Skip to main content

ਐਸ.ਏ.ਐਸ.ਨਗਰ (ਮੋਹਾਲੀ) 'ਚ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ

ਐਸ.ਏ.ਐਸ.ਨਗਰ (ਮੋਹਾਲੀ) 'ਚ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਐਸ.ਏ.ਐਸ.ਨਗਰ 2 ਅਗੱਸਤ ( ਰਣਜੀਤ ਧਾਲੀਵਾਲ ) : ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ, ਹਾਦਸਿਆਂ ਨੂੰ ਰੋਕਣ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਨੇ ਸਵੇਰ ਦੇ ਭਾਰੀ ਆਵਾਜਾਈ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀ ਆਰ-7) ‘ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸਵੇਰੇ 8:00 ਵਜੇ ਤੋਂ 11:00 ਵਜੇ ਅਤੇ ਸ਼ਾਮ 5:00 ਵਜੇ ਤੋਂ 8:00 ਵਜੇ ਤੱਕ ਇਸ ਰਸਤੇ ‘ਤੇ ਭਾਰੀ ਵਾਹਨਾਂ ਦੇ ਚੱਲਣ ‘ਤੇ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਏਅਰਪੋਰਟ ਰੋਡ (ਪੀਆਰ-7) ‘ਤੇ ਅਕਸਰ ਭੀੜ-ਭੜੱਕੇ (ਪੀਕ ਆਵਰਜ਼) ਦੇ ਸਮੇਂ ਦੌਰਾਨ ਭਾਰੀ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਯਾਤਰੀਆਂ ਨੂੰ ਕਾਫ਼ੀ ਅਸੁਵਿਧਾ ਹੁੰਦੀ ਹੈ, ਅਕਸਰ ਟ੍ਰੈਫਿਕ ਰੁਕਾਵਟਾਂ ਹੁੰਦੀਆਂ ਹਨ ਅਤੇ ਸੜਕ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਮੋਹਾਲੀ, ਚੰਡੀਗੜ੍ਹ ਅਤੇ ਅੰਤਰ ਰਾਸ਼ਟਰੀ ਹਵਾਈ ਅੱਡੇ ਵਿਚਕਾਰ ਇੱਕ ਪ੍ਰਮੁੱਖ ਲਿੰਕ ਹੋਣ ਕਰਕੇ, ਇਹ ਕੋਰੀਡੋਰ ਰੋਜ਼ਾਨਾ ਭਾਰੀ ਆਵਾਜਾਈ ਦਾ ਸਾਹਮਣਾ ਕਰਦਾ ਹੈ, ਜਿਨ੍ਹਾਂ ਵਿੱਚ ਦਫਤਰ ਜਾਣ ਵਾਲ...

ਮਨਪ੍ਰੀਤ ਸਿੰਘ ਇਆਲੀ ਦੀ ਕਿਰਦਾਰਕੁਸੀ ਕਰਨ ਦੀ ਬਜਾਏ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਣ ਅਖੌਤੀ ਅਕਾਲੀ ਆਗੂ : ਝੂੰਦਾਂ

ਮਨਪ੍ਰੀਤ ਸਿੰਘ ਇਆਲੀ ਦੀ ਕਿਰਦਾਰਕੁਸੀ ਕਰਨ ਦੀ ਬਜਾਏ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਣ ਅਖੌਤੀ ਅਕਾਲੀ ਆਗੂ : ਝੂੰਦਾਂ 

ਚੰਡੀਗੜ੍ਹ 31 ਜੁਲਾਈ ( ਰਣਜੀਤ ਧਾਲੀਵਾਲ ) : ਭਰਤੀ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮਾ ਸਾਹਿਬ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੋ ਭਰਤੀ ਪ੍ਰਕਿਰਿਆ ਸ਼ੁਰੂ ਕਰਕੇ ਮੁਕੰਮਲ ਕੀਤੀ ਗਈ ਹੈ ਉਸ ਨੂੰ ਸਿੱਖ ਸੰਗਤ ਅਤੇ ਸਮੁੱਚੇ ਪੰਜਾਬੀਆਂ ਵੱਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਹੁੰਗਾਰੇ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਇਕ ਧੜੇ ਦੀ ਲੀਡਰਸ਼ਿਪ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮਾ ਸਾਹਿਬ ਤੋ ਮੁਨਕਰ ਹੈ ਉਸ ਵੱਲੋਂ ਪਹਿਲਾ ਸਿੰਘ ਸਾਹਿਬਾਨ ਨੂੰ ਅਹੁਦਿਆਂ ਤੋਂ ਲਾਂਭੇ ਕਰਕੇ ਉਹਨਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਅਤੇ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ ਅਤੇ ਬਾਕੀ ਭਰਤੀ ਕਮੇਟੀ ਦੇ ਮੈਂਬਰਾਂ ਦੀ ਕਿਰਦਾਰਕੁਸ਼ੀ ਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ। ਭਰਤੀ ਕਮੇਟੀ ਦੇ ਸਾਰੇ ਮੈਂਬਰਾਂ ਦੇ ਰਾਜਸੀ ਅਤੇ ਸਮਾਜਿਕ ਜੀਵਨ ਵਿੱਚ ਕਿਸੇ ਵੀ ਕਿਸਮ ਦਾ ਕੋਈ ਦਾਗ਼ ਨਹੀਂ ਹੈ ਅਤੇ ਇਹਨਾਂ ਕੋਝੀਆਂ ਚਾਲਾਂ ਦੇ ਰਾਹੀ ਮਨਪ੍ਰੀਤ ਸਿੰਘ ਇਆਲੀ ਜਾਂ ਬਾਕੀ ਮੈਂਬਰਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਦੀ ਪਾਲਣਾ ਕਰਨ ਤੋ ਪਿੱਛੇ ਨਹੀਂ ਹਟਾਇਆ ਜਾ ਸਕਦਾ ਅਸੀ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੀ ਲੀਡਰਸ਼ਿਪ ਨੂੰ ਕਹਿਣਾ ਚਾਹੁੰਦੇ ਹਾਂ ਕਿ ਰਾਜਨੀਤਕ ਅਤੇ ਸਮਾਜਿਕ ਪੱਧਰ ਤੇ ਇਹਨਾਂ ਨੀਵਾਂ ਜਾਣ ਦੀ ਬਜਾਏ ਪ੍ਰਧਾਨਗੀ ਤੋ ਅਸਤੀਫਾ ਦੇ ਕੇ ਅਤੇ ਆਪਣਾ ਢਾਂਚਾ ਭੰਗ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਤਾ ਜੋ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਅਨੁਸਾਰ ਪੰਥਕ ਏਕਤਾ ਦਾ ਰਾਹ ਪੱਧਰਾ ਹੋ ਸਕੇ।

Comments

Most Popular

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੰਘਰਸ਼ਾਂ ਨੂੰ ਪੈਣ ਲੱਗਿਆ ਬੂਰ

ਆਤਮਹਤਿਆ ਮਾਮਲੇ ’ਚ ਨਿਆਂ ਦੀ ਮੰਗ, ਪਰਿਵਾਰ ਨੇ ਵਿਧਾਇਕ ਰਜਨੀਸ਼ ਦਹਿਆ ਅਤੇ ਹੋਰ ਅਸਰਸ਼ালী ਲੋਕਾਂ ’ਤੇ ਲਾਏ ਗੰਭੀਰ ਇਲਜ਼ਾਮ

ਜਲ ਸਰੋਤ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਕੀਤੀਆਂ ਦੂਜੇ ਜਿਲਿਆਂ ਵਿੱਚ ਬਦਲੀਆਂ ਰੱਦ ਕੀਤੀਆਂ ਜਾਣ ਵਾਹਿਦਪੁਰੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਹੋਈ ਪ੍ਰਧਾਨ ਮੁੱਖ ਵਣਪਾਲ ਪੰਜਾਬ ਨਾਲ ਮੀਟਿੰਗ

BJP leader Hardev Singh Ubha met the Governor of Punjab

ਜੰਗਲਾਤ ਕਾਮਿਆਂ ਵਲੋਂ ਰੋਸ ਧਰਨਾ, ਅਧਿਕਾਰੀ ਦੇ ਭਰੋਸੇ ਤੋਂ ਬਾਅਦ ਕੰਮ ਸ਼ੁਰੂ

ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਹੋਏ ਆਗੂਆਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਲੈਂਡ ਪੁਲਿੰਗ ਸਕੀਮ ਕਿਸਾਨ ਵਿਰੋਧੀ : ਕਾਮਰੇਡ ਬੰਤ ਬਰਾੜ

ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਚਾਰ ਮਤੇ ਪਾਸ

ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਦੀ ਸਰਬ ਪਾਰਟੀ ਮੀਟਿੰਗ ਲਈ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਪੱਤਰ ਭੇਜਿਆ

9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਭਰਵੀਂ ਹਮਾਇਤ ਕਰਨਗੇ ਕਿਸਾਨ