ਦਫਤਰੀ ਮੁਲਾਜ਼ਮਾਂ ਦੀਆ ਤਨਖਾਹਾਂ 50000 ਤੋਂ 19000 ਕਰਨ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਧਰਨਾ
ਦਫਤਰੀ ਮੁਲਾਜ਼ਮਾਂ ਦੀਆ ਤਨਖਾਹਾਂ 50000 ਤੋਂ 19000 ਕਰਨ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਧਰਨਾ
ਮੋਹਾਲੀ ਪ੍ਰਸ਼ਾਸਨ ਵੱਲੋਂ ਕੱਲ 10 ਅਕਤੂਬਰ ਨੂੰ ਸਕੱਤਰ ਸਕੂਲ ਸਿੱਖਿਆ ਅਤੇ 29 ਅਕਤੂਬਰ ਨੂੰ ਕੈਬਿਨਟ ਸਬ ਕਮੇਟੀ ਨਾਲ ਮੀਟਿੰਗ ਤੈਅ ਕਰਵਾਈ
15-20 ਸਾਲਾਂ ਤੋਂ ਕੰਮ ਕਰਦੇ ਦਫਤਰੀ ਕਾਮਿਆ ਤੇ ਪ੍ਰੋਬੇਸ਼ਨ ਨਾ ਲਗਾ ਕੇ 01.04.2018 ਤੋਂ ਪੂਰੀਆ ਤਨਖਾਹਾਂ ਤੇ ਹੀ ਰੈਗੂਲਰ ਕਰੇ : ਕੁਲਦੀਪ ਸਿੰਘ
2019 ਦੀ ਵਿੱਤ ਵਿਭਾਗ ਦੀ ਪੰਜਵੇ ਤਨਖਾਹ ਕਮਿਸ਼ਨ ਨਾਲ ਪ੍ਰਵਾਨਗੀ ਦੇ ਬਾਵਜੂਦ ਸੱਤਵੇ ਕੇਂਦਰੀ ਪੇ ਕਮਿਸ਼ਨ ਤੇ ਰੈਗੂਲਰ ਕਰਨਾ ਸਰਕਾਰ ਦੀ ਸਰਾਸਰ ਧੱਕੇਸ਼ਾਹੀ : ਸੰਧਾ
ਮਾਨ ਸਰਕਾਰ ਦਫਤਰੀ ਮੁਲਾਜ਼ਮਾਂ ਦੀਆ ਤਨਖਾਹਾਂ ਕੱਟ ਕੇ ਖਜ਼ਾਨਾ ਭਰਨ ਲੱਗੀ
ਐਸ.ਏ.ਐਸ.ਨਗਰ 9 ਅਕਤੂਬਰ ( ਰਣਜੀਤ ਧਾਲੀਵਾਲ ) : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ 15-20 ਸਾਲਾਂ ਤੋਂ ਕੰਮ ਕਰਦੇ ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਕਟੋਤੀ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਅੱਜ ਸਿੱਖਿਆ ਭਵਨ ਦੇ ਬਾਹਰ ਧਰਨਾ ਦਿੱਤਾ। ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੇ ਰੋਸ ਨੂੰ ਦੇਖਦੇ ਹੋਏ ਮੁਲਾਜ਼ਮਾਂ ਦੀ ਸਿੱਖਿਆ ਸਕੱਤਰ ਅਤੇ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ ਕਰਵਾਈ ਜਿਸ ਉਪਰੰਤ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵੱਲ ਰੋਸ ਮਾਰਚ ਕਰਨ ਦਾ ਐਕਸ਼ਨ ਮੁਲਤਵੀ ਕੀਤਾ। ਹੁਣ ਮੁਲਾਜ਼ਮ ਆਗੂਆ ਦੀ ਕੱਲ 10 ਅਕਤੂਬਰ ਨੂੰ ਸਕੱਤਰ ਸਕੂਲ ਸਿੱਖਿਆ ਨਾਲ ਅਤੇ 29 ਅਕਤੂਬਰ ਨੂੰ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਹੋਵੇਗੀ। ਜਿਕਰਯੋਗ ਹੈ ਕਿ 15-20 ਸਾਲਾਂ ਤੋਂ ਕੰਮ ਕਰ ਰਹੇ 1007 ਦਫਤਰੀ ਕਰਮਚਾਰੀਆ ਨੂੰ ਕੈਬਿਨਟ ਵੱਲੋਂ ਸਿੱਖਿਆ ਵਿਭਾਗ ਅਧੀਨ ਲੈ ਕੇ ਤਨਖਾਹਾਂ ਤੇ ਕਟੋਤੀ ਕਰਕੇ ਸੱਤਵੇਂ ਤਨਖ਼ਾਹ ਸਕੇਲ ਤੇ ਤਿੰਨ ਸਾਲ ਦਾ ਪ੍ਰੋਬੇਸ਼ਨ ਲਗਾ ਕੇ ਪੱਕਾ ਕਰਨ ਦਾ ਫੈਸਲਾ ਲਿਆ ਸੀ ਜਿਸ ਵਿਚ ਇਕ ਤਾਂ ਮੁਲਾਜ਼ਮਾਂ ਦੀਆ ਮੋਜੂਦਾ ਪੋਸਟਾਂ ਜਿੰਨ੍ਹਾ ਤੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਦੂਜਾ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਵੱਡੀ ਕਟੋਤੀ ਕਰਦੇ ਹੋਏ 50000 ਤੋਂ 19000 ਤਨਖਾਹ ਕਰਨ ਦੀ ਤਿਆਰੀ ਕੀਤੀ ਗਈ ਹੈ ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਰੋਸ ਹੈ। 15-20 ਸਾਲ ਸਰਕਾਰ ਨੂੰ ਆਪਣੀਆ ਸੇਵਾਵਾਂ ਦੇਣ ਦੇ ਬਾਵਜੂਦ ਹੁਣ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਵਿਚ ਵੱਡੀ ਕਟੋਤੀ ਕਰ ਰਹੀ ਹੈ ਜਿਸ ਨਾਲ 1007 ਪਰਿਵਾਰਾਂ ਦੇ ਘਰ ਦੇ ਚੁਲੇ ਠੰਡੇ ਪੈ ਜਾਣਗੇ ਘਰ ਦਾ ਗੁਜ਼ਾਰਾ ਅਤੇ ਬੱਚਿਆ ਦੀ ਪੜ੍ਹਾਈ ਬਹੁਤ ਮੁਸ਼ਕਿਲ ਹੋ ਜਾਵੇਗੀ।

Comments
Post a Comment