Skip to main content

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ 17ਵੀਂ ਬਰਸੀ ’ਤੇ ਭਰਪੂਰ ਸ਼ਰਧਾਂਜਲੀਆਂ, ਧਰਮ ਨਿਰਪੱਖ ਸਿਆਸਤ ’ਚ ਪਾਏ ਯੋਗਦਾਨ ਤੋਂ ਸੇਧ ਲੈਣ ਦਾ ਪ੍ਰਣ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ 17ਵੀਂ ਬਰਸੀ ’ਤੇ ਭਰਪੂਰ ਸ਼ਰਧਾਂਜਲੀਆਂ, ਧਰਮ ਨਿਰਪੱਖ ਸਿਆਸਤ ’ਚ ਪਾਏ ਯੋਗਦਾਨ ਤੋਂ ਸੇਧ ਲੈਣ ਦਾ ਪ੍ਰਣ ਕਾਮਰੇਡ ਸੁਰਜੀਤ ਨੇ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਗੱਲ ਕੀਤੀ : ਕਾਮਰੇਡ ਮੁਹੰਮਦ ਯੂਸਫ਼ ਤਾਰੀਗਾਮੀ  ਕਾਮਰੇਡ ਸੁਰਜੀਤ ਦੇ ਪੂਰਨਿਆਂ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ : ਕਾਮਰੇਡ ਸੇਖੋਂ ਚੰਡੀਗੜ੍ਹ 1 ਅਗੱਸਤ ( ਰਣਜੀਤ ਧਾਲੀਵਾਲ ) : ਕੌਮਾਂਤਰੀ ਪੱਧਰ ’ਤੇ ਪ੍ਰਸਿੱਧ ਸੀਪੀਆਈ (ਐਮ) ਦੇ ਲੰਮਾ ਸਮਾਂ ਜਨਰਲ ਸਕੱਤਰ ਰਹੇ ਅਤੇ ਬਾਬਾ ਸੋਹਣ ਸਿੰਘ ਭਕਨਾ ਭਵਨ ਟਰੱਸਟ ਤੇ ‘ਦੇਸ਼ ਸੇਵਕ’ ਦੇ ਸੰਸਥਾਪਕ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 17ਵੀਂ ਬਰਸੀ ਸਥਾਨਕ ਸੈਕਟਰ 29-ਡੀ ਦੇ ਬਾਬਾ ਸੋਹਣ ਸਿੰਘ ਭਕਨਾ ਭਵਨ ਵਿਖੇ ਮਨਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਬਾਬਾ ਸੋਹਣ ਸਿੰਘ ਭਕਨਾ ਟਰੱਸਟ ਦੇ ਮੈਂਬਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਤੇ ਕਾਮਰੇਡ ਗੁਰਦਰਸ਼ਨ ਸਿੰਘ ਖ਼ਾਸਪੁਰ ਨੇ ਕੀਤੀ ਤੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਾਮਰੇਡ ਭੂਪ ਚੰਦ ਚੰਨੋ ਨੇ ਨਿਭਾਈ। ਪ੍ਰਧਾਨਗੀ ਮੰਡਲ ’ਚ ਸੀਪੀਆਈ (ਐਮ) ਦੇ ਕੇਂਦਰੀ ਕਮੇਟੀ ਮੈਂਬਰ ਅਤੇ ਜੰਮੂ ਕਸ਼ਮੀਰ ਵਿਧਾਨ ਸਭਾ ਦੇ ਮੈਂਬਰ ਕਾਮਰੇਡ ਮੁਹੰਮਦ ਯੂਸਫ਼ ਤਾਰੀਗਾਮੀ, ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਗੁਰਨੇਕ ਸਿੰਘ ਭੱਜਲ, ਕਾਮਰੇਡ ਸਵਰਨ ਸਿੰਘ ਦਲਿਓ, ਸੁਖਪ੍ਰੀਤ ਸਿੰਘ ਜੌਹਲ, ਅਬ...

ਕਾਂਗਰਸ ਵੱਲੋਂ ਲੈਂਡ ਪੂਲਿੰਗ ਪਾਲਿਸੀ ਖਿਲਾਫ ਪਟਿਆਲਾ ਵਿੱਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ

ਕਾਂਗਰਸ ਵੱਲੋਂ ਲੈਂਡ ਪੂਲਿੰਗ ਪਾਲਿਸੀ ਖਿਲਾਫ ਪਟਿਆਲਾ ਵਿੱਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ

ਜੇਕਰ 'ਆਪ' ਸਰਕਾਰ ਇਸਨੂੰ ਵਾਪਸ ਨਹੀਂ ਲੈਂਦੀ, ਤਾਂ ਕਾਂਗਰਸ ਸਰਕਾਰ ਲਵੇਗੀ : ਵੜਿੰਗ

ਪਟਿਆਲਾ 1 ਅਗਸਤ ( ਪੀ ਡੀ ਐਲ ) : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਕਿਸਾਨਾਂ ਦੀ ਲੜਾਈ ਨੂੰ ਇਸਦੇ ਸਹੀ ਨਤੀਜੇ ਤੱਕ ਲੈ ਕੇ ਜਾਵੇਗੀ ਅਤੇ ਸਰਕਾਰ ਨੂੰ ਇਸਨੂੰ ਵਾਪਸ ਲੈਣ ਲਈ ਮਜਬੂਰ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਨਹੀਂ ਕਰਦੀ, ਤਾਂ 2027 ਵਿੱਚ ਬਣਨ ਵਾਲੀ ਕਾਂਗਰਸ ਦੀ ਸਰਕਾਰ ਇਸਨੂੰ ਰੱਦ ਕਰ ਦੇਵੇਗੀ। ਇੱਥੇ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਆਯੋਜਿਤ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਇਹ 'ਆਪ' ਸਰਕਾਰ ਦੀ ਕਿਸਾਨਾਂ ਤੋਂ ਜਮੀਨਾਂ ਖੋਹਣ ਅਤੇ ਬਾਅਦ ਵਿੱਚ ਆਪਣੀਆਂ ਵੱਖ-ਵੱਖ ਯੋਜਨਾਵਾਂ ਲਈ ਉਨ੍ਹਾਂ ਜ਼ਮੀਨਾਂ 'ਤੇ ਕਰਜ਼ਾ ਲੈਣ ਦੀ ਇੱਕ ਲੁਕਵੀਂ ਚਾਲ ਹੈ। ਜਿਨ੍ਹਾਂ ਸਕੀਮਾਂ ਨੂੰ ਉਹ ਲਾਗੂ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ 4.5 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਦੇ ਬੋਝ ਹੇਠਾਂ ਦੱਬ ਚੁੱਕਾ ਹੈ। ਉਨ੍ਹਾਂ ਕਿਹਾ ਕਿ 'ਆਪ' ਨਾ ਸਿਰਫ਼ ਪੰਜਾਬ ਨੂੰ ਦੀਵਾਲੀਏਪਨ ਵੱਲ ਧੱਕ ਰਹੀ ਹੈ, ਸਗੋਂ 50,000 ਏਕੜ ਜ਼ਮੀਨ ਵਿੱਚ ਕੰਕਰੀਟ ਦਾ ਜੰਗਲ ਬਣਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ, ਜੋ ਇਸਨੇ ਕਿਸਾਨਾਂ ਤੋਂ ਜ਼ਬਰਦਸਤੀ ਖੋਹਣੀ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਦੇ ਵਿਚਾਰਾਂ ਦਾ ਸਮਰਥਨ ਕਰਦਿਆਂ, ਉਨ੍ਹਾਂ ਕਿਹਾ ਕਿ ਕਿਤੇ ਵੀ ਕੋਈ ਨਵੀਂ ਸ਼ਹਿਰੀ ਜਾਇਦਾਦ ਬਣਾਉਣ ਦੀ ਨਾ ਤਾਂ ਕੋਈ ਮੰਗ ਹੈ ਅਤੇ ਨਾ ਹੀ ਕੋਈ ਲੋੜ ਹੈ। ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਸੂਬਾ ਹੈ ਅਤੇ ਇਸਦੀ ਆਰਥਿਕਤਾ ਖੇਤੀਬਾੜੀ 'ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਸੂਬਾ ਹਰ ਸਾਲ ਖੇਤੀਬਾੜੀ ਉਪਜ ਤੋਂ ਲਗਭਗ 80,000 ਕਰੋੜ ਰੁਪਏ ਹਾਸਿਲ ਕਰਦਾ ਹੈ। ਇਨ੍ਹਾਂ ਹਾਲਾਤਾਂ ਵਿੱਚ ਜੇਕਰ 50,000 ਏਕੜ ਜ਼ਮੀਨ ਖੋਹ ਲਈ ਜਾਂਦੀ ਹੈ, ਤਾਂ ਇਹ ਪੰਜਾਬ ਦੀ ਆਰਥਿਕਤਾ ਨੂੰ ਹੋਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗੀ। ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇਹ ਮਾਮਲਾ ਸੰਸਦ ਵਿੱਚ ਵੀ ਚੁੱਕਿਆ ਹੈ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਡਾ. ਮਨਮੋਹਨ ਸਿੰਘ ਸਰਕਾਰ ਵੱਲੋਂ ਪਾਸ ਕੀਤੇ ਗਏ ਭੂ ਪ੍ਰਾਪਤੀ ਕਾਨੂੰਨ ਦੇ ਉਪਬੰਧਾਂ ਦੀ ਵਰਤੋਂ ਕਰਕੇ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਨਾ ਖੋਹਣ ਸਬੰਧੀ ਨਿਰਦੇਸ਼ ਜਾਰੀ ਕਰੇ। ਇਸ ਮੌਕੇ ਬੋਲਦਿਆਂ, ਸੁਖਪਾਲ ਸਿੰਘ ਖਹਿਰਾ ਨੇ ਕਿਸਾਨਾਂ ਨੂੰ ਕਾਂਗਰਸ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਦੀ ਕੋਈ ਲੋੜ ਨਹੀਂ ਹੈ ਅਤੇ ਕਾਂਗਰਸ ਇਸਨੂੰ ਲਾਗੂ ਨਹੀਂ ਹੋਣ ਦੇਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਵਿਜੇ ਇੰਦਰ ਸਿੰਗਲਾ, ਧਰਮਵੀਰ ਗਾਂਧੀ, ਮੋਹਿਤ ਮਹਿੰਦਰਾ, ਗੁਰਸ਼ਰਨ ਕੌਰ ਰੰਧਾਵਾ, ਸਾਧੂ ਸਿੰਘ ਧਰਮਸੋਤ, ਹਰਦਿਆਲ ਸਿੰਘ ਕੰਬੋਜ, ਹੈਰੀ ਮਾਨ, ਕਿਰਨਜੀਤ ਸਿੰਘ ਮਿੱਠਾ, ਹਰਵਿੰਦਰ ਸਿੰਘ ਖਨੌੜਾ, ਨਰੇਸ਼ ਦੁੱਗਲ, ਦਰਬਾਰਾ ਸਿੰਘ, ਵਿਸ਼ਨੂੰ ਸ਼ਰਮਾ ਆਦਿ ਹਾਜ਼ਰ ਸਨ।

Comments

Most Popular

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੰਘਰਸ਼ਾਂ ਨੂੰ ਪੈਣ ਲੱਗਿਆ ਬੂਰ

ਆਤਮਹਤਿਆ ਮਾਮਲੇ ’ਚ ਨਿਆਂ ਦੀ ਮੰਗ, ਪਰਿਵਾਰ ਨੇ ਵਿਧਾਇਕ ਰਜਨੀਸ਼ ਦਹਿਆ ਅਤੇ ਹੋਰ ਅਸਰਸ਼ালী ਲੋਕਾਂ ’ਤੇ ਲਾਏ ਗੰਭੀਰ ਇਲਜ਼ਾਮ

ਜਲ ਸਰੋਤ ਵਿਭਾਗ ਦੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਕੀਤੀਆਂ ਦੂਜੇ ਜਿਲਿਆਂ ਵਿੱਚ ਬਦਲੀਆਂ ਰੱਦ ਕੀਤੀਆਂ ਜਾਣ ਵਾਹਿਦਪੁਰੀ

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਹੋਈ ਪ੍ਰਧਾਨ ਮੁੱਖ ਵਣਪਾਲ ਪੰਜਾਬ ਨਾਲ ਮੀਟਿੰਗ

BJP leader Hardev Singh Ubha met the Governor of Punjab

ਜੰਗਲਾਤ ਕਾਮਿਆਂ ਵਲੋਂ ਰੋਸ ਧਰਨਾ, ਅਧਿਕਾਰੀ ਦੇ ਭਰੋਸੇ ਤੋਂ ਬਾਅਦ ਕੰਮ ਸ਼ੁਰੂ

ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਹੋਏ ਆਗੂਆਂ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਲੈਂਡ ਪੁਲਿੰਗ ਸਕੀਮ ਕਿਸਾਨ ਵਿਰੋਧੀ : ਕਾਮਰੇਡ ਬੰਤ ਬਰਾੜ

ਸੰਯੁਕਤ ਕਿਸਾਨ ਮੋਰਚਾ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ਵਿੱਚ ਚਾਰ ਮਤੇ ਪਾਸ

ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਦੀ ਸਰਬ ਪਾਰਟੀ ਮੀਟਿੰਗ ਲਈ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਪੱਤਰ ਭੇਜਿਆ

9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਦੀ ਭਰਵੀਂ ਹਮਾਇਤ ਕਰਨਗੇ ਕਿਸਾਨ