ਖਹਿਰਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਨਾਲ ਕੀਤੀ ਹਾਈਜੈਕਿੰਗ ਦੀ ਨਿੰਦਾ ਕੀਤੀ ਇਸਨੂੰ ਲੋਕਤੰਤਰ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਚੰਡੀਗੜ੍ਹ 18 ਦਸੰਬਰ ( ਰਣਜੀਤ ਧਾਲੀਵਾਲ ) : ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਵਿੱਚ ਹਾਲ ਹੀ ਵਿੱਚ ਸੰਪੰਨ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਬੇਸ਼ਰਮੀ ਅਤੇ ਧੱਕੇਸ਼ਾਹੀ ਨਾਲ ਕੀਤੀ ਗਈ ਹਾਈਜੈਕਿੰਗ ਦੀ ਤਿੱਖੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਸਰਪ੍ਰਸਤੀ ਹੇਠ ਪੁਲਿਸ ਤੰਤਰ, ਸਿਵਲ ਪ੍ਰਸ਼ਾਸਨ ਅਤੇ ਚੋਣ ਮਸ਼ੀਨਰੀ ਦੇ ਸ਼ਰੇਆਮ ਦੁਰਉਪਯੋਗ ਰਾਹੀਂ ਕੀਤਾ ਗਿਆ। ਖਹਿਰਾ ਨੇ ਕਿਹਾ ਕਿ ਇਹ ਕਥਿਤ ਚੋਣਾਂ ਹਕੀਕਤ ਵਿੱਚ ਸੋਚ-ਸਮਝ ਕੇ ਰਚਿਆ ਗਿਆ ਧੋਖਾਧੜੀ ਭਰਿਆ ਨਾਟਕ ਸਨ, ਜਿਸਦੀ ਸ਼ੁਰੂਆਤ ਵਿਰੋਧੀ ਪਾਰਟੀਆਂ ਖਾਸ ਕਰਕੇ ਕਾਂਗਰਸ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਵੱਡੇ ਪੱਧਰ ‘ਤੇ ਰੱਦਗੀ ਨਾਲ ਹੋਈ। ਰਿਟਰਨਿੰਗ ਅਫ਼ਸਰਾਂ ‘ਤੇ ਖੁੱਲ੍ਹਾ ਦਬਾਅ ਪਾਇਆ ਗਿਆ, ਉਨ੍ਹਾਂ ਨੂੰ ਡਰਾਇਆ ਧਮਕਾਇਆ ਗਿਆ ਅਤੇ ਸੱਤਾ ਧਾਰੀ ਪਾਰਟੀ ਦੇ ਸਿਆਸੀ ਏਜੰਟਾਂ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਵੋਟਾ ਤੋਂ ਪਹਿਲਾਂ ਹੀ ਬਰਾਬਰੀ ਦਾ ਮੈਦਾਨ ਖਤਮ ਕਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਵਿਰੋਧੀ ਪਾਰਟੀਆਂ ਦੇ ਸਮਰਥਕਾਂ ਦੇ ਨਾਮ ...
4161 ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵੱਲੋਂ 2 ਅਕਤੂਬਰ ਨੂੰ CM ਦੀ ਕੋਠੀ ਦੇ ਘਿਰਾਓ ਦਾ ਐਲਾਨ ਐਸ.ਏ.ਐਸ.ਨਗਰ 30 ਸਤੰਬਰ ( ਰਣਜੀਤ ਧਾਲੀਵਾਲ ) : 4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵੱਲੋਂ 2 ਅਕਤੂਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।ਇਸ ਸੰਬੰਧੀ 4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਦੇ ਪ੍ਰਧਾਨ ਤਨਵੀਰ ਨੇ ਦੱਸਿਆ ਕਿ 4161 ਮਾਸਟਰ ਕੇਡਰ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕ ਯੂਨੀਅਨ ਵੱਲੋਂ 2 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਨਵਰੀ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੇ ਇਕੱਠ ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਉਨ੍ਹਾਂ ਦਾ ਮੈਡੀਕਲ ਵੀ ਕਰਾਇਆ ਗਿਆ ਪਰ ਸਰਕਾਰ ਨੇ ਉਨ੍ਹਾਂ ਨੂੰ ਸਕੂਲਾਂ ਵਿੱਚ ਭੇਜਣ ਦੀ ਬਜਾਏ ਨਤੀਜਾ ਰੀਵਾਇਜ਼ ਕਰਕੇ 252 ਅਧਿਆਪਕਾਂ ਨੂੰ ਭਰਤੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਜਿਸ ਕਰਕੇ ਯੂਨੀਅਨ ਵੱਲੋਂ ਸ਼ੰਘਰਸ਼ ਕੀਤਾ ਧਰਨੇ ਲਗਾਏ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਅੱਗੇ ਧਰਨੇ ਦਿੱਤੇ ਪ੍ਰੰਤੂ ਸਰਕਾਰ ਦੇ ਕੰਨਾਂ ਤੇ ਜੂੰ ਨਾ ਸਰਕੀ। ਆਖਰ ਵਿੱਚ ਉਨ੍ਹਾਂ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲਈ ਅਤੇ ਅਦਾਲਤ ਨੇ ਫੈਸਲਾ ਉਨ੍ਹਾਂ ਦੇ ਹੱਕ ਵਿੱਚ ਕਰ ਦਿੱਤਾ ਪਰ ਸਰਕਾਰ ਤੇ ਸਿੱਖਿਆ ਵਿਭਾਗ ਅਜੇ ਵੀ ਟਾਲ ਮ...