ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੰਘਰਸ਼ ਦਾ ਐਲਾਨ
16 ਨਵੰਬਰ ਨੂੰ ਧੂਰੀ ਵਿੱਚ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ
27 ਅਕਤੂਬਰ ਨੂੰ ਮੁੱਖ ਮੰਤਰੀ ਦੇ ਧੂਰੀ ਸਥਿਤ ਦਫ਼ਤਰ ਪੁੱਜ ਕੇ ਦਿੱਤਾ ਜਾਵੇਗਾ ਰੈਲੀ ਦਾ ਨੋਟਿਸ
ਚੰਡੀਗੜ੍ਹ 23 ਅਕਤੂਬਰ ( ਰਣਜੀਤ ਧਾਲੀਵਾਲ ) : ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ 'ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ 16 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਸਾਂਝੇ ਫਰੰਟ ਦੇ ਕਨਵੀਨਰ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਵਿੱਚ ਕੀਤੀ ਗਈ ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸੂਬਾ ਕਨਵੀਨਰਾਂ ਧਨਵੰਤ ਸਿੰਘ ਭੱਠਲ, ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਲਜ਼ਾਰ ਖਾਨ, ਅਮਰੀਕ ਸਿੰਘ ਕੰਗ, ਮਨਜਿੰਦਰ ਸਿੰਘ, ਰਾਧੇ ਸ਼ਿਆਮ ਤੇ ਜਗਦੀਸ਼ ਚਾਹਲ ਨੇ ਆਖਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰ ਅਤੇ ਗਵਾਂਢੀ ਸੂਬਿਆਂ ਦੀਆਂ ਸਰਕਾਰਾਂ ਨਾਲੋਂ 16% ਮਹਿੰਗਾਈ ਭੱਤਾ ਘੱਟ ਦੇ ਰਹੀ ਹੈ। ਇਸੇ ਤਰ੍ਹਾਂ ਪੈਨਸ਼ਨਰਾਂ ਉੱਤੇ 2.59 ਦਾ ਗੁਣਾਕ ਲਾਗੂ ਕਰਨ, ਆਪਣੀ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਦੇਣ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਅਤੇ ਰਹਿੰਦੇ ਬੋਰਡ/ ਕਾਰਪੋਰੇਸ਼ਨਾ ਦੇ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ, ਆਊਟਸੋਰਸ, ਇਨਲਿਸਟਮੇਂਟ ਅਤੇ ਵੱਖ-ਵੱਖ ਸੁੁਸਾਇਟੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੱਕੇ ਕਰਨ ਦੀ ਲਿਆਂਦੀ ਘਟੀਆ ਪੋਲਸੀ ਨੂੰ ਸੋਧਣ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਉੱਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਪੇਂਡੂ 'ਤੇ ਬਾਰਡਰ ਏਰੀਆ ਸਮੇਤ ਕੱਟੇ ਗਏ ਸਾਰੇ ਭੱਤੇ ਅਤੇ ਏ. ਸੀ. ਪੀ. ਬਹਾਲ ਕਰਨ, ਖਰਖ ਕਾਲ ਦੌਰਾਨ ਮੁੱਢਲੀ ਤਨਖਾਹ ਦੇਣ ਦਾ ਫ਼ੈਸਲਾ ਰੱਦ ਕਰਨ, ਮਹਿੰਗਾਈ ਭੱਤੇ ਅਤੇ ਛੇਵੇਂ ਤਨਖਾਹ ਕਮਿਸ਼ਨ ਤਹਿਤ ਬਣਦੇ ਬਕਾਏ ਜਾਰੀ ਕਰਨ, ਕੇਂਦਰੀ ਪੈਟਰਨ ਤੇ ਗਰੇਚੁਟੀ ਦੀ ਹੱਦ 20 ਲੱਖ ਤੋਂ ਵਧਾ ਕੇ 25 ਲੱਖ ਕਰਨ ਅਤੇ ਰਹਿੰਦੇ ਬੋਰਡ/ਕਾਰਪੋਰੇਸ਼ਨਾ ਵਿੱਚ ਲਾਗੂ ਕਰਨ , ਜਜ਼ੀਆ ਰੂਪੀ 200 ਰੁਪਏ ਵਿਕਾਸ ਟੈਕਸ ਬੰਦ ਕਰਨ ਸਮੇਤ ਸਾਂਝੇ ਫਰੰਟ ਦੀਆਂ ਹੋਰ ਮੰਗਾਂ ਪੂਰੀਆਂ ਕਰਨ ਤੋਂ ਲੱਗਭੱਗ ਇਨਕਾਰੀ ਹੋ ਚੁੱਕੀ ਹੈ ਜਦੋਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਨੂੰ ਅਨੇਕਾਂ ਕਿਸਮ ਦੀਆਂ ਗਰੰਟੀਆਂ ਦਿੱਤੀਆਂ ਗਈਆਂ ਸਨ। ਆਗੂਆਂ ਨੇ ਕੇਂਦਰ ਸਰਕਾਰ ਦੁਆਰਾ ਲਿਆਂਦੇ ਜਾ ਰਹੇ ਬਿਜਲੀ ਸੋਧ ਬਿਲ-2025 ਅਤੇ ਪੰਜਾਬ ਸਰਕਾਰ ਦੁਆਰਾ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਨਿਖੇਧੀ ਕੀਤੀ ਗਈ। ਸਾਂਝੇ ਫਰੰਟ ਦੇ ਆਗੂਆਂ ਸੁਰਿੰਦਰ ਰਾਮ ਕੁੱਸਾ, ਕੁਲਵਰਨ ਸਿੰਘ, ਐੱਨ.ਡੀ. ਤਿਵਾੜੀ, ਹਰਦੀਪ ਟੋਡਰਪੁਰ, ਸੁਰਿੰਦਰ ਪੁਆਰੀ, ਨਿਰਭੈ ਸਿੰਘ, ਰਛਪਾਲ ਸਿੰਘ, ਜ਼ੈਲ ਸਿੰਘ ਨੇ ਕਿਹਾ ਕਿ 27 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫ਼ਤਰ ਵਿਖੇ ਪੁੱਜ ਕੇ ਸਾਂਝੇ ਫਰੰਟ ਵੱਲੋਂ ਮੁੱਖ , ਰਮਨਜੀਤ ਸੰਧੂ, ਬਿੱਕਰ ਸਿੰਘ, ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ।

Comments
Post a Comment