9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਭਰਵੀਂ ਹਮਾਇਤ ਕਰਨਗੇ ਕਿਸਾਨ
ਚੰਡੀਗੜ੍ਹ 4 ਜੁਲਾਈ ( ਰਣਜੀਤ ਧਾਲੀਵਾਲ ) : ਸਮੁਚੇ ਦੇਸ਼ ਦੀਆਂ ਟ੍ਰੇਡ ਯੂਨੀਅਨਾਂ ਅਤੇ ਫੈਡਰੇਸਨਾਂ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਜਿੱਥੇ ਵੱਡੇ ਪੱਧਰ ਤੇ ਸ਼ਾਮਿਲ ਹੋਵੇਗੀ ਉਥੇ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਕਿਸਾਨਾਂ ਦੀ ਲਾਮਬੰਦੀ ਵੀ ਕਰੇਗੀ। ਬਾਬਾ ਭਾਗ ਸਿੰਘ ਸੱਜਣ ਟਰੱਸਟ #2001, ਸੇਕਟਰ 20-ਸੀ ਦੇ ਹਾਲ ਚੰਡੀਗੜ ਵਿੱਚ ਸੂਬਾ ਕਮੇਟੀ ਦੀ ਮੀਟਿੰਗ ਨੂੰ ਸਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਇੱਕ ਦਿਨ ਦੀ ਕੀਤੀ ਜਾ ਰਹੀ ਹੜਤਾਲ ਦੇ ਵਿੱਚ ਉਨਾਂ ਦੀ ਜਥੇਬੰਦੀ ਵੱਡੇ ਪੱਧਰ ਤੇ ਸ਼ਾਮਿਲ ਹੋਵੇਗੀ। ਉਨਾਂ ਆਖਿਆ ਕਿ ਜਿੱਥੇ ਕਿਤੇ ਵੀ ਮਜ਼ਦੂਰ, ਮੁਲਾਜਮ ਇਸ ਹੜਤਾਲ ਦੇ ਹੱਕ ਦੇ ਵਿੱਚ ਐਕਸ਼ਨ ਕਰਨਗੇ ਉਸਦੇ ਵਿੱਚ ਕਿਸਾਨ ਵੀ ਸ਼ਾਮਿਲ ਹੋਣਗੇ। ਉਨਾਂ ਆਖਿਆ ਕਿ ਉਨਾਂ ਵੱਲੋਂ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਸਾਰੇ ਪੰਜਾਬ ਦੇ ਕਿਸਾਨਾਂ ਦੀਆਂ ਡਿਊਟੀਆਂ ਲਗਾਈਆਂ ਹਨ ਕਿ ਉਹ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਹਰ ਪਿੰਡ ਚ, ਜਾ ਕੇ ਕਿਸਾਨਾਂ ਨੂੰ ਪ੍ਰੇਰਤ ਕਰਨ,ਪ੍ਰੈਸ ਦੇ ਨਾ ਬਿਆਨ ਜਾਰੀ ਕਰਦਿਆਂ ਸੂਬਾ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਤੇ ਦਰਸਨ ਸਿੰਘ ਬੇਲੂ ਮਾਜਰਾ ਆਖਿਆ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਹੜਤਾਲ ਨੂੰ ਕਾਮਯਾਬ ਕਰਨ ਲਈ ਜਿਥੇ ਲੰਮੇ ਸਮੇ ਤੋ ਮੀਟਿੰਗਾਂ, ਜਲਸੇ, ਰੈਲੀਆਂ ਅਤੇ ਨੁੱਕੜ ਮੀਟਿੰਗਾਂ ਕਰਕੇ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਵੱਡੇ ਪੱਧਰ ਤੇ ਮੁਹਿੰਮ ਵਿੱਡੀ ਹੋਈ ਹੈ ਪਰ ਅੱਜ ਦੀ ਮੀਟਿੰਗ ਨੇ ਇਸ ਵਿਚ ਹੋਰ ਤੇਜੀ ਲਿਆਉਣੀ ਹੈ,ਪੰਜਾਬ ਦੇ ਵੱਖ ਵੱਖ ਜਿਲਿਆਂ ਤੋ ਪੁੱਜੇ ਸੁਬਾਈ ਆਗੂਆਂ ਨੇ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦੇਵੇਗੀ ਉਹਨਾਂ ਆਖਿਆ ਕਿ ਇਸ ਹੜਤਾਲ ਦੇ ਕਾਮਯਾਬ ਹੋਣ ਨਾਲ ਮਜ਼ਦੂਰ,ਮੁਲਾਜਮ ਤੇ ਕਿਸਾਨ ਮਾਰੂ ਨੀਤੀਆਂ ਨੂੰ ਠੱਲ ਪਵੇਗੀ।
Comments
Post a Comment