ਪੀਐੱਮ ਮੋਦੀ ਵੱਲੋਂ 1600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦੀ ਘੋਸ਼ਣਾ ਕਰਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ : ਡਾ. ਸੁਭਾਸ਼ ਸ਼ਰਮਾ
ਪੀਐੱਮ ਮੋਦੀ ਵੱਲੋਂ 1600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦੀ ਘੋਸ਼ਣਾ ਕਰਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ : ਡਾ. ਸੁਭਾਸ਼ ਸ਼ਰਮਾ
ਕੇਂਦਰ ਸਰਕਾਰ ਪਹਿਲਾਂ ਹੀ 12000 ਕਰੋੜ ਰਾਜ ਸਰਕਾਰ ਨੂੰ ਦੇ ਚੁੱਕੀ ਹੈ
ਬੋਲੇ – ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਨਾਲ ਖੜੀ ਹੈ ਕੇਂਦਰ ਸਰਕਾਰ
ਚੰਡੀਗੜ੍ਹ 9 ਸਤੰਬਰ ( ਰਣਜੀਤ ਧਾਲੀਵਾਲ ) : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਹੜ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਵਾਧੂ ਰਾਹਤ ਪੈਕੇਜ ਦੀ ਘੋਸ਼ਣਾ ਦਾ ਸੂਬਾ ਭਾਜਪਾ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫ਼ੈਸਲਾ ਪ੍ਰਧਾਨ ਮੰਤਰੀ ਮੋਦੀ ਦੀ ਸੰਵੇਦਨਸ਼ੀਲਤਾ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਤੇ ਡੂੰਘੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਕਮ ਪਹਿਲਾਂ ਦਿੱਤੇ ਹੋਏ 12000 ਕਰੋੜ ਦੀ ਰਕਮ ਤੋਂ ਇਲਾਵਾ ਹੋਵੇਗੀ। ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਮਦਦ ਨੂੰ ਕਦੇ ਨਹੀਂ ਭੁੱਲਣਗੇ। ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰੀ ਫਿਰ ਸਾਬਤ ਕੀਤਾ ਹੈ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਨੂੰ ਤਰਜੀਹ ਦਿੰਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਦਿੰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਮੋੜ੍ਹੇ ਨਾਲ ਮੋੜ੍ਹਾ ਮਿਲਾ ਕੇ ਪੰਜਾਬ ਦੇ ਨਾਲ ਖੜੀ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ ਸਿਰਫ਼ ਆਰਥਿਕ ਮਦਦ ਹੀ ਨਹੀਂ ਹੈ, ਸਗੋਂ ਇਹ ਸੁਨੇਹਾ ਵੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹੜ੍ਹ ਨਾਲ ਪ੍ਰਭਾਵਿਤ ਹਰ ਵਰਗ ਦੇ ਮੁੜ ਵਸੇਬੇ ਲਈ ਵਚਨਬੱਧ ਹੈ। ਇਸ ਰਾਹਤ ਪੈਕੇਜ ਨਾਲ ਰਾਜ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ੀ ਮਿਲੇਗੀ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਬਾੜ੍ਹ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਿੱਚ ਮਦਦ ਮਿਲੇਗੀ। ਡਾ. ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਆ ਕੇ ਰਾਹਤ ਪੈਕੇਜ ਦੀ ਘੋਸ਼ਣਾ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਜਨਤਾ ਦਾ ਦੁੱਖ-ਦਰਦ ਅਤੇ ਉਨ੍ਹਾਂ ਦੀ ਪੀੜਾ ਕੇਂਦਰ ਸਰਕਾਰ ਦੀ ਤਰਜੀਹ ਵਿੱਚ ਹੈ। ਉਨ੍ਹਾਂ ਨੇ ਇਸਨੂੰ ਪੰਜਾਬ ਲਈ “ਵੱਡੀ ਰਾਹਤ” ਕਰਾਰ ਦਿੱਤਾ।
Comments
Post a Comment