ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੰਘਰਸ਼ਾਂ ਨੂੰ ਪੈਣ ਲੱਗਿਆ ਬੂਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਚੇ ਕਾਮਿਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ 17 ਜੁਲਾਈ ਨੂੰ ਟੈਗੋਰ ਥੀਏਟਰ, ਸੈਕਟਰ-18 ਚੰਡੀਗੜ੍ਹ ਵਿਖੇ ਬੁਲਾਏ
ਚੰਡੀਗੜ੍ਹ 15 ਜੁਲਾਈ ( ਰਣਜੀਤ ਧਾਲੀਵਾਲ ) : ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ 1406-22 ਬੀ ਚੰਡੀਗੜ੍ਹ ਨਾਲ ਸੰਬਧਤ ਜੰਗਲਾਤ ਦੇ ਫੀਲਡ ਕਾਮਿਆਂ ਦੀ ਇਕੋ-ਇਕ ਸਿਰਮੌੌਰ ਸੰਘਰਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਅਤੇ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕਾਮਿਆ ਦੀਆ ਮੰਗਾਂ ਸਬੰਧੀ ਵਣ ਮੰਤਰੀ ਅਤੇ ਵਿੱਤ ਮੰਤਰੀ ਨਾਲ ਅਨੇਕਾਂ ਮੀਟਿੰਗਾਂ ਹੋਣ ਦੇ ਬਾਵਜੂਦ ਇਕ ਵੀ ਮੰਗ ਦਾ ਹੱਲ ਨਹੀ ਹੋਈਆ, ਸੂਬਾ ਚੇਅਰਮੈਨ ਵਿਰਸਾ ਸਿੰਘ ਚਹਿਲ, ਵਿਤ ਸਕੱਤਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਗੁਰਦਾਸਪੁਰ, ਬਲਵੀਰ ਸਿੰਘ ਤਰਨਤਾਰਨ ਅਤੇ ਸੇਰ ਸਿੰਘ ਸਰਹਿੰਦ ਨੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕਾਮਿਆ ਦਾ ਮੈਡੀਕਲ ਤੇ ਪੁਲਸ ਵੈਰੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਰੈਗੂਲਰ ਕਰਨ ਵਿੱਚ ਪੰਜਾਬ ਸਰਕਾਰ ਵਲੋ ਆਨਾਕਾਨੀ ਕੀਤੀ ਜਾ ਰਹੀ ਹੈ ਤੇ ਨਾ ਪਿਛਲੇ ਕਈ ਮਹੀਨਿਆਂ ਤੋਂ ਫੀਲਡ ਕਾਮਿਆ ਨੂੰ ਤਨਖਾਹਾਂ ਵੀ ਨਹੀ ਦਿੱਤੀਆਂ ਗਈਆਂ ਹਨ। ਜਿਸ ਕਾਰਨ ਕਾਮਿਆ ਵਿੱਚ ਭਾਰੀ ਰੋਸ ਬੇਚੈਨੀ ਪਾਈ ਜਾ ਰਹੀ ਹੈ ਇਸ ਲਈ ਜਥੇਬੰਦੀ ਨੇ ਫੈਸਲਾ ਕੀਤਾ ਕਿ 14 ਜੁਲਾਈ ਤੋ 18 ਜੁਲਾਈ ਤੱਕ ਪੰਜਾਬ ਦੇ ਸਮੂਹ ਵਣ ਮੰਡਲ ਦਫਤਰਾਂ ਅੱਗੇ ਧਰਨੇ ਦੇਣ ਉਪਰੰਤ ਹੁਣ ਇਨ੍ਹਾਂ ਧਰਨਿਆਂ ਨੂੰ ਬੂਰ ਲੱਗ ਗਿਆ, ਕਿਉਂਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਚੇ ਕਾਮਿਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ 17 ਜੁਲਾਈ ਨੂੰ ਟੈਗੋਰ ਥੀਏਟਰ, ਸੈਕਟਰ-18 ਚੰਡੀਗੜ੍ਹ ਵਿਖੇ ਸੱਦਿਆ ਗਿਆ ਹੈ। ਸਤਨਾਮ ਸਿੰਘ ਸੰਗਤੀਵਾਲਾ, ਰਵੀ ਕਾਂਤ ਰੋਪੜ, ਬੱਬੂ ਮਾਨਸਾ, ਕੇਵਲ ਗੜਸ਼ੰਕਰ, ਮਲਕੀਤ ਮੁਕਤਸਰ ਨੇ ਕਿਹਾ ਕਿ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਉਦੋਂ ਤੱਕ ਸੰਘਰਸ਼ ਦੇ ਮੈਦਾਨ ਵਿੱਚ ਖੜੀ ਰਹੇਗੀ ਜਦੋਂ ਤੱਕ ਪੰਜਾਬ ਦੀ ਸੂਚੀ ਵਿੱਚ 10 ਸਾਲ ਦੀ ਸਰਵਿਸ ਕਰਦਾ ਇਕ ਇਕ ਕਾਮਾ ਪੱਕਾ ਨਹੀਂ ਹੋ ਜਾਂਦਾ ਜੰਥੇਬੰਦੀ ਉਸ ਸਮੇ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Comments
Post a Comment