Skip to main content

Balbir Singh Sidhu launches a sharp attack on the BJP government over the hike in commercial gas cylinder prices

Balbir Singh Sidhu launches a sharp attack on the BJP government over the hike in commercial gas cylinder prices The Congress will strongly oppose every anti-people policy that affects people's kitchens S.A.S.Nagar 2 May ( Ranjeet Singh Dhaliwal ) : Senior Congress leader and former Health Minister Balbir Singh Sidhu has termed the steep increase in commercial gas cylinder prices by the BJP-led central government as a well-planned conspiracy against small traders and common people, who are considered the backbone of the country's economy. Sidhu said that the significant hike in gas cylinder prices in a single day proves that the BJP government neither cares about small businesses nor about the kitchens of ordinary households. People who are already burdened by inflation, unemployment, and taxes are now being further oppressed by rising gas prices. He stated that this decision is a direct economic blow to thousands of families associated with tea vendors, dhaba owners, hotel ope...

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਵੱਲੋਂ ਵਿੱਤੀ ਹੱਕਾਂ ਦੀ ਅਦਾਇਗੀ ਲਈ ਅੱਜ ਮੁੜ ਕੀਤਾ ਗਿਆ ਰੋਸ ਪ੍ਰਦਰਸ਼ਨ

ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਵੱਲੋਂ ਵਿੱਤੀ ਹੱਕਾਂ ਦੀ ਅਦਾਇਗੀ ਲਈ ਅੱਜ ਮੁੜ ਕੀਤਾ ਗਿਆ ਰੋਸ ਪ੍ਰਦਰਸ਼ਨ

ਫਿਰੋਜ਼ਪੁਰ 30 ਅਕਤੂਬਰ ( ਪੀ ਡੀ ਐਲ ) : ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਗੈਰ-ਅਧਿਆਪਕ ਕਰਮਚਾਰੀਆਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਅਤੇ ਬਕਾਇਆ ਰਕਮ ਦੀ ਅਦਾਇਗੀ ਲਈ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਦੁਬਾਰਾ ਰੋਸ ਪ੍ਰਦਰਸ਼ਨ ਕੀਤਾ ਗਿਆ। ਸਟਾਫ਼ ਵੈਲਫੇਅਰ ਐਸੋਸੀਏਸ਼ਨ, ਐਸ.ਬੀ.ਐਸ.ਸੀ.ਈ.ਟੀ. ਫਿਰੋਜ਼ਪੁਰ (ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ) ਦੇ ਪ੍ਰਧਾਨ ਜਗਮੀਤ ਸਿੰਘ ਅਤੇ ਜਨਰਲ ਸਕੱਤਰ ਮਦਨ ਓਨੀਆਲ ਅਤੇ ਕਰਮਚਾਰੀਆਂ ਵੱਲੋਂ ਅਕਾਦਮਿਕ ਬਲਾਕ ਸਾਹਮਣੇ ਕਾਲੇ ਬਿੱਲੇ ਬੰਨ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਸ਼ਾਸਨ ਦੀ ਲਾਪਰਵਾਹੀ ‘ਤੇ ਤਿੱਖਾ ਵਿਰੋਧ ਦਰਜ ਕਰਵਾਇਆ ਗਿਆ। ਇਸ ਮਾਮਲੇ ਸਬੰਧੀ, 15 ਅਕਤੂਬਰ 2025 ਨੂੰ ਐਸੋਸੀਏਸ਼ਨ ਵੱਲੋਂ ਕੀਤੇ ਧਰਨੇ ਦੌਰਾਨ ਰਜਿਸਟਰਾਰ ਗਜ਼ਾਲਪ੍ਰੀਤ ਅਰਣੇਜਾ ਵੱਲੋਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਹ ਉਪ ਕੁੱਲਪਤੀ ਜੀ ਨਾਲ ਗੱਲਬਾਤ ਕਰਕੇ ਅਤੇ ਯੂਨੀਵਰਸਿਟੀ ਕੋਲ ਮੌਜੂਦ ਫੰਡਾਂ ਦਾ ਵੇਰਵਾ ਦੇ ਕੇ ਮਸਲਾ ਇੱਕ ਹਫ਼ਤੇ ਵਿੱਚ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਸ ਸਮੇਂ ਕਰਮਚਾਰੀਆਂ ਨੇ ਉਨ੍ਹਾਂ ਦੇ ਭਰੋਸੇ ‘ਤੇ ਧਰਨਾ ਮੁਲਤਵੀ ਕਰ ਦਿੱਤਾ ਸੀ। ਪਰੰਤੂ, ਅੱਜ ਤੱਕ ਵੀ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ ਅਤੇ ਕਰਮਚਾਰੀਆਂ ਨੂੰ 1 ਜੁਲਾਈ 2021 ਤੋਂ ਸਤੰਬਰ 2022 ਤੱਕ ਦੀ ਰਿਵਾਈਜ਼ਡ ਪੇ ਦੀ ਬਕਾਇਆ ਰਕਮ ਅਜੇ ਤੱਕ ਨਹੀਂ ਮਿਲੀ। 

ਸਰਕਾਰ ਤੋਂ ਗ੍ਰਾਂਟ ਜਾਰੀ ਹੋਣ ਦੇ ਬਾਵਜੂਦ ਤਨਖਾਹਾਂ ਜਾਰੀ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਸੋਸੀਏਸ਼ਨ ਨੇ ਦੁਹਰਾਇਆ ਕਿ ਇਹ ਮਾਮਲਾ ਕਈ ਵਾਰ ਉਠਾਇਆ ਜਾ ਚੁੱਕਾ ਹੈ, ਫ਼ਾਇਨੈਂਸ ਕਮੇਟੀ ਵੱਲੋਂ ਇਸ ਦੀ ਮਨਜ਼ੂਰੀ ਵੀ ਦਿੱਤੀ ਜਾ ਚੁੱਕੀ ਹੈ ਅਤੇ ਯੂਨੀਵਰਸਿਟੀ ਕੋਲ ਫੰਡ ਵੀ ਉਪਲਬਧ ਹਨ। ਫਿਰ ਵੀ ਪ੍ਰਸ਼ਾਸਨ ਵੱਲੋਂ ਜਾਣ-ਬੁੱਝ ਕੇ ਕਰਮਚਾਰੀਆਂ ਦੇ ਹੱਕ ਦੀ ਰਕਮ ਜਾਰੀ ਨਹੀਂ ਕੀਤੀ ਜਾ ਰਹੀ। ਐਸੋਸੀਏਸ਼ਨ ਨੇ ਖ਼ਾਸ ਤੌਰ ‘ਤੇ ਡੀ.ਆਰ. (ਅਕਾਊਂਟਸ) ਰਾਕੇਸ਼ ਕੁਮਾਰ ਉੱਤੇ ਅੜਿੱਕਾ ਬਣਨ ਦੇ ਦੋਸ਼ ਲਗਾਏ ਹਨ। ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਕਿਹਾ ਕਿ ਜੇਕਰ ਹੁਣ ਵੀ ਇਕ ਹਫ਼ਤੇ ਦੇ ਅੰਦਰ ਕਰਮਚਾਰੀਆਂ ਨੂੰ ਉਨ੍ਹਾਂ ਦੀ ਬਕਾਇਆ ਰਕਮ ਦਾ ਭੁਗਤਾਨ ਨਾ ਕੀਤਾ ਗਿਆ, ਤਾਂ ਰੋਸ ਪ੍ਰਦਰਸ਼ਨ ਹੋਰ ਵੀ ਤਿੱਖਾ ਰੂਪ ਧਾਰਨ ਕਰੇਗਾ। ਉਹਨਾਂ ਨੇ ਕਿਹਾ ਕਿ ਕਰਮਚਾਰੀ ਇਕਜੁੱਟ ਹਨ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਆਖ਼ਰੀ ਹੱਦ ਤੱਕ ਸੰਘਰਸ਼ ਕਰਨ ਨੂੰ ਤਿਆਰ ਹਨ। ਐਸੋਸੀਏਸ਼ਨ ਨੇ ਸਰਕਾਰ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਚੇਤਾਵਨੀ ਦਿੱਤੀ ਕਿ ਤਿਉਹਾਰਾਂ ਦੇ ਸਮੇਂ ਕਰਮਚਾਰੀ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ, ਇਸ ਲਈ ਬਕਾਇਆ ਰਕਮ ਬਿਨਾ ਹੋਰ ਦੇਰੀ ਤੋਂ ਤੁਰੰਤ ਜਾਰੀ ਕੀਤੀ ਜਾਵੇ।

Comments

Most Popular

ਗੁਰਦੁਆਰਾ ਸਿੰਘ ਸਭਾ ਸੈਕਟਰ 78 ਦੀ ਚੋਣ ਗੁਰਦੁਆਰਾ ਸੰਵਿਧਾਨ ਤੇ ਸਿੱਖ ਰਹਿਤ ਮਰਿਯਾਦਾ ਅਨੁਸਾਰ ਦੁਬਾਰਾ ਹੋਵੇ

ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

ਆਂਗਣਵਾੜੀ/ਕਰੇਚ ਵਰਕਰਜ਼ ਯੂਨੀਅਨ, ਚੰਡੀਗੜ੍ਹ ਅਤੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ ਵਿਚਕਾਰ ਵਿਆਪਕ ਵਿਚਾਰ-ਵਟਾਂਦਰਾ; ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਬਣੀ

ਮਿੱਡ ਡੇ ਮੀਲ ਵਰਕਰਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ,

ਲੋਕ ਨਿਰਮਾਣ ਵਿਭਾਗ ਦੇ ਕਾਮਿਆਂ ਵੱਲੋਂ ਤਨਖਾਹ ਲਈ ਰੋਸ ਧਰਨਾ

ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਯੋਜਿਤ ਲੀਡਰਸ਼ਿਪ ਕਨਕਲੇਵ ਵਿੱਚ ਜਸਟਿਸ ਹਰਕੇਸ਼ ਮਨੂਜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਕਮਜ਼ੋਰ ਵਰਗਾਂ ਨੂੰ ਨਿਆਂ ਪ੍ਰਦਾਨ ਕਰਨ ਵਿੱਚ ਸੰਸਥਾਵਾਂ ਅਤੇ ਸਿਵਲ ਸਮਾਜ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ

Elections for Gurdwara Singh Sabha, Sector 78, Must Be Held Anew in Accordance with the Gurdwara Constitution and Sikh Rehat Maryada

ਕਰੁਣਾ, ਪਿਆਰ ਅਤੇ ਸਹਿ-ਅਸਤਿਤਵ ਦਾ ਜੀਵੰਤ ਉਤਸਵ

ਫੈਡਰੇਸ਼ਨ ਦੀ ਅਗਵਾਈ ਵਿੱਚ, ਆਂਗਣਵਾੜੀ ਅਤੇ ਕਰੈਚ ਵਰਕਰਾਂ ਦੇ ਇੱਕ ਵਫ਼ਦ ਨੇ ਪ੍ਰਸ਼ਾਸਨ ਦੀ ਸਮਾਜ ਭਲਾਈ ਕਮੇਟੀ ਦੇ ਚੇਅਰਮੈਨ ਸ਼੍ਰੀ ਸੱਤਿਆ ਪਾਲ ਜੈਨ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਸੌਂਪਿਆ

ਚੰਡੀਗੜ੍ਹ ਸੈਕਟਰ 27 ਸਥਿਤ ਸ਼੍ਰੀ ਦਿਗੰਬਰ ਜੈਨ ਮੰਦਿਰ ਵਿਖੇ ਪੂਜਯ ਮੁਨੀ ਸ਼੍ਰੀ ਪ੍ਰਤੀਕ ਸਾਗਰ ਜੀ ਮਹਾਰਾਜ ਦਾ ਸ਼ਾਨਦਾਰ ਆਗਮਨ