ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਯੂਨੀਅਨ ਨੇ ਵਕੀਲ ਰਕੇਸ਼ ਕਿਸ਼ੋਰ ਵੱਲੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਉੱਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ
ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਯੂਨੀਅਨ ਨੇ ਵਕੀਲ ਰਕੇਸ਼ ਕਿਸ਼ੋਰ ਵੱਲੋਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਉੱਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ
ਐਸ.ਏ.ਐਸ.ਨਗਰ 8 ਅਕਤੂਬਰ ( ਰਣਜੀਤ ਧਾਲੀਵਾਲ ) : ਅੱਜ ਇੱਥੇ ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ ਯੂਨੀਅਨ ਦੇ ਪੰਜਾਬ ਵੀ ਯੂਨਿਟ ਦੀ ਇਕ ਪ੍ਰੈਸ ਕਾਨਫਰੰਸ ਹੋਈ ਜਿਸ ਵਿੱਚ 6 ਅਕਤੂਬਰ ਨੂੰ ਇੱਕ ਵਕੀਲ ਰਕੇਸ਼ ਕਿਸ਼ੋਰ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਚੀਫ ਜਸਟਿਸ ਉੱਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੀ ਗਈ ਉਸ ਦੀ ਨਿਖੇਧੀ ਕੀਤੀ ਗਈ ਅਤੇ ਦੋਸ਼ੀ ਤੇ ਖਿਲਾਫ ਫੌਜਦਾਰੀ ਕੇਸ ਦਰਜ ਕਰਕੇ ਉਸ ਦੀ ਤਰ੍ਹਾਂ ਤੇ ਗ੍ਰਿਫਤਾਰੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਐਸੋਸੀਏਸ਼ਨ ਦੇ ਜਰਨਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਇਹ ਹਮਲਾ ਦੇਸ਼ ਦੇ ਸੰਵਿਧਾਨ ਅਤੇ ਦੇਸ਼ ਦੀ ਸਰਵ ਉੱਚ ਅਦਾਲਤ ਤੇ ਕੀਤਾ ਗਿਆ ਹੈ, ਜਿਸ ਨਾਲ ਦੁਨੀਆਂ ਭਰ ਵਿੱਚ ਸਾਡੇ ਦੇਸ਼ ਦਾ ਸਿਰ ਨੀਵਾਂ ਕੀਤਾ ਗਿਆ ਹੈ ਅਤੇ ਦੇਸ਼ ਦੇ ਹਰ ਵਸਨੀਕ ਵੱਲੋਂ ਇਸ ਦੀ ਜੋਰਦਾਰ ਸ਼ਬਦਾਂ ਨਾਲ ਨਿਖੇਧੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਗੁਜਰਾਓ ਮੰਦਰ ਸਬੰਧੀ 16 ਸਤੰਬਰ 2025 ਨੂੰ ਦਿੱਤਾ ਗਿਆ ਸੀ, ਜਿਸ ਵਿੱਚ ਚੀਫ ਜਸਟਿਸ ਸ੍ਰੀ ਬੀ ਆਰ ਗਵਈ ਵੱਲੋਂ ਇਸ ਮੰਦਰ ਬਾਰੇ ਕੋਈ ਟਿੱਪਣੀ ਕੀਤੀ ਗਈ ਸੀ ਜਿਸ ਦੇ ਸੰਬੰਧ ਵਿੱਚ ਉਕਤ ਵਕੀਲ ਸ਼੍ਰੀ ਰਾਕੇਸ਼ ਕਿਸ਼ੋਰ ਵੱਲੋਂ ਅਦਾਲਤ ਵਿੱਚ ਵਿਰੋਧ ਜਤਾਇਆ ਗਿਆ ਅਤੇ ਮਾਨਯੋਗ ਚੀਫ ਜਸਟਿਸ ਉੱਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੀ ਗਈ ਜੋ ਕਿ ਬਹੁਤ ਹੀ ਘਿਨਾਉਣਾ ਅਪਰਾਧ ਹੈ। ਉਹਨਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਭਾਰਤੀ ਸਮਾਜ ਦੇ ਲੋਕਾਂ ਨੂੰ ਜਾਤਾਂ ਅਤੇ ਧਰਮਾਂ ਵਿੱਚ ਵੰਡ ਕੇ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ, ਜਿਸ ਦਾ ਵਕੀਲ ਭਾਈਚਾਰੇ ਵੱਲੋਂ ਡੱਟ ਕੇ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਦੇਸ਼ ਦੀ ਮੌਜੂਦਾ ਮੋਦੀ ਭਾਜਪਾ ਸਰਕਾਰ ਨਿਆਪਾਲਿਕਾ ਉੱਤੇ ਦਬਾਅ ਪਾ ਕੇ ਆਪਣੀ ਸੋਚ ਅਨੁਸਾਰ ਫੈਸਲਾ ਕਰਵਾਉਣਾ ਚਾਹੁੰਦੀ ਹੈ ਪਰ ਉਹ ਇਸ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕਦੇ ਕਿਉਂਕਿ ਦੇਸ਼ ਦੀ ਨਿਆਪਾਲਿਕਾ ਕਾਨੂੰਨ ਅਤੇ ਸੰਵਿਧਾਨ ਅਨੁਸਾਰ ਫੈਸਲੇ ਕਰਨ ਲਈ ਬਚਨਬੰਧ ਹੈ। ਉਹਨਾਂ ਕਿਹਾ ਕਿ ਬੀ.ਜੇ.ਪੀ. ਦੇ ਸੋਸ਼ਲ ਮੀਡੀਆ ਤੇ ਬੀਤੇ ਕਈ ਦਿਨਾਂ ਤੋਂ ਕੁਝ ਲੋਕਾਂ ਵੱਲੋਂ ਚੀਫ ਜਸਟਿਸ ਦੀ ਜਾਤੀ ਦੀਆਂ ਗੱਲਾਂ ਕਰਕੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਇਹੀ ਲੋਕ ਦੇਸ਼ ਦੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਦੇਸ਼ ਦੇ ਲੋਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਹ ਇਹਨਾਂ ਦੀਆਂ ਗਲਤ ਕਾਰਵਾਈਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਇਸ ਮੌਕੇ ਐਸੋਸੀਏਸ਼ਨ ਦੇ ਮੁੱਖ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਤੇ ਰਾਜ ਕਰ ਰਹੀ ਬੀਜੇਪੀ ਸਰਕਾਰ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਕੇ ਤਾਨਾਸ਼ਾਹੀ ਰਾਜ ਕਾਇਮ ਕਰਨਾ ਚਾਹੁੰਦੀ ਹੈ ਅਤੇ ਇਸ ਮਕਸਦ ਲਈ ਉਹਨਾਂ ਨੇ ਦੇਸ਼ ਦੇ ਵੱਡੇ ਹਿੱਸੇ ਦੀ ਮੀਡੀਆ ਅਤੇ ਅਫਸਰਸ਼ਾਹੀ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ ਅਤੇ ਹੁਣ ਨਿਆਪਾਲਿਕਾ ਨੂੰ ਵੀ ਆਪਣੀ ਮਰਜ਼ੀ ਅਨੁਸਾਰ ਚਲਾਉਣਾ ਚਾਹੁੰਦੇ ਹਨ, ਜਿਸ ਨੂੰ ਦੇਸ਼ ਦੇ ਲੋਕ ਜਿਨਾਂ ਵਿੱਚ ਵਕੀਲ, ਬੁੱਧੀਜੀਵੀ, ਕਿਸਾਨ, ਮਜ਼ਦੂਰ ਅਤੇ ਘੱਟ ਗਿਣਤੀਆਂ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਦੇਸ਼ ਵਿੱਚ ਲੋਕਰਾਜ ਹੀ ਚਲਦਾ ਰਹੇਗਾ। ਉਹਨਾਂ ਕਿਹਾ ਜੇਕਰ ਇਹੋ ਜਿਹਾ ਗਲਤ ਕਾਰਨਾਮਾ ਜੇਕਰ ਕਿਸੇ ਘੱਟ ਗਿਣਤੀ ਜਾਂ ਹੋਰ ਧਰਮ ਦੇ ਵਿਅਕਤੀ ਵੱਲੋਂ ਕੀਤਾ ਗਿਆ ਹੁੰਦਾ ਤਾਂ ਉਸ ਨੂੰ ਦੇਸ਼ ਧਰੋਹੀ ਦੱਸ ਕੇ ਜੇਲ ਅੰਦਰ ਭੇਜਿਆ ਗਿਆ ਹੋਣਾ ਸੀ। ਬੀ.ਜੇ.ਪੀ. ਦੇ ਕੁਝ ਲੀਡਰਾਂ ਵੱਲੋਂ ਬੀਤੇ ਸਮੇਂ ਮੀਡੀਆ ਵਿੱਚ ਸੁਪਰੀਮ ਕੋਰਟ ਦੇ ਖਿਲਾਫ ਜਾਣਬੁੱਝ ਕੇ ਗਲਤ ਦੋਸ਼ ਲਗਾਏ ਗਏ ਹਨ ਅਤੇ ਸਰਕਾਰ ਨੇ ਕਦੇ ਵੀ ਇਹਨਾਂ ਲੋਕਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਹੁਣ ਦੇਸ਼ ਵਿੱਚ ਅਰਾਜਕਤਾ ਵਾਲਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਐਡਵੋਕੇਟ ਅਮਰਜੀਤ ਸਿੰਘ ਲੌਂਗੀਆ ਨੇ ਕਿਹਾ ਦੇਸ਼ ਵਿੱਚ ਹੇਠਲੀਆਂ ਅਦਾਲਤਾਂ ਤੋਂ ਲੈ ਕੇ ਸੁਪਰੀਮ ਕੋਰਟ ਦੇ ਜੱਜ ਸਾਹਿਬਾਨਾਂ ਨੂੰ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੇ ਫੈਸਲੇ ਕਰਨੇ ਚਾਹੀਦੇ ਹਨ ਕਿਉਂਕਿ ਦੇਸ਼ ਦੇ 145 ਕਰੋੜ ਲੋਕ ਦੇਸ਼ ਦੀ ਨਿਆਪਾਲਿਕਾ ਤੇ ਵਿਸ਼ਵਾਸ ਕਰਦੇ ਹਨ ਅਤੇ ਉਹਨਾਂ ਨੂੰ ਹੁਣ ਸਿਰਫ ਅਦਾਲਤਾਂ ਤੇ ਹੀ ਭਰੋਸਾ ਹੈ। ਦੇਸ਼ ਦਾ ਸਮੁੱਚਾ ਵਕੀਲ ਭਾਈਚਾਰਾ ਵੀ ਦੇਸ਼ ਦੀ ਨਿਆਪਾਲਿਕਾ ਦੇ ਨਾਲ ਖੜਾ ਹੈ ਤੇ ਕਿਉਂਕਿ ਮੌਜੂਦਾ ਸਰਕਾਰ ਨੇ ਵਕੀਲਾਂ ਨੂੰ ਕਮਜ਼ੋਰ ਕਰਨ ਲਈ ਵੀ ਇੱਕ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਜੋ ਵਕੀਲਾਂ ਦੇ ਦਬਾਅ ਕਾਰਨ ਸਰਕਾਰ ਨੂੰ ਆਪਣੇ ਹੀ ਪੈਰ ਪਿੱਛੇ ਖਿੱਚਣੇ ਪਏ ਸਨ। ਉਨਾਂ ਕਿਹਾ ਕਿ ਬੀਜੇਪੀ ਪਾਰਟੀ ਦੇਸ਼ ਦੇ ਲੋਕਾਂ ਨੂੰ ਧਰਮ ਅਤੇ ਜਾਤਾਂ ਦੇ ਨਾਮ ਤੇ ਵੰਡ ਕੇ ਆਪਣੀ ਕੁਰਸੀ ਅੱਗੇ ਲਈ ਵੀ ਪੱਕੀ ਕਰਨਾ ਚਾਹੁੰਦੀ ਹੈ। ਮੈਨੂੰ ਇਹ ਗੱਲ ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਹਾਲੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਨੇਹ ਪ੍ਰੀਤ ਸਿੰਘ, ਕੁਲਦੀਪ ਸਿੰਘ ਅਤੇ ਗੁਰਵੀਰ ਸਿੰਘ ਲਾਲੀ ਵੀ ਹਾਜ਼ਰ ਸਨ।
Comments
Post a Comment