Skip to main content

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ 17ਵੀਂ ਬਰਸੀ ’ਤੇ ਭਰਪੂਰ ਸ਼ਰਧਾਂਜਲੀਆਂ, ਧਰਮ ਨਿਰਪੱਖ ਸਿਆਸਤ ’ਚ ਪਾਏ ਯੋਗਦਾਨ ਤੋਂ ਸੇਧ ਲੈਣ ਦਾ ਪ੍ਰਣ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ 17ਵੀਂ ਬਰਸੀ ’ਤੇ ਭਰਪੂਰ ਸ਼ਰਧਾਂਜਲੀਆਂ, ਧਰਮ ਨਿਰਪੱਖ ਸਿਆਸਤ ’ਚ ਪਾਏ ਯੋਗਦਾਨ ਤੋਂ ਸੇਧ ਲੈਣ ਦਾ ਪ੍ਰਣ ਕਾਮਰੇਡ ਸੁਰਜੀਤ ਨੇ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਗੱਲ ਕੀਤੀ : ਕਾਮਰੇਡ ਮੁਹੰਮਦ ਯੂਸਫ਼ ਤਾਰੀਗਾਮੀ  ਕਾਮਰੇਡ ਸੁਰਜੀਤ ਦੇ ਪੂਰਨਿਆਂ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ : ਕਾਮਰੇਡ ਸੇਖੋਂ ਚੰਡੀਗੜ੍ਹ 1 ਅਗੱਸਤ ( ਰਣਜੀਤ ਧਾਲੀਵਾਲ ) : ਕੌਮਾਂਤਰੀ ਪੱਧਰ ’ਤੇ ਪ੍ਰਸਿੱਧ ਸੀਪੀਆਈ (ਐਮ) ਦੇ ਲੰਮਾ ਸਮਾਂ ਜਨਰਲ ਸਕੱਤਰ ਰਹੇ ਅਤੇ ਬਾਬਾ ਸੋਹਣ ਸਿੰਘ ਭਕਨਾ ਭਵਨ ਟਰੱਸਟ ਤੇ ‘ਦੇਸ਼ ਸੇਵਕ’ ਦੇ ਸੰਸਥਾਪਕ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 17ਵੀਂ ਬਰਸੀ ਸਥਾਨਕ ਸੈਕਟਰ 29-ਡੀ ਦੇ ਬਾਬਾ ਸੋਹਣ ਸਿੰਘ ਭਕਨਾ ਭਵਨ ਵਿਖੇ ਮਨਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਬਾਬਾ ਸੋਹਣ ਸਿੰਘ ਭਕਨਾ ਟਰੱਸਟ ਦੇ ਮੈਂਬਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਤੇ ਕਾਮਰੇਡ ਗੁਰਦਰਸ਼ਨ ਸਿੰਘ ਖ਼ਾਸਪੁਰ ਨੇ ਕੀਤੀ ਤੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਭੂਪ ਚੰਦ ਚੰਨੋ ਨੇ ਨਿਭਾਈ। ਪ੍ਰਧਾਨਗੀ ਮੰਡਲ ’ਚ ਸੀਪੀਆਈ (ਐਮ) ਦੇ ਕੇਂਦਰੀ ਕਮੇਟੀ ਮੈਂਬਰ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਦੇ ਮੈਂਬਰ ਕਾਮਰੇਡ ਮੁਹੰਮਦ ਯੂਸਫ਼ ਤਾਰੀਗਾਮੀ, ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਗੁਰਨੇਕ ਸਿੰਘ ਭੱਜਲ, ਕਾਮਰੇਡ ਸਵਰਨ ਸਿੰਘ ਦਲਿਓ, ਸੁਖਪ੍ਰੀਤ ਸਿੰਘ ਜੌਹਲ, ਅਬ...

ਟੀ.ਐਸ.ਯੂ. ਸਬਅਰਬਨ ਉਪ ਮੰਡਲ ਦੀ ਚੋਣ 'ਚ ਸੇਖੋਂ ਪ੍ਰਧਾਨ ਤੇ ਚੀਮਾਂ ਮੀਤ ਪ੍ਰਧਾਨ ਚੁਣੇ ਗਏ

ਟੀ.ਐਸ.ਯੂ. ਸਬਅਰਬਨ ਉਪ ਮੰਡਲ ਦੀ ਚੋਣ 'ਚ ਸੇਖੋਂ ਪ੍ਰਧਾਨ ਤੇ ਚੀਮਾਂ ਮੀਤ ਪ੍ਰਧਾਨ ਚੁਣੇ ਗਏ

 ਇਜ਼ਲਾਸ 'ਚ ਸਰਬਸੰਮਤੀ ਨਾਲ ਹੋਈ ਚੋਣ, ਆਗੂਆਂ ਵੱਲੋਂ ਮੁਲਾਜ਼ਮਾਂ ਨੂੰ ਲਾਮਬੰਦ ਹੋਣ ਦਾ ਸੱਦਾ

ਜਗਰਾਉਂ 1 ਅਗਸਤ ( ਪੀ ਡੀ ਐਲ ) : ਬਿਜਲੀ ਮੁਲਾਜ਼ਮਾਂ ਦੀ ਜੁਝਾਰੂ ਜੱਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਅਰਬਨ ਉਪ ਮੰਡਲ ਜਗਰਾਉਂ ਦਾ ਚੋਣ ਇਜ਼ਲਾਸ ਹੋਇਆ। ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਹਰਵਿੰਦਰ ਸਿੰਘ ਸਵੱਦੀ, ਸਕੱਤਰ ਅਵਤਾਰ ਸਿੰਘ ਕਲੇਰ ਵੱਲੋਂ ਕੀਤੀ ਗਈ ਅਤੇ ਚੋਣ ਇਜ਼ਲਾਸ ਵਿੱਚ ਟੀ.ਐਸ.ਯੂ. ਦੇ ਸਾਬਕਾ ਜ਼ੋਨਲ ਪ੍ਰਧਾਨ ਤੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਢੋਲਣ, ਸਕੱਤਰ ਅਜਮੇਰ ਸਿੰਘ ਕਲੇਰ, ਟੀ.ਐਸ.ਯੂ. ਦੇ ਜ਼ੋਨਲ ਪ੍ਰਧਾਨ ਦਲਜੀਤ ਸਿੰਘ ਜੱਸੋਵਾਲ, ਸਬਅਰਬਨ ਸਰਕਲ ਲੁਧਿਆਣਾ ਦੇ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਵਿਸ਼ੇਸ਼ ਤੌਰਤੇ ਸ਼ਾਮਲ ਹੋਏ। ਜੱਥੇਬੰਦੀ ਦੇ ਚੱਲੇ ਆ ਰਹੇ ਸਕੱਤਰ ਸੁਖਵਿੰਦਰ ਸਿੰਘ ਜੇਈ ਵੱਲੋਂ ਪਿਛਲੇ ਦੋ ਸਾਲਾਂ ਦੀ ਰਿਪੋਰਟ ਅਤੇ ਕੈਸ਼ੀਅਰ ਕੁਲਦੀਪ ਸਿੰਘ ਮਲਕ ਵੱਲੋਂ ਲੇਖਾ-ਜ਼ੋਖਾ ਪੇਸ਼ ਕੀਤਾ ਗਿਆ। ਜਿਸ ਨੂੰ ਹਾਜ਼ਰ ਡੈਲੀਗੇਟ ਸਾਥੀਆਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਅਤੇ ਅਗਲੀ ਚੋਣ ਕਰਵਾਉਣ ਲਈ ਉਪ ਮੰਡਲ ਸਬਅਰਬਨ ਜਗਰਾਉਂ ਦੇ ਪ੍ਰਧਾਨ ਬੂਟਾ ਸਿੰਘ ਮਲਕ ਵੱਲੋਂ ਪੁਰਾਣੀ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ। ਇਸ ਉਪਰੰਤ ਟੀ.ਐਸ.ਯੂ.ਸਬਅਰਬਨ ਉਪ ਮੰਡਲ ਜਗਰਾਉਂ ਦੀ ਹੋਈ ਚੋਣ ਵਿੱਚ ਹਾਜ਼ਰ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਸੇਖੋਂ ਨੂੰ ਪ੍ਰਧਾਨ ਅਤੇ ਪਰਮਜੀਤ ਸਿੰਘ ਚੀਮਾਂ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ ਅਤੇ ਬਾਕੀ ਚੁਣੀ ਗਈ ਕਮੇਟੀ ਵਿੱਚ ਸੁਖਵਿੰਦਰ ਸਿੰਘ ਕਾਕਾ ਜੇਈ ਨੂੰ ਸਕੱਤਰ, ਮਨਜੀਤ ਕੁਮਾਰ ਨੂੰ ਸਹਾਇਕ ਸਕੱਤਰ, ਕੁਲਦੀਪ ਸਿੰਘ ਮਲਕ ਨੂੰ ਕੈਸ਼ੀਅਰ, ਰਾਮ ਚੰਦਰ ਨੂੰ ਸਹਾਇਕ ਕੈਸ਼ੀਅਰ, ਜਗਜੀਤ ਸਿੰਘ ਦੇਹੜਕਾ ਨੂੰ ਪ੍ਰੈਸ ਸਕੱਤਰ ਅਤੇ ਅਵਤਾਰ ਸਿੰਘ ਕਲੇਰ ਨੂੰ ਦਫਤਰੀ ਸਕੱਤਰ ਸਰਬਸੰਮਤੀ ਨਾਲ ਚੁਣਿਆ ਗਿਆ। ਇਸ ਮੌਕੇ ਬਿਜਲੀ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਜ਼ੋਨਲ ਪ੍ਰਧਾਨ ਕੁਲਵੰਤ ਸਿੰਘ ਢੋਲਣ ਨੇ ਜੱਥੇਬੰਦੀ ਦੇ ਸਾਬਕਾ ਸੂਬਾ ਪ੍ਰਧਾਨ ਅਮਰਜੀਤ ਸਿੰਘ ਸੋਢੀ ਨੂੰ ਲਾਲ ਸਲਾਮ ਦਿੰਦਿਆਂ ਉਹਨਾਂ ਵੱਲੋਂ ਲੋਕ ਘੋਲਾਂ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ ਅਤੇ ਉਹਨਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਨਵੇਂ ਸਾਥੀਆਂ ਨੂੰ ਪ੍ਰੇਰਿਤ ਕੀਤਾ। ਜ਼ੋਨਲ ਪ੍ਰਧਾਨ ਦਲਜੀਤ ਸਿੰਘ ਜੱਸੋਵਾਲ ਨੇ ਜੱਥੇਬੰਦਕ ਚੋਣਂਾਂ ਦਾ ਵਿਸਥਾਰ ਦਿੰਦਿਆਂ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਸੂਬਾ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਬਿਜਲੀ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਅਤੇ ਸਰਕਲ ਪ੍ਰਧਾਨ ਅਵਤਾਰ ਸਿੰਘ ਬੱਸੀਆਂ ਨੇ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ, ਜਿਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ 11, 12 ਅਤੇ 13 ਅਗਸਤ ਨੂੰ ਸਮੁੱਚੇ ਬਿਜਲੀ ਮੁਲਾਜ਼ਮ ਸਮੂਹਿਕ ਅਚਨਚੇਤ ਛੁੱਟੀ 'ਤੇ ਚਲੇ ਜਾਣਗੇ ਅਤੇ ਇਸ ਦੌਰਾਨ ਜੇਕਰ ਸਮੁੱਚੇ ਪੰਜਾਬ ਅੰਦਰ ਬਲੈਕ ਆਊਟ ਹੁੰਦਾ ਹੈ, ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਜੇਈ, ਮਨਪ੍ਰੀਤ ਸਿੰਘ ਜੇਈ, ਹਰਦੀਪ ਸਿੰਘ ਢੋਲਣ, ਲਪਿੰਦਰ ਸਿੰਘ ਗੰਢੂਆਂ, ਅਮਨਪ੍ਰੀਤ ਸਿੰਘ, ਸਨਮਪ੍ਰੀਤ ਸਿੰਘ, ਅਮਨਦੀਪ ਸਿੰਘ ਡੱਲਾ, ਮਨਦੀਪ ਸਿੰਘ, ਸੁਰਿੰਦਰ ਸਿੰਘ 'ਛਿੰਦਾ ਕਲੇਰ', ਜਗਰੂਪ ਸਿੰਘ, ਮਹਿੰਦਰ ਸਿੰਘ, ਇਕਬਾਲ ਸਿੰਘ ਕਲੇਰ, ਜਗਜੀਤ ਸਿੰਘ ਫੋਰਮੈਨ, ਜਗਦੀਪ ਸਿੰਘ ਡੱਲਾ, ਕੋਮਲ ਸ਼ਰਮਾਂ, ਹਰਬੰਸ ਸਿੰਘ, ਅਮ੍ਰਿਤਪਾਲ ਸਿੰਘ ਸਲੇਮਗੜ੍ਹ, ਗੁਰਸ਼ਰਨਵੀਰ ਸਿੰਘ ਅਖਾੜਾ, ਅਮਰਜੀਤ ਸਿੰਘ ਮਲਕ, ਅਵਤਾਰ ਸਿੰਘ ਮਾਣੂੰਕੇ, ਸੁਖਜਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਿਜਲੀ ਮੁਲਾਜ਼ਮ ਹਾਜ਼ਰ ਸਨ।

Comments

Most Popular

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੰਘਰਸ਼ਾਂ ਨੂੰ ਪੈਣ ਲੱਗਿਆ ਬੂਰ

ਆਤਮਹਤਿਆ ਮਾਮਲੇ ’ਚ ਨਿਆਂ ਦੀ ਮੰਗ, ਪਰਿਵਾਰ ਨੇ ਵਿਧਾਇਕ ਰਜਨੀਸ਼ ਦਹਿਆ ਅਤੇ ਹੋਰ ਅਸਰਸ਼ালী ਲੋਕਾਂ ’ਤੇ ਲਾਏ ਗੰਭੀਰ ਇਲਜ਼ਾਮ

ਜਲ ਸਰੋਤ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਕੀਤੀਆਂ ਦੂਜੇ ਜਿਲਿਆਂ ਵਿੱਚ ਬਦਲੀਆਂ ਰੱਦ ਕੀਤੀਆਂ ਜਾਣ ਵਾਹਿਦਪੁਰੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਹੋਈ ਪ੍ਰਧਾਨ ਮੁੱਖ ਵਣਪਾਲ ਪੰਜਾਬ ਨਾਲ ਮੀਟਿੰਗ

BJP leader Hardev Singh Ubha met the Governor of Punjab

ਜੰਗਲਾਤ ਕਾਮਿਆਂ ਵਲੋਂ ਰੋਸ ਧਰਨਾ, ਅਧਿਕਾਰੀ ਦੇ ਭਰੋਸੇ ਤੋਂ ਬਾਅਦ ਕੰਮ ਸ਼ੁਰੂ

ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਹੋਏ ਆਗੂਆਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਲੈਂਡ ਪੁਲਿੰਗ ਸਕੀਮ ਕਿਸਾਨ ਵਿਰੋਧੀ : ਕਾਮਰੇਡ ਬੰਤ ਬਰਾੜ

ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਚਾਰ ਮਤੇ ਪਾਸ

ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਦੀ ਸਰਬ ਪਾਰਟੀ ਮੀਟਿੰਗ ਲਈ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਪੱਤਰ ਭੇਜਿਆ

9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਭਰਵੀਂ ਹਮਾਇਤ ਕਰਨਗੇ ਕਿਸਾਨ