ਪੰਜਾਬ ‘ਚ ਹੜ੍ਹ ਕਾਰਨ 12 ਜ਼ਿਲ੍ਹਿਆਂ ਦੇ 2 ਲੱਖ 56 ਹਜ਼ਾਰ ਲੋਕ ਪ੍ਰਭਾਵਿਤ, ਹੁਣ ਤੱਕ 29 ਮੌਤਾਂ
ਚੰਡੀਗੜ੍ਹ 2 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਹੜ੍ਹ ਕਾਰਨ ਹਾਲੋਂ ਬੇਹਾਲ ਹੈ। ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। 12 ਜ਼ਿਲ੍ਹਿਆਂ ਦੇ 2 ਲੱਖ 56 ਹਜ਼ਾਰ ਲੋਕ ਪ੍ਰਭਾਵਿਤ ਹਨ। 94061 ਹੈਕਟੇਅਰ ਫਸਲ ਹੜ੍ਹਾਂ ਦੀ ਲਪੇਟ ਵਿੱਚ ਹੈ। ਮਾਨਸਾ ਜ਼ਿਲ੍ਹੇ ਵਿੱਚ ਵੀ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਈਆਂ ਹਨ। ਬੀਐਸਐਫ ਨੇ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਅਤੇ ਭਾਰਤ ਮਾਤਾ ਕੀ ਜੈ ਦੇ ਨਾਅਰੇ ਲਗਾਏ। ਬੀਐਸਐਫ ਅਧਿਕਾਰੀਆਂ ਨੇ ਕਿਹਾ ਕਿ ਉਹ ਸਤਲੁਜ ਦਰਿਆ ‘ਤੇ ਬਣੇ ਡੈਮ ਨੂੰ ਇੱਕ ਇੰਚ ਵੀ ਨੁਕਸਾਨ ਨਹੀਂ ਹੋਣ ਦੇਣਗੇ। ਕਿਉਂਕਿ ਉਹ ਡੈਮ ਨੂੰ ਮਜ਼ਬੂਤ ਕਰਨ ਲਈ ਆਪਣੀ ਬਟਾਲੀਅਨ ਨਾਲ ਦਿਨ ਰਾਤ ਕੰਮ ਕਰ ਰਹੇ ਹਨ। ਪਿੰਡ ਵਾਸੀ ਵੀ ਡੈਮ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕਰ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਅਤੇ ਬੀਐਸਐਫ ਨੇ ਭਾਰਤ ਮਾਤਾ ਕੀ ਜੈ ਦੇ ਨਾਅਰੇ ਲਗਾਏ।
Comments
Post a Comment