਹੁਦਿਆਂ ਤੇ ਹੁੰਦੇ ਹੋਏ ਪੰਥ ਆਏ ਪੰਜਾਬ ਨੂੰ ਹਮੇਸ਼ਾ ਉਸਾਰੂ ਅਗਵਾਈ ਦਿੱਤੀ। ਬੀਜੇਪੀ ਤੋ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਵੱਲੋ ਪ੍ਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਸਾਂਝਾ ਕੀਤਾ । ਕਾਂਗਰਸ ਤੋ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪ੍ਰਗਟ ਸਿੰਘ ਵਿਧਾਇਕ, ਲਾਡੀ ਸ਼ੇਰੋਵਾਲੀਆ ਅਤੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੇ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਚਰਨਜੀਤ ਸਿੰਘ ਬਰਾੜ ਨੇ ਅੰਤਿਮ ਸਸਕਾਰ ਦੀ ਜਾਣਾਕਰੀ ਸਾਂਝਾ ਕਰਦਿਆਂ ਕਿਹਾ ਕਿ ਕੱਲ ਸਵੇਰੇ 8 ਵਜੇ ਚੰਡੀਗੜ ਰਿਹਾਇਸ਼ ਤੋਂ ਢੀਂਡਸਾ ਦੀ ਅੰਤਿਮ ਯਾਤਰਾ ਸ਼ੁਰੂ ਹੋਵੇਗੀ, ਰਾਜਪੁਰਾ ਪਟਿਆਲਾ ਹੁੰਦੇ ਹੋਏ ਬਾਅਦ ਦੁਪਹਿਰ ਤਿੰਨ ਵਜੇ ਓਹਨਾ ਦੇ ਜੱਦੀ ਪਿੰਡ ਉੱਭਵਾਲ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਸਾਂਸਦ ਬੀਬੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ,ਬਰਜਿੰਦਰ ਸਿੰਘ ਮੱਖਣ ਬਰਾੜ, ਐਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਵਰਦੇਵ ਸਿੰਘ ਨੋਨੀ ਮਾਨ, ਗਿਲਕੋ ਗਰੁੱਪ ਦੇ ਚੇਅਰਮੈਨ ਰਣਜੀਤ ਸਿੰਘ ਗਿੱਲ, ਮਨਜੀਤ ਸਿੰਘ ਬੱਪੀਆਣਾ, ਸਤਵਿੰਦਰ ਸਿੰਘ ਢੱਟ, ਅਵਤਾਰ ਸਿੰਘ ਜੌਹਲ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਸੰਗਰੂਰ ਦੇ ਸਰਪੰਚ ਪੰਚ ਦੁੱਖ ਪ੍ਰਗਟ ਕਰਨ ਪਹੁੰਚੇ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ

ਸਿੱਖਿਆ ਵਿਭਾਗ ਦੀ ਕਲਾਸ ਫੋਰ ਕਰਮਚਾਰੀ ਯੂਨੀਅਨ (ਰਜਿ. 638) ਦੇ ਪ੍ਰਧਾਨ ਦੀ ਚੋਣ 16 ਮਈ ਨੂੰ ਹੋਵੇਗੀ

ਸੰਯੁਕਤ ਕਰਮਚਾਰੀ ਮੋਰਚਾ, ਯੂ.ਟੀ. ਅਤੇ ਐਮ.ਸੀ., ਚੰਡੀਗੜ੍ਹ 1 ਮਈ 2026 ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ (ਮਜ਼ਦੂਰ ਦਿਵਸ) ਮਨਾਉਣਗੇ