Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਸੁਖਬੀਰ ਸਿੰਘ ਬਾਦਲ ਨੇ ’ਲਹਿੰਦੇ’ ਤੇ ’ਚੜ੍ਹਦੇ’ ਪੰਜਾਬ ਦੇ ਲੋਕਾਂ ਦੀਆਂ ਮੁਸੀਬਤਾਂ ਦੇ ਖ਼ਾਤਮੇ ਲਈ ਸੰਗਤ ਨਾਲ ਰਲ ਕੇ ਕੀਤੀ ਅਰਦਾਸ

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਰਜੀਹ ’ਤੇ ਸਫਾਈ ਕਰਵਾਉਣ ’ਤੇ ਪਾਕਿਸਤਾਨ ਸਰਕਾਰ ਦਾ ਕੀਤਾ ਧੰਨਵਾਦ, ਸੰਗਤ ਦੇ ਦਰਸ਼ਨਾਂ ਵਾਸਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਇੰਡਸਟਰੀ ਐਸੋਸੀਏਸ਼ਨਾਂ ਤੇ ਸ਼ਹਿਰੀ ਲੋਕਾਂ ਨੂੰ ਪਿੰਡਾਂ ਵਾਲੇ ਭਰਾਵਾਂ ਦੀ ਮਦਦ ਵਾਸਤੇ ਅੱਗੇ ਆਉਣ ਦੀ ਕੀਤੀ ਅਪੀਲ

ਹੜ੍ਹ ਮਾਰੇ ਲੋਕਾਂ ਨੂੰ 150 ਟਰਾਲੀਆਂ ਰਾਸ਼ਨ ਤੇ ਜ਼ਰੂਰੀ ਵਸਤਾਂ ਕੀਤੀਆਂ ਪ੍ਰਦਾਨ

ਕਰਤਾਰਪੁਰ ਸਾਹਿਬ ਲਾਂਘਾ (ਗੁਰਦਾਸਪੁਰ)/ਚੰਡੀਗੜ੍ਹ 31 ਅਗਸਤ ( ਰਣਜੀਤ ਧਾਲੀਵਾਲ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਗਤਾਂ ਨਾਲ ਰਲ ਕੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ’ਲਹਿੰਦੇ’ ਅਤੇ ’ਚੜ੍ਹਦੇ’ ਪੰਜਾਬ ਦੇ ਲੋਕ ਦੀਆਂ ਮੁਸ਼ਕਿਲਾਂ ਖ਼ਤਮ ਹੋਣ ਜੋ ਕਿ ਭਾਰੀ ਹੜ੍ਹਾਂ ਦੀ ਮਾਰ ਹੇਠ ਹਨ ਤੇ ਹੜ੍ਹਾਂ ਕਾਰਨ ਹਜ਼ਾਰਾਂ-ਲੱਖਾਂ ਲੋਕ ਪ੍ਰਭਾਵਤ ਹੋਏ ਹਨ। ਇਹ ਅਰਦਾਸ ਜੋ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਵੇਸ਼ ਦੁਆਰ ’ਤੇ ਕੀਤੀ ਗਈ, ਵਿਚ ਅਕਾਲ ਪੁਰਖ ਅੱਗੇ ਇਹ ਵੀ ਬੇਨਤੀ ਜੋਧੜੀ ਕੀਤੀ ਗਈ ਕਿ ਭਾਰੀ ਮੀਂਹ ਰੋਕ ਜਾਣ ਜਿਸ ਨਾਲ ਸਰਹੱਦ ਦੇ ਦੋਵੇਂ ਪਾਸੇ ਲੱਖਾਂ ਏਕੜ ਜ਼ਮੀਨ ਪਾਣੀ ਦੀ ਮਾਰ ਹੇਠ ਆਈ ਹੋਈ ਹੈ। ਉਹਨਾਂ ਨੇ ਅਕਾਲ ਪੁਰਖ ਅੱਗੇ ਇਹ ਵੀ ਅਰਦਾਸ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਦੀ ਵੀ ਬਖਸ਼ਿਸ਼ ਕਰਨ। ਇਸ ’ਅਰਦਾਸ’ ਵਿਚ ਹੜ੍ਹ ਮਾਰੇ ਪਿੰਡਾਂ ਦੇ ਸੈਂਕੜੇ ਲੋਕ ਅਤੇ ਅਕਾਲੀ ਆਗੂ ਤੇ ਵਰਕਰ ਵੀ ਸ਼ਾਮਲ ਹੋਏ। ਸਰਦਾਰ ਬਾਦਲ ਨੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਵੀ ਕੀਤਾ ਜਿਸਨੇ ਪਹਿਲ ਦੇ ਆਧਾਰ ’ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਸਫਾਈ ਕਰਵਾਈ ਜੋ ਕਿ ਹੜ੍ਹਾਂ ਦੇ ਪਾਣੀ ਵਿਚ ਘਿਰ ਗਿਆ ਸੀ। ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਪੰਜਾਬ ਤੇ ਹੋਰ ਭਾਗਾਂ ਤੋਂ ਸੰਗਤਾਂ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਗੁਰੂ ਘਰ ਦੀ ਸਫਾਈ ਦੀ ਸੇਵਾ ਵਿਚ ਭਾਗ ਲੈ ਸਕਣ। ਅਕਾਲੀ ਦਲ ਦੇ ਪ੍ਰਧਾਨ ਜੋ ਗੁਰਦਾਸਪੁਰ, ਡੇਰਾ ਬਾਬਾ ਨਾਨਕ ਤੇ ਸ੍ਰੀ ਹਰਿਗੋਬਿੰਦਪੁਰ ਦੇ ਹੜ੍ਹ ਮਾਰੇ ਇਲਾਕਿਆਂ ਦੇ ਦੌਰੇ ਦੌਰਾਨ ਲਾਂਘੇ ਵਿਖੇ ਪਹੁੰਚੇ, ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕ ਵੱਡੀਆਂ ਮੁਸ਼ਕਿਲਾਂ ਵਿਚ ਹਨ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸਮੇਂ ਸਿਰ ਹੜ੍ਹ ਰੋਕੂ ਕਦਮ ਚੁੱਕਣ ਵਿਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਲੱਖਾਂ ਲੋਕ ਹੜ੍ਹਾਂ ਦੇ ਪਾਣੀ ਵਿਚ ਘਿਰ ਗਏ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਆਪ ਸਰਕਾਰ ਮਾਧੋਪੁਰ ਬੰਨ (ਬੈਰਜ) ਦੀ ਮਜ਼ਬੂਤੀ ਵਾਸਤੇ ਪੈਸੇ ਜਾਰੀ ਕਰਨ ਵਿਚ ਨਾਕਾਮ ਰਹੀ ਜਿਸ ਕਾਰਨ ਉਸਦੇ ਗੇਟ ਟੁੱਟ ਗਏ ਤੇ ਹੜ੍ਹਾਂ ਦੀ ਮਾਰ ਵੱਧ ਗਈ। ਸੁਖਬੀਰ ਸਿੰਘ ਬਾਦਲ ਨੇ ਇੰਡਸਟਰੀ ਐਸੋਸੀਏਸ਼ਨਾਂ ਤੇ ਸ਼ਹਿਰੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋੜ ਵੇਲੇ ਪਿੰਡਾਂ ਵਾਲੇ ਭਰਾਵਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਅੱਜ ਅੰਨਦਾਤਾ ਮੁਸ਼ਕਿਲ ਵਿਚ ਹੈ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੀ ਮਦਦ ਵਿਚ ਨਿੱਤਰੀਏ। ਉਹਨਾਂ ਨੇ ਹਰੇਕ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਇਸ ਵਾਸਤੇ ਸ੍ਰੀ ਦਰਬਾਰ ਸਾਹਿਬ ਵਿਖੇ ਦਸਵੰਧ ਦਿੱਤਾ ਜਾ ਸਕਦਾ ਹੈ ਜਿਥੋਂ ਉਹ ਮੈਡੀਕਲ ਸਹਾਇਤਾ ਦੇ ਨਾਲ-ਨਾਲ ਦੁਧਾਰੂ ਪਸ਼ੂਆਂ ਦੀ ਮੌਤ ਹੋਣ ’ਤੇ ਬਿਮਾਰੀ ਫੈਲਣ ਤੋਂ ਰੋਕਣ ਅਤੇ ਰਾਹਤ ਕਾਰਜਾਂ ਵਾਸਤੇ ਭਾਰੀ ਕਿਸ਼ਤੀਆਂ ਲੈਣ ਵਾਸਤੇ ਖਰਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਵਾਸਤੇ ਲਾਜ਼ਮੀ ਹੈ ਕਿਉਂਕਿ ਸਰਕਾਰ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੀ ਹੈ। ਉਹਨਾਂ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲੰਗਰ ਅਤੇ ਮੈਡੀਕਲ ਕੈਂਪ ਲਗਾਉਣ ’ਤੇ ਸ਼੍ਰੋਮਣੀ ਕਮੇਟੀ ਦੀ ਸ਼ਲਾਘਾ ਵੀ ਕੀਤੀ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਭਾਰੀ ਬਰਸਾਤ ਵਿਚ ਵੀ ਪਿੰਡਾਂ ਦਾ ਦੌਰਾ ਕੀਤਾ, ਦਾ ਹਰ ਪਿੰਡ ਵਿਚ ਲੋਕਾਂ ਦੇ ਨਿੱਘਾ ਸਵਾਗਤ ਕੀਤਾ ਤੇ ਸਥਾਨਕ ਲੋਕ ਉਹਨਾਂ ਨੂੰ ਮਿਲਣ ਲਈ ਵੱਡੀ ਗਿਣਤੀ ਵਿਚ ਅੱਗੇ ਆਏ ਅਤੇ ਉਹਨਾਂ ਅਫਸੋਸ ਕੀਤਾ ਕਿ ਆਪ ਸਰਕਾਰ ਤੋਂ ਕੋਈ ਵੀ ਉਹਨਾਂ ਦੀ ਮਦਦ ਵਾਸਤੇ ਅੱਗੇ ਨਹੀਂ ਆਇਆ। ਲੋਕਾਂ ਨੇ ਦੱਸਿਆ ਕਿ ਜਾਂ ਤਾਂ ਸਰਕਾਰੀ ਅਧਿਕਾਰੀ ਹੜ੍ਹ ਪ੍ਰਭਾਵਤ ਪਿੰਡਾਂ ਵਿਚ ਨਹੀਂ ਆਏ ਅਤੇ ਜੇਕਰ ਆਏ ਵੀ ਤਾਂ ਉਹਨਾਂ ਨੇ ਸਪਸ਼ਟ ਕਿਹਾ ਕਿ ਉਹਨਾਂ ਕੋਲ ਕੋਈ ਪੈਸਾ ਨਹੀਂ ਹੈ ਤੇ ਉਹ ਹੜ੍ਹਾਂ ਤੋਂ ਰਾਹਤ ਵਾਸਤੇ 1000 ਰੁਪਏ ਵੀ ਨਹੀਂ ਖਰਚ ਸਕਦੇ। ਉਹਨਾਂ ਸਵਾਲ ਕੀਤਾ ਕਿ ਸਰਕਾਰ ਦੀ ਜ਼ਰੂਰਤ ਕੀ ਹੈ ? ਪਿੰਡਾਂ ਵਾਲਿਆਂ ਨੇ ਕਿਹਾ ਕਿ ਉਹ 2027 ਦੀ ਉਡੀਕ ਕਰ ਰਹੇ ਹਨ ਤਾਂ ਜੋ ਸਾਡੀ ਪੰਥਕ ਸਰਕਾਰ ਵਾਪਸ ਆਵੇ। ਬਾਦਲ ਨੇ ਇਸ ਮੌਕੇ ਬਟਾਲਾ ਦੇ ਪਾਰਟੀ ਵਰਕਰਾਂ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਇਕੱਠਾ ਕੀਤਾ 10 ਟਰਾਲੀਆਂ ਰਾਸ਼ਨ ਤੇ ਜ਼ਰੂਰੀ ਵਸਤਾਂ ਵੰਡੀਆਂ ਅਤੇ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜਲੇ ਇਲਾਕੇ ਵਿਚ 7 ਟਰਾਲੀਆਂ ਸਮਾਨ ਵੰਡਿਆ ਗਿਆ। ਉਹਨਾਂ ਨੇ ਦੀਨਾਨਗਰ ਤੋਂ ਪਾਰਟੀ ਵੱਲੋਂ ਇਕੱਠਾ ਕੀਤਾ 100 ਟਰਾਲੀਆਂ ਰਾਸ਼ਨ, ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ, ਇੱਟਾਂ ਤੇ ਦੋ ਜੇ ਸੀ ਬੀ ਮਸ਼ੀਨਾਂ ਵੀ ਪ੍ਰਦਾਨ ਕੀਤੀਆਂ। ਪਿੰਡਾਂ ਦੇ ਦੌਰੇ ਕਰਨ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ’ਗੁੱਜਰਾਂ’ ਨਾਲ ਉਹਨਾਂ ਦੇ ਡੇਰੇ ’ਤੇ ਮੁਲਾਕਾਤ ਵੀ ਕੀਤੀ ਤੇ ਉਹਨਾਂ ਨੂੰ ਵੀ ਦੁਧਾਰੂ ਪਸ਼ੂਆਂ ਵਾਸਤੇ ਚਾਰਾ ਪ੍ਰਦਾਨ ਕੀਤਾ। ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ,ਗੁਰਬਚਨ ਸਿੰਘ ਬੱਬੇਹਾਲੀ, ਕੈਪਟਨ ਬਲਬੀਰ ਸਿੰਘ ਬਾਠ, ਰਾਜਨਬੀਰ ਸਿੰਘ ਘੁੰਮਣ, ਸੁਰਜੀਤ ਸਿੰਘ ਤੁਗਲਵਾਲ, ਰਮਨ ਸਿੰਘ ਸੰਧੂ, ਗੁਰਇਕਬਾਲ ਸਿੰਘ ਮਾਹਲ, ਸੁਖਬੀਰ ਸਿੰਘ ਵੱਲ੍ਹਾ, ਨਰੇਸ਼ ਮਹਾਜਨ ਅਤੇ ਪਰਮਬੀਰ ਲਾਡੀ ਵੀ ਹਾਜ਼ਰ ਸਨ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ