ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਿੱਚ ਪਨਬੱਸ/ਪੀ ਆਰ ਟੀ ਸੀ ਮੁਲਾਜ਼ਮਾਂ ਨੇ ਕੀਤਾ ਵਿਧਾਨ ਸਭਾ ਨੂੰ ਕੂਚ : ਰੇਸ਼ਮ ਸਿੰਘ ਗਿੱਲ
ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਿੱਚ ਪਨਬੱਸ/ਪੀ ਆਰ ਟੀ ਸੀ ਮੁਲਾਜ਼ਮਾਂ ਨੇ ਕੀਤਾ ਵਿਧਾਨ ਸਭਾ ਨੂੰ ਕੂਚ : ਰੇਸ਼ਮ ਸਿੰਘ ਗਿੱਲ
ਜੇਕਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਤੁਰੰਤ ਤੌਰ ਤੇ ਕਰਗੇ ਚੱਕਾ ਜਾਮ : ਸਮਸੇਰ ਸਿੰਘ ਢਿੱਲੋ
ਰੋਸ ਨੂੰ ਵੇਖਦਿਆਂ ਸਰਕਾਰ ਅਤੇ ਪ੍ਰਸ਼ਾਸਨ ਨੇ 8 ਅਕਤੂਬਰ ਦੀ ਕੀਤੀ ਮੀਟਿੰਗ ਫਿਕਸ ਅਤੇ ਮੰਗਾ ਮੰਨਣ ਦਾ ਦਿੱਤਾ ਭਰੋਸਾ : ਹਰਕੇਸ਼ ਕੁਮਾਰ ਵਿੱਕੀ
ਚੰਡੀਗੜ੍ਹ 29 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋ ਅੱਜ ਚੱਲ ਰਹੇ ਵਿਧਾਨ ਸਭਾ ਸੈਸ਼ਨ ਨੂੰ ਕੂਚ ਕਰਕੇ ਰੋਸ ਜਾਹਰ ਕਰਨ ਦੇ ਲਈ ਪਹੁੰਚੇ ਤਾ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ 2024 ਨੂੰ ਮੀਟਿੰਗ ਕੀਤੀ ਸੀ । ਕਿ 1 ਮਹੀਨੇ ਦੇ ਵਿੱਚ ਮੰਗਾਂ 7 ਮੰਗਾਂ ਦਾ ਹੱਲ ਕੀਤਾ ਜਾਵੇ ਮੁੱਖ ਮੰਤਰੀ ਪੰਜਾਬ ਨੇ ਕਮੇਟੀ ਗਠਿਤ ਕੀਤੀ ਸੀ ਅੱਜ 1ਸਾਲ ਦਾ ਸਮਾਂ ਬੀਤ ਚੁੱਕਾ ਹੈ ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਚੋਣ ਮੈਨੀਫੈਸਟੋ ਦੇ ਵਿੱਚ ਵਾਰ - ਵਾਰ ਕਹਿੰਦੇ ਸੀ ਕਿ ਸਰਕਾਰ ਆਉਂਦੇ ਸਾਰੀ ਹੀ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਵਿਧਾਨ ਸਭਾ ਸੈਸਨ ਦੇ ਵਿੱਚ ਵੀ ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਲਗਦਾ ਹੈ ਕਿ ਹੁਣ ਠੇਕੇਦਾਰ ਦੀ ਸਾਂਝ ਹੁਣ ਆਮ ਆਦਮੀ ਪਾਰਟੀ ਦੀ ਹੋਈ ਗਈ ਜ਼ੋ ਮੁੱਖ ਮੰਤਰੀ ਕਹਿੰਦਾ ਸੀ ਕਿ ਕਰਮਚਾਰੀਆਂ ਦੇ ਹੱਕਾਂ ਦੇ ਵਿੱਚ ਹਰਾ ਪੈਨ ਚੱਲਗੇ ਪ੍ਰੰਤੂ ਹਰਾ ਪੈਨ ਚਲਾਉਣ ਦੀ ਬਜਾਏ ਮੰਗਾਂ ਜਿਉਂ ਦੀਆਂ ਤਿਉਂ ਚੱਲ ਰਹੀਆਂ ਹਨ ਲਗਭਗ ਸਰਕਾਰ ਬਣੀ ਨੂੰ 3 ਸਾਲ ਤੋਂ ਵੀ ਵੱਧ ਸਮਾਂ ਹੋ ਗਿਆ ਹੈ । ਇੱਕ ਵੀ ਕਰਮਚਾਰੀ ਨੂੰ ਪੱਕਾ ਨਹੀਂ ਕੀਤਾ ਗਿਆ ਵਿਭਾਗਾਂ ਦੇ ਵਿੱਚ ਕਰਮਚਾਰੀਆਂ ਦਾ ਸ਼ੋਸਣ ਉਸ ਤਰ੍ਹਾਂ ਚੱਲ ਰਿਹਾ ਹੈ। ਸਰਕਾਰ ਨੇ ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਵਿਭਾਗਾਂ ਦਾ ਦਿਨ ਪ੍ਰਤੀ ਨਿੱਝੀਕਰਨ ਕੀਤਾ ਜਾ ਰਿਹਾ ਹੈ ,ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਵੀ ਵਿਭਾਗਾਂ ਵਿੱਚ ਨਵੀਂ ਬੱਸ ਨਹੀਂ ਪਈ ਬੱਸਾਂ ਦਿਨ ਪ੍ਰਤੀ ਦਿਨ ਘੱਟਦੀਆਂ ਜਾ ਰਹੀਆ ਹਨ ਬੱਸਾਂ ਵਿੱਚ ਸਵਾਰੀ ਦੀ ਗਿਣਤੀ ਵੱਧਦੀ ਜਾ ਰਹੀ ਜਿਸ ਕਾਰਣ ਬੱਸਾਂ ਹਾਦਸਾ ਗ੍ਰਸਤ ਹੋ ਰਹੀਆਂ ਹਨ ਬੱਸਾਂ ਜਾਂ ਸਪੇਆਰ ਪਾਰਟੀ ਦੀ ਘਾਟ ਕਾਰਣ ਬੱਸ ਖੜ ਰਹੀਆਂ ਹਨ ਕਰਮਚਾਰੀਆਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Comments
Post a Comment