ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ ਗਲੋਬਲ ਰੈਂਕ ਬੈਂਡ 601–800 ਵਿੱਚ ਸਥਾਨ ਹਾਸਲ ਕੀਤਾ
ਬਠਿੰਡਾ 9 ਅਕਤੂਬਰ ( ਪੀ ਡੀ ਐਲ ) : ਉਚੇਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਤਮਤਾ ਦੇ ਰਾਹ ਤੇ ਅੱਗੇ ਵਧਦੇ ਹੋਏ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਟਾਈਮਜ਼ ਹਾਇਰ ਐਜੂਕੇਸ਼ਨ (ਟੀ ਐਚ ਈ) ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ 601–800 ਗਲੋਬਲ ਰੈਂਕ ਬੈਂਡ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਰੈਂਕਿੰਗ ਵਿੱਚ 115 ਦੇਸ਼ਾਂ ਦੀਆਂ 2,191 ਸਿਰਮੌਰ ਯੂਨੀਵਰਸਿਟੀਆਂ ਦਾ ਮੁਲਾਂਕਣ ਕੀਤਾ ਗਿਆ ਹੈ। ਸੀਯੂ ਪੰਜਾਬ ਨੇ ਇਸ ਰੈੰਕਿੰਗ ਦੇ ਵੱਖ ਵੱਖ ਮੁਲਾਂਕਣ ਪੈਰਾਮੀਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜੋ ਇਸ ਯੂਨੀਵਰਸਿਟੀ ਦੀ ਕਾਰਗੁਜਾਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸਵੀਕਾਰਤਾ ਦਿੰਦਾ ਹੈ। ਇਹ ਉਪਲਬਧੀ ਮਾਨਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੇ ਮਾਰਗ ਦਰਸ਼ਨ ਅਤੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਪ੍ਰਾਪਤ ਹੋਈ।
ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਵਿੱਚ ਉੱਚ ਵਿਦਿਅਕ ਸੰਸਥਾਵਾਂ ਦਾ ਮੁਲਾਂਕਣ ਪੰਜ ਮੁੱਖ ਸਤੰਭਾਂ – ਅਧਿਆਪਨ, ਖੋਜ ਵਾਤਾਵਰਣ, ਖੋਜ ਗੁਣਵੱਤਾ, ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਅਤੇ ਉਦਯੋਗ ਸਬੰਧ – ਤੇ ਕੀਤਾ ਜਾਂਦਾ ਹੈ। ਇਸ ਸਾਲ ਸਿਰਫ਼ 10 ਭਾਰਤੀ ਉੱਚ ਸਿੱਖਿਆ ਸੰਸਥਾਵਾਂ ਨੇ ਅੰਤਰਰਾਸ਼ਟਰੀ ਪੱਧਰ ਤੇ ਸਿਖਰਲੇ 600 ਉੱਚ ਵਿਦਿਅਕ ਸੰਸਥਾਵਾਂ ਵਿੱਚ ਸਥਾਨ ਬਣਾਇਆ, ਜਿਸ ਵਿੱਚ ਭਾਰਤੀ ਵਿਗਿਆਨ ਸੰਸਥਾਨ, ਬੈਂਗਲੌਰ (ਰੈਂਕ ਬੈਂਡ 201–250) ਸਭ ਤੋਂ ਅੱਗੇ ਹੈ। ਇਸ ਤੋਂ ਇਲਾਵਾ, ਪੰਜਾਬ ਕੇਂਦਰੀ ਯੂਨੀਵਰਸਿਟੀ ਸਮੇਤ ਕੁੱਲ 17 ਭਾਰਤੀ ਯੂਨੀਵਰਸਿਟੀਆਂ ਨੇ 601–800 ਗਲੋਬਲ ਰੈਂਕ ਬੈਂਡ ਵਿੱਚ ਸਥਾਨ ਪ੍ਰਾਪਤ ਕੀਤਾ ਹੈ।
ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਦੇ ਨਤੀਜਿਆਂ ਦਾ ਸਵਾਗਤ ਕਰਦੇ ਹੋਏ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਸੀਯੂ ਪੰਜਾਬ ਨੇ ਹਾਲ ਦੇ ਸਾਲਾਂ ਵਿੱਚ ਰਿਸਰਚ ਪੇਪਰ ਆਉਟਪੁੱਟ ਅਤੇ ਹਵਾਲਾ ਪ੍ਰਭਾਵ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ, ਜੋ ਸਾਡੇ ਖੋਜ ਕਾਰਜ ਦੀ ਗੁਣਵੱਤਾ ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਗੁਣਵੱਤਾ ਵਾਲੀ ਉੱਚ ਸਿੱਖਿਆ ਅਤੇ ਖੋਜ ਸਾਡੇ ਯੂਨੀਵਰਸਿਟੀ ਦੀ ਖਾਸ ਵਿਸ਼ੇਸ਼ਤਾ ਹੈ। ਇਹ ਸਫਲਤਾ ਸਾਡੇ ਅਧਿਆਪਕਾਂ, ਖੋਜਕਰਤਾਵਾਂ, ਵਿਦਿਆਰਥੀਆਂ ਅਤੇ ਹਿੱਸੇਦਾਰਾਂ ਦੇ ਸਮਰਪਣ ਅਤੇ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਹੁਣ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਸੰਯੁਕਤ ਰਾਜ ਅਮਰੀਕਾ ਤੋਂ ਬਾਅਦ ਦੂਜੇ ਸਥਾਨ ‘ਤੇ ਸਭ ਤੋਂ ਵੱਧ ਰੈਂਕਿੰਗ ਵਾਲੇ ਯੂਨੀਵਰਸਿਟੀਆਂ ਵਾਲਾ ਦੇਸ਼ ਬਣ ਗਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸੀਯੂ ਪੰਜਾਬ ਸਿੱਖਿਆ, ਖੋਜ ਅਤੇ ਨਵੀਨਤਾ ਵਿੱਚ ਉੱਤਮਤਾ ਰਾਹੀਂ ਅੰਤਰਰਾਸ਼ਟਰੀ ਮੰਚ 'ਤੇ ਭਾਰਤ ਦੀ ਨੁਮਾਇੰਦਗੀ ਕਰਨ ਲਈ ਵਚਨਬੱਧ ਹੈ।
Comments
Post a Comment