ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਸੰਸਦ ਮੈਂਬਰ ਮਨੀਸ਼ ਤਿਵਾੜੀ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਸੀਸੀਟੀਵੀ ਕੈਮਰਿਆਂ ਦਾ ਉਦਘਾਟਨ
ਐਮ.ਪੀ ਵੱਲੋਂ ਆਪਣੇ ਪਾਰਲੀਮੈਂਟ ਕੋਟੇ ਚੋਂ ਜਾਰੀ ਕੀਤੇ ਗਏ ਸਨ ਫੰਡ
ਚੰਡੀਗੜ੍ਹ 30 ਅਗਸਤ ( ਰਣਜੀਤ ਧਾਲੀਵਾਲ ) : ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਆਪਣੇ ਪਾਰਲੀਮਾਨੀ ਕੋਟੇ ਜਾਰੀ ਫੰਡਾਂ ਨਾਲ ਸ਼ਹਿਰ ਦੇ ਸੈਕਟਰ-29 ਅਤੇ ਕੈਂਬਵਾਲਾ ਵਿਖੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇੰਨ੍ਹਾਂ ਕੈਮਰਿਆਂ ਨਾਲ ਸਬੰਧਿਤ ਇਲਾਕਿਆਂ ਵਿੱਚ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਵਿਚ ਮਦਦ ਮਿਲੇਗੀ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਵਾਰਡ ਨੰ. 10 ਦੇ ਸੈਕਟਰ-29 ਅਤੇ ਵਾਰਡ ਨੰ. 1 ਦੇ ਕੈਂਬਵਾਲਾ ਦੇ ਲੋਕਾਂ ਵੱਲੋਂ ਇਲਾਕੇ ਵਿੱਚ ਵੱਧਦੀਆਂ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਲਗਾਤਾਰ ਸੀਸੀਟੀਵੀ ਕੈਮਰੇ ਲਗਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸਦੇ ਮੱਦੇਨਜਰ ਉਨ੍ਹਾਂ ਵੱਲੋਂ ਆਪਣੇ ਪਾਰਲੀਮਾਨੀ ਕੋਟੇ ਵਿੱਚੋਂ ਫੰਡ ਜਾਰੀ ਕੀਤੇ ਗਏ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਸਪਸ਼ਟ ਕੀਤਾ ਕਿ ਉਹ ਵਿਕਾਸ ਦੀ ਸਿਆਸਤ ਵਿੱਚ ਭਰੋਸਾ ਰੱਖਦੇ ਹਨ। ਇਸ ਲੜੀ ਹੇਠ, ਉਨ੍ਹਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਵਿਕਾਸ ਕਾਰਜਾਂ ਹਿਤ ਫੰਡ ਜਾਰੀ ਕੀਤੇ ਜਾ ਰਹੇ ਹਨ। ਜਦਕਿ ਨਗਰ ਨਿਗਮ ਵੱਲੋਂ ਵਿਕਾਸ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਬਾਰੇ ਉਨ੍ਹਾਂ ਕਿਹਾ ਕਿ ਪਿਛਲੇ ਦੱਸ ਸਾਲਾਂ ਦੌਰਾਨ ਨਗਰ ਨਿਗਮ ਦੀ ਹਾਲਤ ਇੰਨੀ ਪਤਲੀ ਹੋ ਚੁੱਕੀ ਹੈ ਕਿ ਜਿਹੜੀ ਸੰਸਥਾ ਕਦੇ ਫਿਕਸ ਡਿਪੋਜਿਟ ਦੇ ਬਿਆਜ ਨਾਲ ਆਪਣਾ ਖਰਚਾ ਚਲਾਉਂਦੀ ਸੀ, ਉਸ ਵੱਲੋਂ 125 ਕਰੋੜ ਦੇ ਫੰਡਾਂ ਉੱਪਰ ਲੱਡੂ ਵੰਡੇ ਜਾ ਰਹੇ ਹਨ। ਹਾਲਾਂਕਿ ਸੰਸਦ ਮੈਂਬਰ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਸਾਂਝੀ ਜਿੰਮੇਵਾਰੀ ਨੂੰ ਤਰਜੀਹ ਦਿੰਦੇ ਹਨ। ਇਸ ਦੌਰਾਨ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ ਐਸ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ, ਉਹ ਕਾਂਗਰਸ ਦੇ ਸ਼ਾਸਨ ਕਾਲ ਦੌਰਾਨ ਕੀਤੇ ਗਏ ਹਨ। ਉਹਨਾਂ ਨੇ ਕਿਹਾ ਕਿ ਕਾਂਗਰਸ ਦਾਅਵੇਬਾਜੀ ਤੇ ਨਹੀਂ, ਸਗੋਂ ਵਿਕਾਸ ਕਰਨ ਉਪਰ ਭਰੋਸਾ ਰੱਖਦੀ ਹੈ। ਇਸ ਮੌਕੇ ਵਾਰਡ ਨੰ. 1 ਦੇ ਕੌਂਸਲਰ ਜਸਵਿੰਦਰ ਕੌਰ, ਸਾਬਕਾ ਪ੍ਰਧਾਨ ਚੰਡੀਗੜ੍ਹ ਯੂਥ ਕਾਂਗਰਸ ਚੰਦਰਮੁਖੀ ਸ਼ਰਮਾ, ਸਾਬਕਾ ਮੇਅਰ ਰਵਿੰਦਰਪਾਲ ਸਿੰਘ ਪਾਲੀ, ਸਾਬਕਾ ਮੇਅਰ ਸੁਰਿੰਦਰ ਸਿੰਘ, ਕੁਲਦੀਪ ਸਿੰਘ ਕੈਂਬਵਾਲਾ, ਰਾਜਦੀਪ ਸਿੱਧੂ, ਰੁਪਿੰਦਰ ਸਿੰਘ ਰੂਪੀ, ਬਲਾਕ ਕਾਂਗਰਸ ਪ੍ਰਧਾਨ ਗੋਲਡੀ, ਡਾ: ਜਗਪਾਲ ਸਿੰਘ ਜੱਗਾ, ਮੁਹੰਮਦ ਸਦੀਕ, ਵਿਕਰਮ ਯਾਦਵ, ਵਸੀਮ ਮੀਰ, ਜੇ.ਪੀ ਖਾਨ, ਆਸਿਫ ਚੌਧਰੀ ਆਦਿ ਹਾਜ਼ਰ ਸਨ।

Comments
Post a Comment