ਸਕੂਲ ਆਟੋ ਚਾਲਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਾਜਪਾ ਪ੍ਰਧਾਨ ਵਲੋਂ ਵਿਭਾਗੀ ਅਧਿਕਾਰੀਆਂ ਨਾਲ ਮੁਲਾਕਾਤ
ਚੰਡੀਗੜ੍ਹ 30 ਜੁਲਾਈ ( ਰਣਜੀਤ ਧਾਲੀਵਾਲ ) : ਸਕੂਲ ਆਟੋ ਚਾਲਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਦੇਸ਼ ਪ੍ਰਧਾਨ ਜਿਤਿੰਦਰ ਪਾਲ ਮਲਹੋਤਰਾ ਨੇ ਸੰਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਤਾਰ ਵਿਚ ਗੱਲਬਾਤ ਕੀਤੀ ਅਤੇ ਆਟੋ ਚਾਲਕਾਂ ਦੇ ਮੁੱਦੇ ਉਨ੍ਹਾਂ ਦੇ ਧਿਆਨ ਵਿਚ ਲਾਏ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਆਟੋ ਚਾਲਕਾਂ ਨੂੰ ਬੇਵਜ੍ਹਾ ਚਾਲਾਨ, ਗੈਰ-ਜ਼ਰੂਰੀ ਜਾਂਚਾਂ ਅਤੇ ਪ੍ਰਸ਼ਾਸਨਿਕ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਉੱਤੇ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਆਰਥਿਕ ਨਹੀਂ, ਸਗੋਂ ਇੱਕ ਸਮਾਜਿਕ ਮੁੱਦਾ ਵੀ ਹੈ ਕਿਉਂਕਿ ਇਹ ਆਟੋ ਚਾਲਕ ਸਾਡੇ ਸਮਾਜ ਦੇ ਨੌਜਵਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਮੇਂ ਸਿਰ ਆਵਾਜਾਈ ਯਕੀਨੀ ਬਣਾਉਂਦੇ ਹਨ। ਵਿਭਾਗੀ ਅਧਿਕਾਰੀਆਂ ਨੇ ਭਾਜਪਾ ਪ੍ਰਧਾਨ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਬੇਵਜ੍ਹਾ ਚਾਲਾਨਾਂ 'ਤੇ ਤੁਰੰਤ ਰੋਕ ਲਾਈ ਜਾਵੇਗੀ। ਇਸ ਦੇ ਨਾਲ ਹੀ ਸਕੂਲ ਆਟੋ ਚਾਲਕਾਂ ਲਈ ਇੱਕ ਨਵੀਨ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੇ ਕੰਮ ਵਿਚ ਕੋਈ ਵਿਘਨ ਨਾ ਆਵੇ ਅਤੇ ਉਹ ਆਪਣੀ ਰੋਜ਼ਾਨਾ ਦੀ ਸਰਗਰਮੀ ਸੁਚਾਰੂ ਢੰਗ ਨਾਲ ਜਾਰੀ ਰੱਖ ਸਕਣ। ਇਹ ਨੀਤੀ ਸਾਰੇ ਸਾਂਝੇਦਾਰਾਂ ਦੀ ਸਲਾਹ ਨਾਲ ਬਣਾਈ ਜਾਵੇਗੀ। ਇਸ ਠੋਸ ਪੈਲ ਉੱਤੇ ਆਟੋ ਚਾਲਕਾਂ ਵੱਲੋਂ ਭਾਰੀ ਸੰਤੁਸ਼ਟੀ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ। ਆਟੋ ਯੂਨੀਅਨ ਦੇ ਨੁਮਾਇੰਦਿਆਂ ਨੇ ਭਾਜਪਾ ਪ੍ਰਧਾਨ ਜਿਤਿੰਦਰ ਪਾਲ ਮਲਹੋਤਰਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਜਪਾ ਹਮੇਸ਼ਾ ਜਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਆਈ ਹੈ। ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਭੂਪਿੰਦਰ ਸੈਨੀ, ਪ੍ਰਦੇਸ਼ ਮਹਾਮੰਤਰੀ ਰਾਮ ਸ਼ੁਕਲਾ ਅਤੇ ਮੰਡਲ ਪ੍ਰਧਾਨ ਸਤੀਸ਼ ਸ਼ੁਕਲਾ ਹਾਜ਼ਰ ਸਨ। ਆਟੋ ਯੂਨੀਅਨ ਵੱਲੋਂ ਪ੍ਰਧਾਨ ਰਾਜੇਸ਼ ਕੁਮਾਰ ਪਾਸਵਾਨ, ਅਮਰਜੀਤ ਸਿੰਘ, ਹਰਦੇਵ ਸਿੰਘ, ਅਮ੍ਰਿਤਪਾਲ ਸਿੰਘ, ਨਰੇਂਦਰ ਸਿੰਘ ਅਤੇ ਭੋਲਾ ਵੀ ਮੌਜੂਦ ਰਹੇ। ਇਹ ਪਹਿਲ ਇੱਕ ਵਾਰ ਫਿਰ ਸਾਬਤ ਕਰਦੀ ਹੈ ਕਿ ਭਾਰਤੀ ਜਨਤਾ ਪਾਰਟੀ ਹਰ ਵਰਗ ਦੀ ਚਿੰਤਾ ਕਰਦੀ ਹੈ ਅਤੇ ਲੋਕ-ਸੰਬੰਧੀ ਮੁੱਦਿਆਂ ਦੇ ਨਿਪਟਾਰੇ ਲਈ ਵਚਨਬੱਧ ਹੈ।
Comments
Post a Comment