ਹਰਚੰਦ ਸਿੰਘ ਬਰਸਟ ਨੇ ਜਿਮਨੀ ਚੋਣ ਵਿੱਚ ਜੇਤੂ ਰਹੇ ਸੰਜੀਵ ਅਰੋੜਾ ਅਤੇ ਗੋਪਾਲ ਇਟਾਲੀਆ ਨੂੰ ਦਿੱਤੀ ਵਧਾਈ
ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਪ ਉਮੀਦਵਾਰਾਂ ਨੇ ਕੀਤੀ ਸ਼ਾਨਦਾਰ ਜਿੱਤ ਹਾਸਲ
ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਤੇ ਲਗਾਈ ਮੋਹਰ : ਬਰਸਟ
ਚੰਡੀਗੜ੍ਹ 23 ਜੂਨ ( ਰਣਜੀਤ ਧਾਲੀਵਾਲ ) : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਸੰਜੀਵ ਅਰੋੜਾ ਅਤੇ ਗੁਜਰਾਤ ਦੇ ਵਿਧਾਨ ਸਭਾ ਹਲਕਾ ਵਿਸਾਵਦਰ ਤੋਂ ਗੋਪਾਲ ਇਟਾਲੀਆ ਦੀ ਸ਼ਾਨਦਾਰ ਜਿੱਤ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਬਰਸਟ ਨੇ ਕਿਹਾ ਕਿ ਲੋਕਾਂ ਨੇ ਆਪ ਉਮੀਦਵਾਰਾਂ ਨੂੰ ਜਿੱਤਾ ਕੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਚੱਲ ਰਹੀ ਹਨੇਰੀ ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਨੇ 35,179 ਵੋਟਾਂ ਹਾਸਲ ਕਰਕੇ 10,637 ਵੋਟਾਂ ਦੇ ਫਰਕ ਤੋਂ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੀ ਵਿਸਾਵਦਰ ਸੀਟ ਤੋਂ ਗੋਪਾਲ ਇਟਾਲੀਆ ਨੇ 75,942 ਵੋਟਾਂ ਹਾਸਲ ਕਰਕੇ ਭਾਜਪਾ ਉਮੀਦਵਾਰ ਨੂੰ 17,554 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਬੀਜੇਪੀ ਦਾ ਗੜ੍ਹ ਹੈ ਅਤੇ ਉੱਥੋਂ ਆਮ ਆਦਮੀ ਪਾਰਟੀ ਦੀ ਇਸ ਸ਼ਾਨਦਾਰ ਜਿੱਤ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਲੋਕ ਭਾਰਤੀ ਜਨਤਾ ਪਾਰਟੀ ਤੋਂ ਬਹੁਤ ਨਾਰਾਜ਼ ਹਨ। ਇਹ ਜਿੱਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਕੁਸ਼ਲ ਮਾਰਦਰਸ਼ਨ ਸਦਕਾ ਹਾਸਲ ਹੋਈ ਹੈ। ਇਸ ਜਿੱਤ ਲਈ ਸ. ਬਰਸਟ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਪਾਰਟੀ ਦੀ ਸਮੂਚੀ ਲੀਡਰਸਿਪ ਅਤੇ ਵਲੰਟੀਅਰਾਂ ਨੂੰ ਵਧਾਈ ਦਿੱਤੀ ਹੈ। ਇਸਦੇ ਨਾਲ ਹੀ ਜਨਤਾ ਦਾ ਵੀ ਆਮ ਆਦਮੀ ਪਾਰਟੀ ਤੇ ਫਿਰ ਤੋਂ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਹੈ ਅਤੇ ਵਧਾਈ ਦਿੱਤੀ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਦਿਖਾਇਆ ਭਰੋਸਾ ਇਹ ਸਿੱਧ ਕਰਦਾ ਹੈ ਕਿ ਆਪ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਅਤੇ ਹੁਣ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋਰ ਜੋਰਾ-ਸ਼ੋਰਾਂ ਨਾਲ ਕੰਮ ਕੀਤੇ ਜਾਣਗੇ।
Comments
Post a Comment