ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਦ ਤੋ ਬਦਤਰ : ਡਾ. ਸੁਭਾਸ਼ ਸ਼ਰਮਾ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਵਪਾਰੀ ਤੇ ਕਾਰੋਬਾਰੀ ਪਲਾਇਨ ਕਰਨ ਲਈ ਮਜਬੂਰ ਐਸ.ਏ.ਐਸ.ਨਗਰ 30 ਜਨਵਰੀ ( ਰਣਜੀਤ ਧਾਲੀਵਾਲ ) : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਇੱਕ ਪੱਤਰਕਾਰ ਵਾਰਤਾ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਕਦਰ ਬਿਗੜ ਚੁੱਕੇ ਹਨ ਕਿ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ ਕਤਲ, ਲੁੱਟ, ਛੀਨਾ-ਝਪਟੀ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਸ਼ਰਮਾ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੋਹਾਲੀ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਦਿਨ ਦਿਹਾੜੇ ਇੱਕ ਨੌਜਵਾਨ ਦੀ ਹੱਤਿਆ ਹੋਣਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ , ਸਰਕਾਰ ਤੇ ਪ੍ਰਸ਼ਾਸਨ ਦਾ ਡਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਪਿਛਲੇ ਇੱਕ ਮਹੀਨੇ ਦੌਰਾਨ ਹੋਈਆਂ ਕਈ ਭਿਆਨਕ ਘਟਨਾਵਾਂ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਰਾਣਾ ਬਲਾਚੌਰਿਆ ਹੱਤਿਆਕਾਂਡ ਸਮੇਤ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵਿਆਹ ਸਮਾਗਮਾਂ ਦੌਰਾਨ ਹੋਈਆਂ ਅਪਰਾਧਿਕ ਵਾਰਦਾਤਾਂ ਤੋਂ ਇਹ ਸਾਫ਼ ਹੈ ਕਿ ਗੈਂਗਸਟਰ ਬੇਖੌਫ਼ ਹੋ ਕੇ ਖੁੱਲ੍...
ਜਿਹਨਾਂ ਲੋਕਾਂ ਦੀ ਜ਼ਮੀਨ ਦਰਿਆ ਵਿੱਚ ਡੁੱਬ ਗਈ, ਉਹਨਾਂ ਨੂੰ ਜ਼ਮੀਨ ਅਲਾਟ ਕਰੋ
ਚੰਡੀਗੜ੍ਹ 23 ਅਕਤੂਬਰ ( ਰਣਜੀਤ ਧਾਲੀਵਾਲ ) : ਅਗਸਤ ਵਿੱਚ ਪੰਜਾਬ ’ਚ ਆਏ ਹੜ੍ਹਾਂ ਕਾਰਨ ਪੈਦਾ ਹੋਏ ਸੰਕਟ ਦੇ ਵਿਚਕਾਰ, ਪ੍ਰਮੁੱਖ ਸਮਾਜਿਕ ਤੇ ਰਾਜਨੀਤਿਕ ਜਥੇਬੰਦੀ, ਮਿਸਲ ਸਤਲੁਜ ਨੇ ਸਰਕਾਰ ਤੋਂ ਉਨ੍ਹਾਂ ਲੋਕਾਂ ਲਈ ਬਿਹਤਰ ਮੁਆਵਜ਼ੇ ਦੀ ਮੰਗ ਕੀਤੀ ਹੈ, ਜਿਨ੍ਹਾਂ ਦੀਆਂ ਜ਼ਿੰਦਗੀਆਂ ਹੜ੍ਹਾਂ ਕਾਰਨ ਤਬਾਹ ਹੋ ਗਈਆਂ ਹਨ। ਮਿਸਲ ਸਤਲੁਜ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਮੀਨੀ ਪੱਧਰ 'ਤੇ ਮਦਦ ਪ੍ਰਦਾਨ ਕੀਤੇ ਜਾਣ ਦਾ ਜਿਕਰ ਕਰਦੇ ਹੋਏ, ਮਿਸਲ ਸਤਲੁਜ ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਆਪਣੇ ਘਰ, ਆਪਣੀ ਜ਼ਮੀਨ ਅਤੇ ਆਪਣੀ ਰੋਜ਼ੀ-ਰੋਟੀ ਗੁਆ ਲਈ ਹੈ। ਲਗਭਗ 2500 ਪਿੰਡ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਏ ਹਨ ਅਤੇ 4 ਲੱਖ ਏਕੜ ਜ਼ਮੀਨ 'ਤੇ ਫ਼ਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਭਾਵੇਂ ਸਰਕਾਰ ਅਤੇ ਗੈਰ-ਸਰਕਾਰੀ ਸੰਗਠਨ ਜ਼ਮੀਨੀ ਪੱਧਰ 'ਤੇ ਲੋਕਾਂ ਦੀ ਮਦਦ ਕਰ ਰਹੇ ਹਨ, ਪਰ ਇਹ ਨਾਕਾਫ਼ੀ ਹੈ। ਕੱਚੀਆਂ ਜ਼ਮੀਨਾਂ ਵਾਲੇ ਲੋਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਦੀ ਜ਼ਮੀਨ ਦੀ ਨਾ ਗਿਰਦਾਵਰੀ ਕੀਤੀ ਜਾਂਦੀ ਹੈ ਤੇ ਨਾ ਉਨ੍ਹਾਂ ਨੂੰ ਉਨ੍ਹਾਂ ਦੀ ਖੇਤੀ ਵਾਲੀ ਜ਼ਮੀਨ ਦਾ ਕੋਈ ਮੁਆਵਜ਼ਾ ਮਿਲਦਾ ਹੈ, ਜਿਸਦੀ ਵਾਹੀ ਉਹ 1947 ਤੋਂ ਕਰ ਰਹੇ ਹਨ। ਮਿਸਲ ਸਤਲੁਜ ਨੇ ਇਨ੍ਹਾਂ ਜ਼ਮੀਨਾਂ ਦੀ ਰਜਿਸਟਰੀ ਕਰਨ ਅਤੇ ਦਰਿਆ ਵਿੱਚ ਡੁੱਬੀਆਂ ਜ਼ਮੀਨਾਂ ਲਈ ਬਿਹਤਰ ਮੁਆਵਜ਼ੇ ਦੀ ਮੰਗ ਕੀਤੀ। ਕਈ ਥਾਵਾਂ ’ਤੇ ਲੋਕਾਂ ਦੀਆਂ ਜ਼ਮੀਨਾਂ ਦਰਿਆ ਨੇ ਵੀ ਜਜ਼ਬ ਕਰ ਲਈਆਂ ਹਨ। ਮਿਸਲ ਸਤਲੁਜ ਨੇ ਇਨ੍ਹਾਂ ਲੋਕਾਂ ਲਈ ਬਿਹਤਰ ਮੁਆਵਜੇ ਅਤੇ ਹੋਰ ਜ਼ਮੀਨ ਦੀ ਅਲਾਟਮੈਂਟ ਦੀ ਮੰਗ ਕੀਤੀ। ਬਰਾੜ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿੱਖਿਆ ਦਾ ਮੁੱਦਾ ਵੀ ਚੁੱਕਿਆ। 7,000 ਤੋਂ ਵੱਧ ਸਕੂਲਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਮਿਸਲ ਸਤਲੁਜ ਨੇ ਕਈ ਇਲਾਕਿਆਂ ਵਿੱਚ 10ਵੀਂ ਅਤੇ 12ਵੀਂ ਦੇ ਬੱਚਿਆਂ ਦੀ ਦਾਖਲਾ ਫੀਸ ਭਰੀ ਹੈ। ਉਹਨਾਂ ਮੰਗ ਕੀਤੀ ਕਿ ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਬੱਚਿਆਂ ਦੀ ਫੀਸ ਮੁਆਫ਼ ਕੀਤੀ ਜਾਵੇ। ਇਹੀ ਨਹੀਂ, ਮਿਸਲ ਸਤਲੁਜ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੇ ਕੁਝ ਪਿੰਡ ਗੋਦ ਲਏ ਹਨ, ਉਨ੍ਹਾਂ ਨੇ ਕੁਝ ਮਦਦ ਕੀਤੀ ਹੈ ਪਰ ਇਹ ਕਾਫ਼ੀ ਨਹੀਂ ਹੈ। ਉਹਨਾਂ ਵੱਲੋਂ ਗੋਦ ਲਏ ਜਾਣ ਕਾਰਨ ਪ੍ਰਸ਼ਾਸਨ ਵੀ ਇਨ੍ਹਾਂ ਪਿੰਡਾਂ ਦੀ ਬਹੁਤੀ ਮਦਦ ਨਹੀਂ ਕਰ ਰਿਹਾ। ਉਨ੍ਹਾਂ ਸੁਝਾਅ ਦਿੱਤਾ ਕਿ ਉਹ ਅੱਗੇ ਆ ਕੇ ਪ੍ਰਸ਼ਾਸਨ ਨੂੰ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਕਹਿਣ। ਪ੍ਰਭਾਵਿਤ ਕਿਸਾਨਾਂ ਦੇ ਨਾਲ-ਨਾਲ, ਮਾਨ ਸਿੰਘ ਕਿੱਲੀ, ਰੋਮਨ ਬਰਾੜ ਅਤੇ ਸੁਖਵਿੰਦਰ ਸਿੰਘ ਭਗਤਾ ਭਾਈ, ਜਿਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਟੀਮਾਂ ਦੀ ਅਗਵਾਈ ਕੀਤੀ, ਵੀ ਮੌਜੂਦ ਸਨ।
Comments
Post a Comment