Skip to main content

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ 17ਵੀਂ ਬਰਸੀ ’ਤੇ ਭਰਪੂਰ ਸ਼ਰਧਾਂਜਲੀਆਂ, ਧਰਮ ਨਿਰਪੱਖ ਸਿਆਸਤ ’ਚ ਪਾਏ ਯੋਗਦਾਨ ਤੋਂ ਸੇਧ ਲੈਣ ਦਾ ਪ੍ਰਣ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ 17ਵੀਂ ਬਰਸੀ ’ਤੇ ਭਰਪੂਰ ਸ਼ਰਧਾਂਜਲੀਆਂ, ਧਰਮ ਨਿਰਪੱਖ ਸਿਆਸਤ ’ਚ ਪਾਏ ਯੋਗਦਾਨ ਤੋਂ ਸੇਧ ਲੈਣ ਦਾ ਪ੍ਰਣ ਕਾਮਰੇਡ ਸੁਰਜੀਤ ਨੇ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਗੱਲ ਕੀਤੀ : ਕਾਮਰੇਡ ਮੁਹੰਮਦ ਯੂਸਫ਼ ਤਾਰੀਗਾਮੀ  ਕਾਮਰੇਡ ਸੁਰਜੀਤ ਦੇ ਪੂਰਨਿਆਂ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ : ਕਾਮਰੇਡ ਸੇਖੋਂ ਚੰਡੀਗੜ੍ਹ 1 ਅਗੱਸਤ ( ਰਣਜੀਤ ਧਾਲੀਵਾਲ ) : ਕੌਮਾਂਤਰੀ ਪੱਧਰ ’ਤੇ ਪ੍ਰਸਿੱਧ ਸੀਪੀਆਈ (ਐਮ) ਦੇ ਲੰਮਾ ਸਮਾਂ ਜਨਰਲ ਸਕੱਤਰ ਰਹੇ ਅਤੇ ਬਾਬਾ ਸੋਹਣ ਸਿੰਘ ਭਕਨਾ ਭਵਨ ਟਰੱਸਟ ਤੇ ‘ਦੇਸ਼ ਸੇਵਕ’ ਦੇ ਸੰਸਥਾਪਕ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 17ਵੀਂ ਬਰਸੀ ਸਥਾਨਕ ਸੈਕਟਰ 29-ਡੀ ਦੇ ਬਾਬਾ ਸੋਹਣ ਸਿੰਘ ਭਕਨਾ ਭਵਨ ਵਿਖੇ ਮਨਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਬਾਬਾ ਸੋਹਣ ਸਿੰਘ ਭਕਨਾ ਟਰੱਸਟ ਦੇ ਮੈਂਬਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਤੇ ਕਾਮਰੇਡ ਗੁਰਦਰਸ਼ਨ ਸਿੰਘ ਖ਼ਾਸਪੁਰ ਨੇ ਕੀਤੀ ਤੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਭੂਪ ਚੰਦ ਚੰਨੋ ਨੇ ਨਿਭਾਈ। ਪ੍ਰਧਾਨਗੀ ਮੰਡਲ ’ਚ ਸੀਪੀਆਈ (ਐਮ) ਦੇ ਕੇਂਦਰੀ ਕਮੇਟੀ ਮੈਂਬਰ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਦੇ ਮੈਂਬਰ ਕਾਮਰੇਡ ਮੁਹੰਮਦ ਯੂਸਫ਼ ਤਾਰੀਗਾਮੀ, ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਗੁਰਨੇਕ ਸਿੰਘ ਭੱਜਲ, ਕਾਮਰੇਡ ਸਵਰਨ ਸਿੰਘ ਦਲਿਓ, ਸੁਖਪ੍ਰੀਤ ਸਿੰਘ ਜੌਹਲ, ਅਬ...

ਸ਼੍ਰੋਮਣੀ ਅਕਾਲੀ ਦਲ ਕੇਜਰੀਵਾਲ ਦੀ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ ਰੋਸ ਮੁਹਿੰਮ ਹੋਰ ਤੇਜ਼ ਕਰੇਗਾ

ਸ਼੍ਰੋਮਣੀ ਅਕਾਲੀ ਦਲ ਕੇਜਰੀਵਾਲ ਦੀ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ ਰੋਸ ਮੁਹਿੰਮ ਹੋਰ ਤੇਜ਼ ਕਰੇਗਾ

ਸੁਖਬੀਰ ਸਿੰਘ ਬਾਦਲ ਨੇ ’ਮਾਣ ਅਕਾਲੀ ਹੋਣ ’ਤੇ’ ਮੁਹਿੰਮ ਦੀ ਕੀਤੀ ਸ਼ੁਰੂਆਤ, ਵਰਕਰਾਂ ਦੇ ਵਾਹਨਾਂ ’ਤੇ ਲਗਾਏ ਸਟਿੱਕਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ’ਚ ਬੇਅਦਬੀ ਲਈ ਪੰਜਾਬ ਸਰਕਾਰ ਮੁਆਫੀ ਮੰਗੇ; ਪਾਰਟੀ ਦੀ ਕੋਰ ਕਮੇਟੀ ਨੇ ਕੀਤੀ ਮੰਗ

ਚੰਡੀਗੜ੍ਹ 29 ਜੁਲਾਈ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਕੇਜਰੀਵਾਲ ਦੀ ’ਜ਼ਮੀਨ ਹੜੱਪ ਕਰਨ ਦੀ ਸਕੀਮ’ ਵਿਰੁੱਧ ਆਪਣੀ ਮੁਹਿੰਮ ਹੋਰ ਤੇਜ਼ ਕਰੇਗਾ ਅਤੇ ਜਦੋਂ ਤੱਕ ਸਰਕਾਰ ਕਿਸਾਨਾਂ ਤੇ ਹੋਰ ਜ਼ਮੀਨ ਮਾਲਕਾਂ ਨਾਲ ਇਕ ਵੱਡੇ ਧੋਖੇ ਨੂੰ ਵਾਪਸ ਨਹੀਂ ਲੈਂਦੀ, ਇਹ ਮੁਹਿੰਮ ਜਾਰੀ ਰਹੇਗੀ। ਇਸ ਸੰਬੰਧੀ ਮਤਾ ਪਾਰਟੀ ਦੀ ਕੋਰ ਕਮੇਟੀ ਦੀ ਅੱਜ ਦੁਪਹਿਰ ਹੋਈ ਮੀਟਿੰਗ ਵਿਚ ਪਾਸ ਕੀਤਾ ਗਿਆ। ਮਤੇ ਵਿਚ ਐਲਾਨ ਕੀਤਾ ਗਿਆ ਕਿ ਹੋਰਨਾਂ ਤੋਂ ਇਲਾਵਾ ਅਗਲਾ ਰੋਸ ਧਰਨਾ 4 ਅਗਸਤ ਨੂੰ ਬਠਿੰਡਾ ਅਤੇ 11 ਅਗਸਤ ਨੂੰ ਪਟਿਆਲਾ ਵਿਚ ਦਿੱਤਾ ਜਾਵੇਗਾ ਜਿਸ ਮਗਰੋਂ ਅਜਿਹੇ ਰੋਸ ਧਰਨੇ ਹੋਰ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾਣਗੇ। ਇਹ ਫੈਸਲੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਦੀ ਦੁਪਹਿਰ ਨੂੰ ਹੋਈ ਮੀਟਿੰਗ ਵਿਚ ਲਏ ਗਏ ਜਿਸ ਵਿਚ ਰਾਜ ਸਰਕਾਰ ਵੱਲੋਂ ਜ਼ਮੀਨ ਦੀ ਲੁੱਟ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਇਸਦੇ ਵਿਰੋਧ ਦੀ ਰੂਪ ਰੇਖਾ ਤੈਅ ਕੀਤੀ ਗਈ। ਤਿੰਨਾਂ ਮੀਟਿੰਗਾਂ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਕੋਰ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਗਡਗੱਜ ਦੇ ਜੀਜਾ ਗੁਰਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਬਾਦਲ ਨੇ ਜਥੇਦਾਰ ਸਾਹਿਬ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਆਪਣੇ ਤੇ ਪਾਰਟੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਵਾਸਤੇ ਅਰਦਾਸ ਕੀਤੀ। ਮੀਟਿੰਗ ਵਿਚ ਮਹਾਨ ਪੰਜਾਬੀ ਮੈਰਾਥਨ ਦੌੜਾਕ ਫੌਜਾ ਸਿੰਘ ਦੇ ਸਦੀਵੀਂ ਵਿਛੋੜੇ ’ਤੇ ਵੀ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਪਹਿਲਾਂ ਸਵੇਰ ਵੇਲੇ ਬਾਦਲ ਨੇ ਸੂਬੇ ਭਰ ਵਿਚ ’ਮੈਨੂੰ ਮਾਣ ਅਕਾਲੀ ਹੋਣ ’ਤੇ’ ਰਾਜ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਿਸ ਦੌਰਾਨ ਪਾਰਟੀ ਵਰਕਰਾਂ ਨੇ ਜੈਕਾਰਿਆਂ ਨਾਲ ਅਸਮਾਨ ਗੂੰਜਣ ਲਗਾ ਦਿੱਤਾ। ਬਾਦਲ ਨੇ ਪਾਰਟੀ ਵਰਕਰਾਂ ਦੇ ਵਾਹਨਾਂ ਵਾਸਤੇ ਸਟਿੱਕਰ ਵੀ ਜਾਰੀ ਕੀਤੇ ਤੇ ਵਰਕਰਾਂ ਤੇ ਪਾਰਟੀ ਸਮਰਥਕਾਂ ਵੱਲੋਂ ਘਰਾਂ ’ਤੇ ਲਗਾਏ ਜਾਣ ਵਾਲੇ ਝੰਡੇ ਵੀ ਜਾਰੀ ਕੀਤੇ। ਬਾਦਲ ਨੇ ਦੱਸਿਆ ਕਿ ਇਹ ਮੁਹਿੰਮ ਅਕਾਲੀ ਦਲ ਦੇ ਉਭਾਰ ਵਿਰੁੱਧ ਸਾਜ਼ਿਸ਼ਾਂ ਨੂੰ ਬੇਨਕਾਬ ਕਰੇਗੀ ਅਤੇ ਹਰ ਘਰ ਤੇ ਹਰ ਪਿੰਡ, ਕਸਬੇ ਤੇ ਸ਼ਹਿਰ ਵਿਚ ਅਕਾਲੀ ਦਲ ਦਾ ਉਭਾਰ ਨਜ਼ਰ ਆਵੇਗਾ। ਤਿੰਨਾਂ ਮੀਟਿੰਗਾਂ ਵਿਚ ਮੈਂਬਰਾਂ ਨੇ ਵਿਰੋਧੀ ਧਿਰਾਂ ਖਾਸ ਤੌਰ ’ਤੇ ਅਕਾਲੀ ਦਲ ਦੇ ਆਗੂਆਂ ਖਿਲਾਫ ਬਦਲਾਖੋਰੀ ਅਤੇ ਦਮਨਕਾਰੀ ਨੀਤੀਆਂ ਅਪਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਇਕਜੁੱਟ ਹੋ ਕੇ ਕਿਹਾ ਕਿ ਅਸੀਂ ਆਪਣੀ ਪੂਰੀ ਤਾਕਤ ਨਾਲ ਹਰ ਪੱਧਰ ’ਤੇ ਇਸ ਦਮਨਕਾਰੀ ਨੀਤੀ ਦਾ ਵਿਰੋਧ ਕਰਾਂਗੇ। ਮੈਂਬਰਾਂ ਨੇ ਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਜੈਪੁਰ ਵਿਚ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਵੀ ਸਖ਼ਤ ਨਿਖੇਧੀ ਕੀਤੀ। ਪਾਰਟੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਵਿਸ਼ਵ ਵਿਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਯਾਦ ਰਹੇ ਕਿ ਬਾਦਲ ਨੇ ਬੀਤੇ ਕੱਲ੍ਹ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਦੇਸ਼ ਭਰ ਵਿਚ ਸਿੱਖਾਂ ਨਾਲ ਵਿਤਕਰੇ ਵਾਲੀਆਂ ਦੁਖਦਾਈ ਘਟਨਾਵਾਂ ਰੋਕਣ ਵਾਸਤੇ ਉਹਨਾਂ ਦਾ ਨਿੱਜੀ ਦਖਲ ਮੰਗਿਆ ਸੀ। ਕੋਰ ਕਮੇਟੀ ਦੀ ਮੀਟਿੰਗ ਦੇ ਮਤੇ ਵਿਚ ਕਿਹਾ ਗਿਆ ਕਿ ਭਾਰਤ ਦੇ ਸੰਵਿਧਾਨ ਤਹਿਤ ਸਿੱਖਾਂ ਨੂੰ ਮਿਲੇ ਅਧਿਕਾਰਾਂ ਦੀ ਸ਼ਰ੍ਹੇਆਮ ਉਲੰਘਣਾ ਹੋ ਰਹੀ ਹੈ ਜੋ ਤੁਰੰਤ ਬੰਦ ਹੋਣੀ ਚਾਹੀਦੀ ਹੈ। ਮੀਟਿੰਗ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਮੇਤ ਹੋਰ ਪਵਿੱਤਰ ਧਾਰਮਿਕ ਤੇ ਇਤਿਹਾਸਕ ਪ੍ਰੋਗਰਾਮਾਂ ਅਤੇ 9 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ’ਤੇ ਇਤਿਹਾਸ ਕਾਨਫਰੰਸ ਕਰਨ ਲਈ ਰੂਪ ਰੇਖਾ ਉਲੀਕੀ ਗਈ। ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖਾਸ ਤੌਰ ’ਤੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਨਗਰ ਵਿਚ ਹੋਏ ਪ੍ਰੋਗਰਾਮ ਵਿਚ ਹੋਈ ਬੇਅਦਬੀ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਨੇ ਤਾਂ ਘਟਨਾ ’ਤੇ ਅਫਸੋਸ ਵੀ ਜ਼ਾਹਰ ਨਹੀਂ ਕੀਤਾ ਅਤੇ ਆਪਣੀ ਸਰਕਾਰ ਵੱਲੋਂ ਕਰਵਾਏ ਇਸ ਬੇਅਦਬੀ ਵਾਲੇ ਪ੍ਰੋਗਰਾਮ ਲਈ ਮੁਆਫੀ ਵੀ ਨਹੀਂ ਮੰਗੀ। ਉਹਨਾਂ ਦੱਸਿਆ ਕਿ ਅਕਾਲੀ ਦਲ 20 ਅਗਸਤ ਨੂੰ ਆਪਣੇ ਮਰਹੂਮ ਪ੍ਰਧਾਨ ਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੇ ਮਸੀਹਾ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵਾਂ ਸ਼ਹੀਦੀ ਦਿਹਾੜਾ ਮਨਾਵੇਗਾ। ਪਾਰਟੀ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸਨਮਾਨ ਵਿਚ ਈਸੜੂ ਵਿਖੇ ਸਾਲਾਨਾ ਕਾਨਫਰੰਸ ਆਯੋਜਿਤ ਕਰੇਗੀ।

Comments

Most Popular

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੰਘਰਸ਼ਾਂ ਨੂੰ ਪੈਣ ਲੱਗਿਆ ਬੂਰ

ਆਤਮਹਤਿਆ ਮਾਮਲੇ ’ਚ ਨਿਆਂ ਦੀ ਮੰਗ, ਪਰਿਵਾਰ ਨੇ ਵਿਧਾਇਕ ਰਜਨੀਸ਼ ਦਹਿਆ ਅਤੇ ਹੋਰ ਅਸਰਸ਼ালী ਲੋਕਾਂ ’ਤੇ ਲਾਏ ਗੰਭੀਰ ਇਲਜ਼ਾਮ

ਜਲ ਸਰੋਤ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਕੀਤੀਆਂ ਦੂਜੇ ਜਿਲਿਆਂ ਵਿੱਚ ਬਦਲੀਆਂ ਰੱਦ ਕੀਤੀਆਂ ਜਾਣ ਵਾਹਿਦਪੁਰੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਹੋਈ ਪ੍ਰਧਾਨ ਮੁੱਖ ਵਣਪਾਲ ਪੰਜਾਬ ਨਾਲ ਮੀਟਿੰਗ

BJP leader Hardev Singh Ubha met the Governor of Punjab

ਜੰਗਲਾਤ ਕਾਮਿਆਂ ਵਲੋਂ ਰੋਸ ਧਰਨਾ, ਅਧਿਕਾਰੀ ਦੇ ਭਰੋਸੇ ਤੋਂ ਬਾਅਦ ਕੰਮ ਸ਼ੁਰੂ

ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਹੋਏ ਆਗੂਆਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਲੈਂਡ ਪੁਲਿੰਗ ਸਕੀਮ ਕਿਸਾਨ ਵਿਰੋਧੀ : ਕਾਮਰੇਡ ਬੰਤ ਬਰਾੜ

ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਚਾਰ ਮਤੇ ਪਾਸ

ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਦੀ ਸਰਬ ਪਾਰਟੀ ਮੀਟਿੰਗ ਲਈ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਪੱਤਰ ਭੇਜਿਆ

9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਭਰਵੀਂ ਹਮਾਇਤ ਕਰਨਗੇ ਕਿਸਾਨ