ਬੇਅਦਬੀਆਂ ਸਬੰਧੀ ਬਣਾਏ ਜਾ ਰਹੇ ਕਾਨੂੰਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਨੇ ਸਿਲੈਕਟ ਕਮੇਟੀ ਨਾਲ ਕੀਤੀ ਇਕੱਤਰਤਾ
ਬੇਅਦਬੀਆਂ ਸਬੰਧੀ ਬਣਾਏ ਜਾ ਰਹੇ ਕਾਨੂੰਨ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਨੇ ਸਿਲੈਕਟ ਕਮੇਟੀ ਨਾਲ ਕੀਤੀ ਇਕੱਤਰਤਾ
ਚੰਡੀਗੜ੍ਹ 3 ਸਤੰਬਰ ( ਰਣਜੀਤ ਧਾਲੀਵਾਲ ) : ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਲਈ ਬਣਾਏ ਜਾ ਰਹੇ ਬਿੱਲ-2025 ਸਬੰਧੀ ਗਠਿਤ ਸਿਲੈਕਟ ਕਮੇਟੀ ਨਾਲ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਸਬ ਕਮੇਟੀ ਦੇ ਮੈਂਬਰਾਂ ਨੇ ਇਕੱਤਰਤਾ ਕੀਤੀ ਅਤੇ ਸਰਕਾਰ ਵੱਲੋਂ ਪ੍ਰਸਤਾਵਿਤ ਐਕਟ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕੌਮ ਦਾ ਪੱਖ ਰੱਖਿਆ। ਇਹ ਕਮੇਟੀ ਮਾਨਯੋਗ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਸੀ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਸਬ ਕਮੇਟੀ ਦਾ ਹਿਸਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਇਸ ਸਬ ਕਮੇਟੀ ਵੱਲੋਂ ਸਾਰੇ ਤੱਥ ਘੋਖ ਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਜੋ ਸ਼੍ਰੋਮਣੀ ਕਮੇਟੀ ਪ੍ਰਧਾਨ ਰਾਹੀਂ ਸਰਕਾਰ ਤੱਕ ਪਹੁੰਚਾਈ ਜਾਵੇਗੀ। ਪੰਜਾਬ ਵਿਧਾਨ ਸਭਾ ਸਿਲੈਕਟ ਕਮੇਟੀ ਦੇ ਮੁਖੀ ਡਾ. ਇੰਦਰਬੀਰ ਸਿੰਘ ਨਿੱਝਰ ਨਾਲ ਹੋਈ ਇਕੱਤਰਤਾ ਵਿੱਚ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਐਡਵੋਕੇਟ, ਡਾ. ਕੇਹਰ ਸਿੰਘ ਸਾਬਕਾ ਚੇਅਰਮੈਨ, ਬੀਬੀ ਪ੍ਰਭਜੋਤ ਕੌਰ ਅਤੇ ਡਾ. ਪਰਮਵੀਰ ਸਿੰਘ ਮੈਂਬਰ ਸਿੱਖ ਇਤਿਹਾਸ ਰਿਸਰਚ ਬੋਰਡ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਲਖਵੀਰ ਸਿੰਘ ਸ਼ਾਮਲ ਹੋਏ।
Comments
Post a Comment